ਤਰਨਤਾਰਨ (ਰਮਨ)-ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਬੀ. ਐੱਸ. ਐੱਫ. ਵੱਲੋਂ ਇਕ ਪਿਸਤੌਲ 9 ਐੱਮ.ਐੱਮ, 3 ਰੌਂਦ ਅਤੇ 164 ਗ੍ਰਾਮ ਹੈਰੋਇਨ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਸਬੰਧੀ ਥਾਣਾ ਖਾਲੜਾ ਦੀ ਪੁਲਸ ਨੇ ਅਣਪਛਾਤੇ ਤਸਕਰ ਖਿਲਾਫ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਹੋਈ 50.33 ਫ਼ੀਸਦੀ ਵੋਟਿੰਗ ; ਪੰਜਾਬ ਦੇ 13 ਹਲਕਿਆਂ 'ਚੋਂ ਸਭ ਤੋਂ ਘੱਟ
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਬੀ. ਓ. ਪੀ. ਕਲਸੀਆਂ ਵਿਖੇ ਬੀ. ਐੱਸ. ਐੱਫ. ਦੇ ਜਵਾਨਾਂ ਵੱਲੋਂ ਜਦੋਂ ਗਸ਼ਤ ਕੀਤੀ ਜਾ ਰਹੀ ਸੀ ਤਾਂ ਉਨ੍ਹਾਂ ਵੱਲੋਂ ਇਕ ਪੈਕਟ ਬਰਾਮਦ ਕੀਤਾ ਗਿਆ, ਜਿਸ ਵਿਚ ਇਕ ਪਿਸਤੌਲ 9 ਐੱਮ.ਐੱਮ, 3 ਰੌਂਦ ਅਤੇ 164 ਗ੍ਰਾਮ ਹੈਰੋਇਨ ਮੌਜੂਦ ਸੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਖਾਲੜਾ ਦੇ ਏ. ਐੱਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਇਸ ਮਾਮਲੇ ਵਿਚ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਮੁਕੰਮਲ ਹੋਈ ਚੋਣ ਪ੍ਰਕਿਰਿਆ, ਹਲਕੇ 'ਚ 64.66 ਫ਼ੀਸਦੀ ਹੋਈ ਵੋਟਿੰਗ
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਦੇਰ ਨਾਲ ਵੋਟਿੰਗ ਹੋਈ ਸ਼ੁਰੂ, EVM ਮਸ਼ੀਨ 'ਚ ਆਈ ਸੀ ਤਕਨੀਕੀ ਖ਼ਰਾਬ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰਦਾਸਪੁਰ ’ਚ ਸ਼ਾਂਤੀਪੂਰਵਕ ਸੰਪੰਨ ਹੋਇਆ ਵੋਟਾਂ ਪਵਾਉਣ ਦਾ ਕੰਮ, ਸਮੁੱਚੇ ਹਲਕੇ ’ਚ ਹੋਈ 65.18 ਫੀਸਦੀ ਪੋਲਿੰਗ
NEXT STORY