ਅੰਮ੍ਰਿਤਸਰ (ਇੰਦਰਜੀਤ)- ਸ਼ੁੱਕਰਵਾਰ ਰਾਤ ਨੂੰ ਦਿੱਲੀ ਵਿੱਚ ਖ਼ਰਾਬ ਮੌਸਮ ਕਾਰਨ ਅੰਤਰਰਾਸ਼ਟਰੀ ਇੰਦਰਾ ਗਾਂਧੀ ਹਵਾਈ ਅੱਡੇ 'ਤੇ ਆਉਣ ਵਾਲੀਆਂ ਬਹੁਤ ਸਾਰੀਆਂ ਉਡਾਣਾਂ ਲੈਂਡ ਨਹੀਂ ਕਰ ਸਕੀਆਂ। ਇਨ੍ਹਾਂ ਵਿੱਚੋਂ 10 ਉਡਾਣਾਂ ਅਜਿਹੀਆਂ ਸਨ ਜਿਨ੍ਹਾਂ ਨੂੰ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਵੱਲ ਮੋੜ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ-ਪਾਕਿ ਸਰਕਾਰ ਦੀ ਵੱਡੀ ਨਾਕਾਮੀ, 18 ਘੰਟੇ ਭੁੱਖੇ-ਪਿਆਸੇ ਬੈਠੇ ਸ਼ਰਧਾਲੂਆਂ ਦੀ ਨਹੀਂ ਲਈ ਸਾਰ
ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਉਡਾਣਾਂ ਰਾਤ ਲਗਭਗ 8.50 ਵਜੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚੀਆਂ। ਇਸ ਸਬੰਧੀ ਅੰਤਰਰਾਸ਼ਟਰੀ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ਦੇ ਡਾਇਰੈਕਟਰ ਜਨਰਲ, ਐੱਸ.ਕੇ. ਕਪਾਹੀ ਨੇ ਕਿਹਾ ਕਿ ਕੁਝ ਘੰਟਿਆਂ ਬਾਅਦ, ਜਿਵੇਂ ਹੀ ਮੌਸਮ ਬਦਲਿਆ ਉਡਾਣਾਂ ਦੁਬਾਰਾ ਵਾਪਸ ਭੇਜੀਆਂ ਜਾਣੀਆਂ ਸ਼ੁਰੂ ਹੋ ਗਈਆਂ। ਦੱਸਿਆ ਜਾ ਰਿਹਾ ਹੈ ਕਿ ਦੁਪਹਿਰ 1 ਵਜੇ ਤੋਂ ਬਾਅਦ ਸਾਰੀਆਂ ਉਡਾਣਾਂ ਅੰਮ੍ਰਿਤਸਰ ਹਵਾਈ ਅੱਡੇ ਤੋਂ ਵਾਪਸ ਜਾ ਚੁੱਕੀਆਂ ਸਨ।
ਇਹ ਵੀ ਪੜ੍ਹੋ- ਪੰਜਾਬ ਦੇ ਸੀਨੀਅਰ IAS ਅਫ਼ਸਰਾਂ ਦੇ ਤਬਾਦਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਵੰਬਰ 2024 ਤੋਂ ਲੈ ਕੇ ਹੁਣ ਤੱਕ ਪੰਜਾਬ ’ਚ 17 ਤੋਂ ਵੱਧ ਹੋਏ ਗ੍ਰਨੇਡ ਤੇ ਰਾਕੇਟ ਲਾਂਚਰ ਹਮਲੇ, ਲੋਕ ਸਹਿਮੇ
NEXT STORY