ਚੋਹਲਾ ਸਾਹਿਬ,(ਨਈਅਰ)— ਪੁਲਸ ਥਾਣਾ ਚੋਹਲਾ ਸਾਹਿਬ ਦੀ ਪੁਲਸ ਪਾਰਟੀ ਵਲੋਂ 10 ਗ੍ਰਾਮ ਹੈਰੋਇਨ ਸਮੇਤ ਇਕ ਐਕਟਿਵਾ ਸਵਾਰ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ, ਜਿਸ ਖਿਲਾਫ ਥਾਣਾ ਚੋਹਲਾ ਸਾਹਿਬ ਵਲੋਂ ਕਾਬੂ ਕਰ ਕੇ ਕੇਸ ਦਰਜ ਕੀਤਾ ਗਿਆ ਹੈ।|ਥਾਣਾ ਮੁਖੀ ਸਬ ਇੰਸਪੈਕਟਰ ਮੈਡਮ ਸੋਨਮਦੀਪ ਕੌਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆ ਹੋਇਆ ਦੱਸਿਆ ਕਿ ਜਿਲ੍ਹਾ ਪੁਲਸ ਮੁਖੀ ਐੱਸ. ਐੱਸ. ਪੀ. ਦਰਸ਼ਨ ਸਿੰਘ ਮਾਨ ਵਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਉਨ੍ਹਾਂ ਨੂੰ ਰੋਕਣ ਲਈ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਏ. ਐੱਸ. ਆਈ. ਚਰਨਜੀਤ ਸਿੰਘ, ਏ. ਐੱਸ. ਆਈ. ਜਸਵੰਤ ਸਿੰਘ, ਹੈੱਡਕਾਂਸਟੇਬਲ ਚਰਨਜੀਤ ਸਿੰਘ ਅਤੇ ਪ੍ਰਭਪ੍ਰੀਤ ਸਿੰਘ ਵਲੋਂ ਪੁਲਸ ਪਾਰਟੀ ਟੀ. ਪੁਆਇੰਟ ਚੋਹਲਾ ਸਾਹਿਬ ਵਿਖੇ ਨਾਕਾਬੰਦੀ ਕੀਤੀ ਗਈ ਸੀ। ਨਾਕਾਬੰਦੀ ਦੌਰਾਨ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਕਿ ਇੱਕ ਬਿਨਾਂ ਨੰਬਰੀ ਚਿੱਟੇ ਰੰਗ ਦੀ ਐਕਟਿਵਾ 'ਤੇ ਆ ਰਿਹਾ ਇਕ ਨੌਜਵਾਨ ਪੁਲਸ ਪਾਰਟੀ ਨੂੰ ਦੇਖ ਕੇ ਪਿੱਛੇ ਮੁੜਨ ਲੱਗਾ ਤਾਂ ਸ਼ੱਕ ਪੈਣ 'ਤੇ ਉਸ ਨੂੰ ਕਾਬੂ ਕਰ ਲਿਆ ਗਿਆ। ਕਾਬੂ ਕਰਨ ਤੋਂ ਬਾਅਦ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ।|
ਪੁੱਛ ਗਿੱਛ ਦੌਰਾਨ ਕਾਬੂ ਕੀਤੇ ਗਏ ਨੌਜਵਾਨ ਦੀ ਪਛਾਣ ਗੁਰਸੇਵਕ ਸਿੰਘ ਪੁੱਤਰ ਰਤਨ ਸਿੰਘ, ਵਾਸੀ ਗੰਡੀਵਿੰਡ ਵਜੋਂ ਹੋਈ।|ਐੱਸ. ਐੱਚ. ਓ. ਮੈਡਮ ਸੋਨਮਦੀਪ ਕੌਰ ਨੇ ਦੱਸਿਆ ਕਿ ਕਾਬੂ ਕੀਤੇ ਗਏ ਨੌਜਵਾਨ ਖਿਲਾਫ ਪੁਲਸ ਥਾਣਾ ਚੋਹਲਾ ਸਾਹਿਬ ਵਿਖੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਿੰਡ ਦੇ ਵਿਕਾਸ ਸਬੰਧੀ ਨੌਜਵਾਨਾਂ ਨੇ ਸੰਭਾਵੀ ਉਮੀਦਵਾਰ ਢਿੱਲੋਂ ਨਾਲ ਕੀਤੀ ਮੀਟਿੰਗ
NEXT STORY