ਗੁਰਦਾਸਪੁਰ(ਹਰਜਿੰਦਰ ਸਿੰਘ ਗੋਰਾਇਆ)- ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਣੇ ਚੋਣ ਪ੍ਰੋਗਰਾਮ ਅਨੁਸਾਰ ਗੁਰਦਾਸਪੁਰ, ਦੀਨਾਨਗਰ ਤੇ ਕਾਦੀਆਂ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ ਹੋਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਚੋਣਕਾਰ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਐਲਾਨੇ ਗਏ ਚੋਣ ਪ੍ਰੋਗਰਾਮ ਅਨੁਸਾਰ ਅੱਜ ਗੁਰਦਾਸਪੁਰ 108 , ਦੀਨਾਨਗਰ 16 ਤੇ ਕਾਦੀਆਂ ਤੋਂ 69 ਉਮੀਦਵਾਰਾਂ ਵਲੋਂ ਨਾਮਜਦਗੀ ਪੱਤਰ ਭਰੇ ਗਏ।
ਇਹ ਵੀ ਪੜ੍ਹੋ- ਰੂਪਨਗਰ ਜ਼ਿਲ੍ਹੇ ’ਚ ਇਨ੍ਹਾਂ ਵਾਹਨਾਂ ਦੀ ਐਂਟਰੀ ਬੈਨ
ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 3 ਜੂਨ ਹੈ। ਨਾਮਜ਼ਦਗੀਆਂ ਪੱਤਰਾਂ ਦੀ ਪੜਤਾਲ 4 ਜੂਨ ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 5 ਜੂਨ ਦੁਪਹਿਰ 3 ਵਜੇ ਤੱਕ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੋਲਿੰਗ 13 ਜੂਨ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ‘ਤੇ ਵੋਟਾਂ ਦੀ ਗਿਣਤੀ ਵੋਟਾਂ ਪੈਣ ਉਪਰੰਤ ਉਸੇ ਦਿਨ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਵਾਰਦਾਤ ਮਗਰੋਂ ਫਰਾਰ ਹੋਏ ਕਾਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਵਾਰਦਾਤ ਮਗਰੋਂ ਫਰਾਰ ਹੋਏ ਕਾਤਲ
NEXT STORY