ਬਟਾਲਾ (ਸਾਹਿਲ)- ਅਮਰੀਕਾ ਭੇਜਣ ਦੇ ਨਾਂ ’ਤੇ 11 ਲੱਖ 79 ਹਜ਼ਾਰ ਠੱਗਣ ਵਾਲੇ ਦੋ ਵਿਅਕਤੀਆਂ ਖਿਲਾਫ ਥਾਣਾ ਰੰਗੜ ਨੰਗਲ ਦੀ ਪੁਲਸ ਨੂੰ ਕੇਸ ਦਰਜ ਕੀਤਾ ਹੈ। ਇਸ ਸਬੰਧੀ ਪੁਲਸ ਨੂੰ ਦਿੱਤੀ ਦਰਖਾਸਤ ਵਿਚ ਸਮਸ਼ੇਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਪੰਜਗਰਾਈਆਂ ਨੇ ਦੱਸਿਆ ਹੈ ਕਿ ਰਾਹੁਲ ਗਿੱਲ ਪੁੱਤਰ ਰਾਜ ਕੁਮਾਰ ਅਤੇ ਮੋਰਿਸ ਗਿੱਲ ਵਾਸੀਆਨ ਨੇੜੇ ਰਾਜੂ ਕਰਿਆਨਾ ਸਟੋਰ ਤੁੰਗਬਾਲਾ ਅੰਮ੍ਰਿਤਸਰ ਨੇ ਇਕ ਸੋਚੀ ਸਮਝੀ ਸਾਜਿਸ਼ ਤਹਿਤ ਉਸ ਨੂੰ ਵਿਦੇਸ਼ ਅਮਰੀਕਾ ਭੇਜਣ ਦੇ ਨਾਂ ’ਤੇ ਵੱਖ-ਵੱਖ ਦੇਸ਼ਾਂ ਵਿਚ ਲਿਜਾ ਕੇ ਖੱਜਲ-ਖੁਆਰ ਕੀਤਾ ਅਤੇ ਅਮਰੀਕਾ ਨਾ ਭੇਜ ਦੇ ਉਸ ਨਾਲ ਸਾਜਿਸ਼ ਤਹਿਤ 11 ਲੱਖ 79 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ।
ਇਹ ਵੀ ਪੜ੍ਹੋ- 25 ਸਾਲਾ ਨੌਜਵਾਨ ਦਾ ਸ਼ਰਮਨਾਕ ਕਾਰਾ, 2 ਸਾਲ ਦੀ ਮਾਸੂਮ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ
ਜਾਣਕਾਰੀ ਮੁਤਾਬਕ ਉਕਤ ਮਾਮਲੇ ਦੀ ਜਾਂਚ ਡੀ.ਐੱਸ.ਪੀ. ਸ਼੍ਰੀ ਹਰਗੋਬਿੰਪੁਰ ਰਾਜੇਸ਼ ਕੱਕੜ ਵਲੋਂ ਕੀਤੇ ਜਾਣ ਦੇ ਬਾਅਦ ਐੱਸ.ਐੱਸ.ਪੀ. ਬਟਾਲਾ ਦੇ ਹੁਕਮਾਂ ’ਤੇ ਐੱਸ.ਆਈ ਜਤਿੰਦਰ ਸਿੰਘ ਨੇ ਕਾਰਵਾਈ ਕਰਦਿਆਂ ਥਾਣਾ ਰੰਗੜ ਨੰਗਲ ਵਿਖੇ ਉਕਤ ਦੋਵਾਂ ਵਿਅਕਤੀਆਂ ਖਿਲਾਫ ਬਣਦੀਆਂ ਧਾਰਾਵਾਂ ਹੇਠ ਧੋਖਾਧੜੀ ਦਾ ਕੇਸ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਅਮਰੀਕਾ ਗਏ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ ਦਾ ਇਕੋ-ਇਕ ਸਹਾਰਾ ਸੀ ਮਲਕੀਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵੱਡੀ ਵਾਰਦਾਤ, 2 ਧਿਰਾਂ ਆਪਸ ’ਚ ਭਿੜੀਆਂ, ਚੱਲੀਆਂ ਤਾਬੜਤੋੜ ਗੋਲੀਆਂ
NEXT STORY