ਤਰਨਤਾਰਨ (ਰਮਨ)- ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਆਏ ਦਿਨ ਮੋਬਾਇਲ ਫੋਨ ਨਸ਼ੀਲੇ ਪਦਾਰਥ ਅਤੇ ਹੋਰ ਮਾਰੂ ਹਥਿਆਰ ਬਰਾਮਦ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੀ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਜੇਲ੍ਹ ਪ੍ਰਸ਼ਾਸਨ ਵੱਲੋਂ ਜੇਲ੍ਹ ਅੰਦਰ ਚਲਾਏ ਗਏ ਅਚਾਨਕ ਤਰਾਸ਼ੀ ਅਭਿਆਨ ਦੌਰਾਨ 11 ਮੋਬਾਇਲ ਫੋਨ ਬਰਾਮਦ ਕਰਨ ’ਚ ਵੱਡੀ ਸਫ਼ਲਤਾ ਹਾਸਿਲ ਕੀਤੀ ਗਈ। ਇਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਸਾਬਕਾ SHO ਨੇ ਖ਼ੁਦ ਨੂੰ ਮਾਰ 'ਲੀ ਗੋਲੀ
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਰਘਬੀਰ ਚੰਦ ਵੱਲੋਂ ਜੇਲ ਅੰਦਰ ਚਲਾਏ ਗਏ ਅਚਾਨਕ ਤਲਾਸ਼ੀ ਅਭਿਆਨ ਦੌਰਾਨ ਵੱਖ-ਵੱਖ ਥਾਵਾਂ ’ਤੇ ਮੌਜੂਦ ਵੱਖ-ਵੱਖ ਕੰਪਨੀਆਂ ਦੇ ਕੀਪੈਡ ਅਤੇ ਟੱਚ ਮੋਬਾਈਲ ਫੋਨਾਂ ਨੂੰ ਬਰਾਮਦ ਕੀਤਾ ਗਿਆ ਹੈ ਜਿਨ੍ਹਾਂ ਦੀ ਗਿਣਤੀ 11 ਹੈ। ਇਹ ਮੋਬਾਇਲ ਫੋਨ ਜੇਲ ਅੰਦਰ ਕਿਸ ਤਰ੍ਹਾਂ ਪੁੱਜੇ ਅਤੇ ਇਸ ਦੀ ਵਰਤੋਂ ਕਿੱਥੇ ਕੀਤੀ ਗਈ ਸੀ ਪੁਲਸ ਵੱਲੋਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਘਰੋਂ ਦੋਸਤ ਨਾਲ ਗਿਆ ਜਵਾਨ ਪੁੱਤ ਵਾਪਸ ਨਾ ਆਇਆ, ਸੋਸ਼ਲ ਮੀਡੀਆ 'ਤੇ ਖ਼ਬਰ ਦੇਖ ਉੱਡੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਣਪਛਾਤੇ ਵਾਹਨ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ
NEXT STORY