ਝਬਾਲ/ਬੀਡ਼ ਸਾਹਿਬ, (ਲਾਲੂਘੁੰਮਣ)- ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਵੱਲੋਂ ਵੱਡੀ ਸਫ਼ਲਤਾ ਹਾਸਲ ਕਰਦਿਆਂ 12.50 ਲੱਖ ਰੁਪਏ ਦੀ ਹੈਰੋਇਨ ਸਮੇਤ ਇਕ ਨਸ਼ਾ ਸਮੱਗਲਰ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਪੱਤਰਕਾਰ ਸੰਮੇਲਨ ਦੌਰਾਨ ਇੰਸਪੈਕਟਰ ਰਣਜੀਤ ਸਿੰਘ ਧਾਲੀਵਾਲ, ਥਾਣਾ ਮੁਖੀ ਸਰਾਏ ਅਮਾਨਤ ਖਾਂ ਨੇ ਦੱਸਿਆ ਕਿ ਅੱਜ ਸਬ ਇੰਸਪੈਕਟਰ ਹਰਦੀਪ ਸਿੰਘ ਦੀ ਅਗਵਾਈ ’ਚ ਸਮੇਤ ਪੁਲਸ ਪਾਰਟੀ ਪਿੰਡ ਕਸੇਲ ਨਜ਼ਦੀਕ ਗਸ਼ਤ ਕੀਤੀ ਜਾ ਰਹੀ ਸੀ ਕਿ ਪਿੰਡ ਕਸੇਲ ਦੇ ਸ਼ਮਸ਼ਾਨਘਾਟ ਨੇਡ਼ੇ ਲਾਏ ਗਏ ਨਾਕੇ ਦੌਰਾਨ ਪਿੰਡ ਵਾਲੇ ਪਾਸਿਓਂ ਪੈਂਦਲ ਆ ਰਹੇ ਇਕ ਸ਼ੱਕੀ ਵਿਅਕਤੀ ਨੂੰ ਜਦੋਂ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਕਤ ਵਿਅਕਤੀ ਵੱਲੋਂ ਹੱਥ ’ਚ ਫੜੇ ਮੋਮੀ ਵਜ਼ਨਦਾਰ ਲਿਫਾਫੇ ਨੂੰ ਸਡ਼ਕ ਕਿਨਾਰੇ ਸੁੱਟ ਕੇ ਪਿੱਛੇ ਨੂੰ ਭੱਜਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਪੁਲਸ ਪਾਰਟੀ ਵੱਲੋਂ ਦਬੋਚ ਕੇ ਜਦੋਂ ਸੁੱਟੇ ਗਏ ਲਿਫਾਫੇ ਦੀ ਜਾਂਚ ਕੀਤੀ ਗਈ ਤਾਂ ਉਸ ’ਚੋਂ 152 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ 12.50 ਲੱਖ ਰੁਪਏ ਦੇ ਕਰੀਬ ਬਣਦੀ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਨਸ਼ਾ ਸਮੱਗਲਰ ਦੀ ਪਛਾਣ ਦਿਲਬਾਗ ਸਿੰਘ ਪੁੱਤਰ ਬੀਰ ਸਿੰਘ ਵਾਸੀ ਪਿੰਡ ਕਸੇਲ ਵਜੋਂ ਹੋਈ ਹੈ ਜਿਸ ਵਿਰੋਧ ਥਾਣਾ ਸਰਾਏ ਅਮਾਨਤ ਖਾਂ ਵਿਖੇ ਕੇਸ ਦਰਜ ਕਰ ਕੇ ਮੁਲਜ਼ਮ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਇਸ ਮੌਕੇ ਏ.ਐੱਸ.ਆਈ. ਦਿਲਬਾਗ ਸਿੰਘ, ਮੁਨਸ਼ੀ ਸ਼ੁਨੀਲ ਦੱਤ, ਰਛਪਾਲ ਸਿੰਘ, ਹੌਲਦਾਰ ਜਰਨੈਲ ਸਿੰਘ, ਇੰਦਰਜੀਤ ਸਿੰਘ ਅਤੇ ਸਰਵਨ ਸਿੰਘ ਆਦਿ ਕਰਮਚਾਰੀ ਹਾਜ਼ਰ ਸਨ।
ਦੂਸਰੇ ਦਿਨ ਪਏ ਮੀਂਹ ਨਾਲ ਕਈਆਂ ਨੂੰ ਮਿਲੀ ਰਾਹਤ ਅਤੇ ਕਈ ਹੋਏ ਪ੍ਰੇਸ਼ਾਨ
NEXT STORY