ਗੁਰਦਾਸਪੁਰ (ਹਰਮਨ)-ਥਾਣਾ ਸਦਰ ਗੁਰਦਾਸਪੁਰ ਦੀ ਪੁਲਸ ਨੇ 12 ਗ੍ਰਾਮ ਹੈਰੋਇਨ ਬਰਾਮਦ ਕਰਕੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਏ.ਐੱਸ.ਆਈ ਸਤਵਿੰਦਰ ਮਸੀਹ ਪੁਲਸ ਪਾਰਟੀ ਸਮੇਤ ਨਾਕਾ ਬੱਬਰੀ ਬਾਈਪਾਸ ਵਿਖੇ ਨਾਕਾਬੰਦੀ ਕਰਕੇ ਰੋਜ਼ਾਨਾ ਦੀ ਤਰ੍ਹਾ ਆਉਣ ਜਾਣ ਵਾਲੀਆਂ ਗੱਡੀਆਂ ਦੀ ਚੈਕਿੰਗ ਕਰ ਰਹੇ ਸੀ। ਇਸ ਦੌਰਾਨ ਇੱਕ ਕਾਰ ਨੰਬਰੀ ਪੀਬੀ01.ਏ.2394 ਬਟਾਲਾ ਸਾਇਡ ਤੋਂ ਆਈ ਜਿਸਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ।
ਇਹ ਵੀ ਪੜ੍ਹੋ- ਪੰਜਾਬ ਪੁਲਸ ਵੱਲੋਂ ਕਰੋੜਾਂ ਦੀ ਹੈਰੋਇਨ ਸਣੇ ਇਕ ਤਸਕਰ ਗ੍ਰਿਫ਼ਤਾਰ, DGP ਨੇ ਕੀਤੇ ਵੱਡੇ ਖੁਲਾਸੇ
ਕਾਰ ਵਿਚ ਜਤਿੰਦਰ ਪਾਲ , ਅਸ਼ਵਨੀ ਕੁਮਾਰ, ਤਰੁਨ ਕੁਮਾਰ ਸਵਾਰ ਸਨ, ਜਿਨ੍ਹਾਂ ਨੂੰ ਗੱਡੀ 'ਚੋਂ ਉੱਤਾਰ ਕੇ ਗੱਡੀ ਦੀ ਚੈਕਿੰਗ ਕੀਤੀ। ਚੈਕਿੰਗ ਦੌਰਾਨ ਕਾਰ ਦੇ ਡੈਸ਼ ਬੋਰਡ ਵਿਚੋਂ ਇੱਕ ਕਾਲੇ ਰੰਗ ਦੇ ਮੋਮੀ ਲਿਫਾਫੇ ਵਿੱਚ ਨਸ਼ੀਲਾ ਪਦਾਰਥ ਦਾ ਸ਼ੱਕ ਹੋਣ ’ਤੇ ਥਾਣਾ ਸਦਰ ਗੁਰਦਾਸਪੁਰ ਵਿਖੇ ਇਤਲਾਹ ਦਿੱਤੀ। ਇਸ ’ਤੇ ਤਫਤੀਸ਼ੀ ਅਫਸਰ ਨੇ ਮੌਕੇ ’ਤੇ ਪਹੁੰਚ ਕੇ ਤਲਾਸ਼ੀ ਲਈ ਤਾਂ ਕਾਰ ਦੇ ਡੈਸ਼ ਬੋਰਡ ਵਿਚੋ ਮੋਮੀ ਲਿਫਾਫਾ ਬਰਾਮਦ ਹੋਇਆ ਜਿਸਨੂੰ ਖੋਲ ਕੇ ਚੈਕ ਕੀਤਾ ਤਾਂ ਉਸ ਵਿੱਚੋਂ 12 ਗ੍ਰਾਮ ਹੈਰੋਇਨ ਬਰਾਮਦ ਹੋਈ।
ਇਹ ਵੀ ਪੜ੍ਹੋ- ਪਾਕਿ ਸਰਕਾਰ ਦੀ ਵੱਡੀ ਨਾਕਾਮੀ, 18 ਘੰਟੇ ਭੁੱਖੇ-ਪਿਆਸੇ ਬੈਠੇ ਸ਼ਰਧਾਲੂਆਂ ਦੀ ਨਹੀਂ ਲਈ ਸਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Punjab ਦਾ ਇਹ ਟੋਲ ਪਲਾਜ਼ਾ ਹੋਇਆ ਫਰੀ, ਬਿਨਾਂ ਪਰਚੀ ਕਟਾਏ ਲੰਘੇ ਵਾਹਨ
NEXT STORY