ਤਰਨਤਾਰਨ (ਰਾਜੂ)— ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਪੰਜਾਬ ਪੁਲਸ ਵਿਚ ਭਰਤੀ ਕਰਵਾਉਣ ਦਾ ਝਾਂਸਾ ਦੇ 12 ਲੱਖ ਦੀ ਠੱਗੀ ਮਾਰਨ ਦੇ ਦੋਸ਼ ਹੇਠ ਪੰਜਾਬ ਪੁਲਸ ਦੇ ਹੀ ਇਕ ਇੰਸਪੈਕਟਰ ਦੀ ਪਤਨੀ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਗੁਰਨਾਮ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਢੋਟੀਆਂ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਇਕ ਔਰਤ ਜੋ ਕਿ ਪੰਜਾਬ ਪੁਲਸ 'ਚ ਤਾਇਨਾਤ ਇੰਸਪੈਕਟਰ ਦੀ ਪਤਨੀ ਹੈ, ਨੇ ਕਥਿਤ ਤੌਰ 'ਤੇ ਉਸ ਦੇ ਲੜਕੇ ਗੁਰਪ੍ਰੀਤ ਸਿੰਘ ਨੂੰ ਪੁਲਸ ਵਿਚ ਭਰਤੀ ਕਰਵਾਉਣ ਦੇ ਝਾਂਸੇ ਵਿਚ ਫਸਾ ਲਿਆ ਅਤੇ 12 ਲੱਖ ਰੁਪਏ ਹੜੱਪ ਕਰ ਲਏ। ਪਰ ਪੈਸੇ ਲੈਣ ਤੋਂ ਬਾਅਦ ਉਕਤ ਮਹਿਲਾ ਲਾਰਾ ਲਗਾ ਕੇ ਸਮਾਂ ਲੰਘਾਉਂਦੀ ਰਹੀ ਅਤੇ ਜਦ ਉਨ੍ਹਾਂ ਪੈਸੇ ਵਾਪਸ ਮੰਗੇ ਤਾਂ ਉਸ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਜਿਸ ਦੀ ਸ਼ਿਕਾਇਤ ਉਸ ਨੇ ਪੁਲਸ ਦੇ ਉੱਚ ਅਧਿਕਾਰੀਆਂ ਨੂੰ ਕਰ ਦਿੱਤੀ। ਇਸ ਸਬੰਧੀ ਏ.ਐੱਸ.ਆਈ. ਮਨਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉੱਚ ਅਧਿਕਾਰੀਆਂ ਵੱਲੋਂ ਕਰਨ ਉਪਰੰਤ ਬਲਜੀਤ ਕੌਰ ਵਾਸੀ ਪੁਲਸ ਲਾਈਨ ਅੰਮ੍ਰਿਤਸਰ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲਸ ਨੇ ਕਬਾੜ 'ਚ ਵੇਚ ਦਿੱਤੇ ਹੈਂਡ ਗ੍ਰਨੇਡ ਤੇ ਰਾਕਟ ਲਾਂਚਰ
NEXT STORY