ਤਰਨਤਾਰਨ, (ਰਾਜੂ)- ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ 16 ਲੱਖ 50 ਹਜ਼ਾਰ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਮੁਦਈ ਗਗਨਦੀਪ ਸਿੰਘ ਪੁੱਤਰ ਜਸਮੀਤ ਸਿੰਘ ਵਾਸੀ ਦੀਪ ਐਵੀਨਿਊ ਤਰਨਤਾਰਨ ਨੇ ਆਪਣੇ ਬਿਆਨ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਸਰਵਨ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ਸਰਾਂ ਤਲਵੰਡੀ ਨੇ ਉਸ ਨੂੰ ਅਮਰੀਕਾ ਭੇਜਣ ਦੇ ਨਾਂ ’ਤੇ 16 ਲੱਖ 50 ਹਜ਼ਾਰ ਦੀ ਠੱਗੀ ਮਾਰੀ ਹੈ। ਜਿਸ ਨੇ ਨਾ ਤਾਂ ਮੈਨੂੰ ਵਿਦੇਸ਼ ਭੇਜਿਆ ਤੇ ਨਾ ਹੀ ਪੈਸੇ ਵਾਪਸ ਕੀਤੇ। ਜਿਸ ਦੀ ਪਡ਼ਤਾਲ ਐੱਸ. ਆਈ. ਇਕਬਾਲ ਸਿੰਘ ਇੰਚਾਰਜ ਐਂਟੀਫੇਕ ਟਰੈਵਲ ਏਜੰਟ ਸੈੱਲ ਤਰਨਤਾਰਨ ਵੱਲੋਂ ਕਰਨ ’ਤੇ ਉਕਤ ਵਿਅਕਤੀ ਦੋਸ਼ੀ ਪਾਇਆ ਗਿਆ। ਇਸ ਸਬੰਧੀ ਤਫਤੀਸ਼ੀ ਅਫਸਰ ਏ. ਐੱਸ. ਆਈ. ਸਤਪਾਲ ਸਿੰਘ ਨੇ ਉਕਤ ਵਿਅਕਤੀ ਖਿਲਾਫ ਮੁਕੱਦਮਾ ਦਰਜ ਕਰ ਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।
ਕਾਮਰੇਡਾਂ ਨੇ ਫੂਕਿਆ ਕੇਂਦਰ ਤੇ ਸੂਬਾ ਸਰਕਾਰ ਦਾ ਪੁਤਲਾ
NEXT STORY