ਤਰਨਤਾਰਨ (ਰਮਨ)-ਅਮਰੀਕਾ ਭੇਜਣ ਦੇ ਨਾਮ ਉੱਪਰ 16 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਵਿੱਚ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਨੇ ਇਕ ਵਿਅਕਤੀ ਨੂੰ ਨਾਮਜ਼ਦ ਕਰਦੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕੁਲਵਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਚਾਹਲ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸ ਦਾ ਬੇਟਾ ਜਸਕੀਰਤ ਸਿੰਘ ਜੋ ਇੰਗਲੈਂਡ ਰਹਿੰਦਾ ਸੀ, ਨੂੰ ਅਮਰੀਕਾ ਭੇਜਣ ਲਈ ਜਗਦੀਪ ਸਿੰਘ ਪੁੱਤਰ ਸੁਖਚੈਨ ਸਿੰਘ ਵਾਸੀ ਸ਼ਾਹਬਾਜਪੁਰਾ ਵੱਲੋਂ 16 ਲੱਖ ਰੁਪਏ ਲਏ ਸਨ ਅਤੇ ਉਸਦੇ ਮੁੰਡੇ ਨੂੰ ਗਲਤ ਰਸਤੇ ਰਾਹੀਂ ਅਮਰੀਕਾ ਦਾ ਬਾਰਡਰ ਟਪਾ ਕੇ ਭੇਜ ਦਿੱਤਾ ਜਿੱਥੇ ਉਸ ਦਾ ਮੁੰਡਾ ਪੁਲਸ ਨੇ ਕਾਬੂ ਕਰ ਕੇ ਚਾਰ ਮਹੀਨੇ ਜੇਲ੍ਹ ਵਿੱਚ ਰੱਖਿਆ।
ਇਹ ਵੀ ਪੜ੍ਹੋ- 2 ਦਿਨਾਂ 'ਚ ਕਣਕ ਦੀ ਵਾਢੀ ਸਬੰਧੀ ਅੰਮ੍ਰਿਤਸਰ ਦੀ DC ਸਾਕਸ਼ੀ ਸਾਹਨੀ ਦਾ ਬਿਆਨ
ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਥਾਣਾ ਸਰਾਏ ਅਮਾਨਤ ਖਾਂ ਦੇ ਏ.ਐੱਸ.ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਮਾਮਲੇ ਦੀ ਕੀਤੀ ਗਈ ਜਾਂਚ ਉਪਰੰਤ ਜਗਦੀਪ ਸਿੰਘ ਪੁੱਤਰ ਸੁਖਚੈਨ ਸਿੰਘ ਦੇ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕਰਦੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਸ਼ਰਮਨਾਕ ਕਾਰਾ: ਮੁੰਡੇ ਨਾਲ 2 ਵਿਅਕਤੀਆਂ ਨੇ ਪਹਿਲਾਂ ਟੱਪੀਆਂ ਹੱਦਾਂ, ਫਿਰ ਕਰ 'ਤੀ ਵੀਡੀਓ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਗੈਰ-ਕਾਨੂੰਨੀ ਹਥਿਆਰਾਂ ਦੇ ਜ਼ਖੀਰੇ ਨਾਲ ਮੁਲਜ਼ਮ ਗ੍ਰਿਫ਼ਤਾਰ, DGP ਨੇ ਕੀਤੇ ਵੱਡੇ ਖੁਲਾਸੇ
NEXT STORY