ਗੁਰਦਾਸਪੁਰ,(ਵਿਨੋਦ, ਹਰਮਨਪ੍ਰੀਤ, ਕਪੂਰ)- ਨੌਕਰੀ ਦਾ ਝਾਂਸਾ ਦੇ ਕੇ 16 ਲੱਖ ਰੁਪਏ ਦੀ ਠੱਗੀ ਕਰਨ ਵਾਲੇ ਦੋਸ਼ੀ ਦੇ ਵਿਰੁੱਧ ਪੁਲਸ ਸਟੇਸ਼ਨ ਦੀਨਾਨਗਰ ’ਚ ਧਾਰਾ 420 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।ਜਾਂਚ ਅਧਿਕਾਰੀ ਏ. ਐੱਸ. ਆਈ. ਰਮੇਸ਼ ਕੁਮਾਰ ਨੇ ਦੱਸਿਆ ਕਿ ਜਰਨੈਲ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਮਦਾਰਪੁਰ ਨੇ ਐੱਸ. ਪੀ. ਨੂੰ 28.3.18 ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਕਮਲ ਅਤਰੀ ਪੁੱਤਰ ਹਰਬੰਸ ਲਾਲ ਵਾਸੀ ਆਵਾਂਖਾ ਨੇ ਉਸ ਨੂੰ ਕਿਹਾ ਸੀ ਕਿ ਉਸ ਦੀ ਉੱਚ ਅਧਿਕਾਰੀਆਂ ਨਾਲ ਜਾਣ-ਪਹਿਚਾਣ ਹੈ ਅਤੇ ਉਹ ਸਰਕਾਰੀ ਨੌਕਰੀ ਲਵਾ ਸਕਦਾ ਹੈ, ਜਿਸ ਲਈ 4 ਲੱਖ ਰੁਪਏ ਲੱਗਣਗੇ।
ਪੀਡ਼ਤ ਨੇ ਦੱਸਿਆ ਕਿ ਉਸ ਤੋਂ ਮੁਲਜ਼ਮ ਤੇ ਉਸ ਦੀ ਪਤਨੀ ਅੰਜਨਾ, ਪਰਮਜੀਤ ਸਰੰਗਲ, ਭੁਪਿੰਦਰ ਸਿੰਘ ਤੇ ਸੁਰੇਸ਼ ਕੁਮਾਰ ਨੂੰ ਸਰਕਾਰੀ ਨੌਕਰੀ ਦਵਾਉਣ ਦੇ ਬਦਲੇ 16 ਲੱਖ ਰੁਪਏ ਲੈ ਲਏ ਪਰ ਉਨ੍ਹਾਂ ਨੂੰ ਨੌਕਰੀ ਨਹੀਂ ਦਵਾਈ ਅਤੇ ਨਾ ਹੀ ਪੈਸੇ ਵਾਪਸ ਕਰ ਰਿਹਾ ਹੈ। ਮਾਮਲੇ ਦੀ ਜਾਂਚ ਉਪ ਪੁਲਸ ਕਪਤਾਨ ਦੀਨਾਨਗਰ ਵੱਲੋਂ ਕਰਨ ਉਪਰੰਤ ਦਿੱਤੀ ਰਿਪੋਰਟ ਦੇ ਆਧਾਰ ’ਤੇ ਉਕਤ ਵਿਰੁੱਧ ਮਾਮਲਾ ਦਰਜ ਕਰ ਕੇ ਗ੍ਰਿਫਤਾਰੀ ਲਈ ਭਾਲ ਕੀਤੀ ਜਾ ਰਹੀ ਹੈ।
ਟਰੱਕ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ
NEXT STORY