ਅੰਮ੍ਰਿਤਸਰ (ਸੰਜੀਵ)- ਕਮਿਸ਼ਨਰੇਟ ਪੁਲਸ ਅੰਮ੍ਰਿਤਸਰ ਨੇ ਇੱਕ ਸੀਕਰੇਟ ਆਪ੍ਰੇਸ਼ਨ ਦੌਰਾਨ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਵਿੱਚ ਪੁਲਸ ਨੇ ਦੋ ਨਾਬਾਲਗਾਂ ਦੇ ਨਾਲ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ਦੇ ਕਬਜ਼ੇ ਵਿੱਚੋਂ 16 ਅਤਿ-ਆਧੁਨਿਕ ਪਿਸਤੌਲਾਂ ਰਿਕਵਰ ਕੀਤੀਆਂ ਗਈਆਂ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਵਿੱਚ ਅਨਮੋਲ ਸਿੰਘ ਉਰਫ਼ ਮੋਹਲਾ ਅਤੇ ਹਰਦੀਪ ਸਿੰਘ ਉਰਫ਼ ਸ਼ਿਵ ਦੇ ਨਾਲ ਦੋ ਨਾਬਾਲਗ ਸ਼ਾਮਲ ਹਨ।
ਇਹ ਵੀ ਪੜ੍ਹੋ- ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ
ਇਹ ਜਾਣਕਾਰੀ ਪੁਲਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਇਨਪੁਟ ਸੀ ਕਿ ਸਰਹੱਦ ਪਾਰ ਤੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਵਿੱਚ ਸ਼ਾਮਲ ਦੋਸ਼ੀ ਇੱਕ ਵੱਡੀ ਖੇਪ ਲੈ ਕੇ ਜਾ ਰਹੇ ਹਨ, ਜਿਸ 'ਤੇ ਟ੍ਰੈਪ ਲਗਾ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੇ ਕਬਜ਼ੇ ਵਿੱਚੋਂ 9 ਐੱਮ. ਐੱਮ. ਦੀਆਂ ਤਿੰਨ ਗਲੋਕ ਪਿਸਤੌਲਾਂ, 30 ਬੋਰ ਦੀ ਇੱਕ ਚਾਈਨਾ ਮੇਡ ਪਿਸਤੌਲ, 30 ਬੋਰ ਦੀ ਇੱਕ ਸ਼ਾਰਟ ਪਿਸਤੌਲ, 30 ਬੋਰ ਦੀ ਇੱਕ ਸਟ੍ਰੌਂਗ ਪਿਸਤੌਲ, ਇੱਕ ਦੇਸੀ ਪਿਸਤੌਲ ਅਤੇ 9 ਪਿਸਤੌਲਾਂ 30 ਬੋਰ ਦੀਆਂ ਰਿਕਵਰ ਕੀਤੀਆਂ ਗਈਆਂ।
ਇਹ ਵੀ ਪੜ੍ਹੋ- ਪੰਜਾਬ; 50 ਲੱਖ ਦੀ ਫਿਰੌਤੀ ਨਾ ਦੇਣ 'ਤੇ ਦੁਕਾਨ 'ਤੇ ਚਲਾਈਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ
ਇਸ ਦੇ ਨਾਲ-ਨਾਲ ਜ਼ਿੰਦਾ ਕਾਰਤੂਸ ਅਤੇ ਇੱਕ ਐਕਟਿਵਾ ਸਕੂਟਰ ਵੀ ਬਰਾਮਦ ਕੀਤਾ ਗਿਆ। ਫਿਲਹਾਲ ਪੁਲਸ ਨੇ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਦੇ ਨਿਰਦੇਸ਼ਾਂ 'ਤੇ ਜਾਂਚ ਲਈ ਪੁਲਸ ਰਿਮਾਂਡ 'ਤੇ ਲਿਆ ਹੈ। ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪੁਲਸ ਨੇ ਪਹਿਲਾਂ ਅਨਮੋਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਅਤੇ ਜਾਂਚ ਤੋਂ ਬਾਅਦ ਉਸ ਦੇ ਸਾਥੀ ਹਰਦੀਪ ਸਿੰਘ ਨੂੰ ਫੜਿਆ ਗਿਆ। ਦੋਵਾਂ ਤੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨਾਲ ਜੁੜੇ ਹੋਰ ਦੋਸ਼ੀਆਂ ਦੀ ਵੀ ਜਲਦ ਪਛਾਣ ਕਰਕੇ ਉਨ੍ਹਾਂ ਨੂੰ ਫੜਿਆ ਜਾਵੇਗਾ।
ਇਹ ਵੀ ਪੜ੍ਹੋ- ਪਰਵਿੰਦਰ ਝੋਟਾ ਕਤਲ ਕਾਂਡ ਮਾਮਲਾ: ਮਾਨਸਾ ਦੇ ਵਪਾਰੀਆਂ ਨੇ ਐਕਸ਼ਨ ਕਮੇਟੀ ਕੋਲੋਂ ਕਰ'ਤੀ ਵੱਡੀ ਮੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਦੇਸੀ ਪਿਸਤੌਲ ਤੇ ਹੈਰੋਇਨ ਸਮੇਤ 12 ਗ੍ਰਿਫ਼ਤਾਰ
NEXT STORY