ਗੁਰਦਾਸਪੁਰ(ਵਿਨੋਦ)-ਪਾਕਿਸਤਾਨ ਦੀ ਆਈ.ਐੱਸ.ਆਈ ਦੇ ਇਸ਼ਾਰੇ ’ਤੇ ਜਿਸ ਤਰ੍ਹਾਂਨਾਲ ਉਸ ਦੇ ਅੱਤਵਾਦੀ ਸੰਗਠਨਾਂ ਵੱਲੋਂ ਪੰਜਾਬ ’ਚ ਆਏ ਦਿਨ ਪੁਲਸ ਸਟੇਸ਼ਨਾਂ, ਪੁਲਸ ਚੌਂਕੀਆਂ ਤੇ ਸਿਆਸੀ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਉਸ ਨਾਲ ਲੋਕਾਂ ਦੇ ਦਿਲਾਂ ’ਚ ਡਰ ਦਾ ਪੈਦਾ ਹੋ ਗਿਆ ਹੈ। ਜੇਕਰ ਪੰਜਾਬ ’ਚ ਹਮਲਿਆਂ ਦੀ ਗੱਲ ਕਰੀਏ ਤਾਂ ਨਵੰਬਰ 2024 ਤੋਂ ਲੈ ਕੇ ਹੁਣ ਤੱਕ ਪੰਜਾਬ ਦੇ ਪੁਲਸ ਸਟੇਸ਼ਨਾਂ, ਪੁਲਸ ਚੌਂਕੀਆਂ ਤੇ ਰਾਜਨੀਤਿਕ ਲੋਕਾਂ ਸਮੇਤ ਆਮ ਲੋਕਾਂ ਦੇ ਘਰਾਂ ’ਚ ਗ੍ਰੇਨੇਡ ਅਤੇ ਰਾਕੇਟ ਲਾਂਚਰ ਆਦਿ ਨਾਲ 17 ਤੋਂ ਵੱਧ ਹਮਲੇ ਹੋ ਚੁੱਕੇ ਹਨ। ਆਏ ਦਿਨ ਪੰਜਾਬ ’ਚ ਜਿਸ ਤਰ੍ਹਾਂ ਨਾਲ ਪੁਲਸ ਸਟੇਸ਼ਨਾਂ, ਪੁਲਸ ਚੌਂਕੀਆਂ, ਸਿਆਸੀ ਲੋਕਾਂ ਦੇ ਘਰਾਂ ਅਤੇ ਆਮ ਲੋਕਾਂ ਦੇ ਘਰਾਂ ’ਚ ਅੱਤਵਾਦੀ ਸੰਗਠਨਾਂ ਨਾਲ ਜੁੜੇ ਕਾਰਕੁੰਨਾਂ ਵੱਲੋਂ ਹਮਲੇ ਕੀਤੇ ਜਾ ਰਹੇ ਹਨ, ਇਸ ਨਾਲ ਪੰਜਾਬ ’ਚ ਜਿੱਥੇ ਲਾਅ ਐਂਡ ਆਰਡਰ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਡਾਵਾਡੋਲ ਹੁੰਦੀ ਦਿਖਾਈ ਦੇ ਰਹੀ ਹੈ, ਉੱਥੇ ਪੰਜਾਬ ਦੇ ਲੋਕਾਂ ’ਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ।
ਭਾਵੇਂ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਲਈ ਚੱਲ ਰਹੇ ਅਭਿਆਨ ਦੇ ਵਿਚ ਪੰਜਾਬ ਪੁਲਸ ਵੱਲੋਂ ਲਗਾਤਾਰ ਇਨ੍ਹਾਂ ਅੱਤਵਾਦੀ ਸੰਗਠਨਾਂ ਦੇ ਨਾਲ ਜੁੜੇ ਲੋਕਾਂ ਨੂੰ ਫੜਿਆ ਜਾ ਰਿਹਾ ਹੈ , ਪਰ ਉਸ ਦੇ ਬਾਵਜੂਦ ਇਹ ਹਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ। ਦੂਜੇ ਪਾਸੇ ਪੰਜਾਬ ਦੇ ਇਕ ਸੰਸਦ ਮੈਂਬਰ ਨੇ ਵੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਪੰਜਾਬ ’ਚ ਲਾਅ ਐਂਡ ਆਰਡਰ ਦੀ ਸਥਿਤੀ ’ਤੇ ਨਜ਼ਰ ਰੱਖਣ ਲਈ ਕਿਹਾ ਹੈ।
ਇਹ ਵੀ ਪੜ੍ਹੋ- DRI ਦੇ ਇਤਿਹਾਸ ’ਚ ਪਹਿਲੀ ਵਾਰ ਫੜਿਆ ਗਿਆ ਇੰਸਪੈਕਟਰ, ਮਾਮਲਾ ਕਰੇਗਾ ਹੈਰਾਨ
ਪੰਜਾਬ ’ਚ ਕਦੋਂ ਸ਼ੁਰੂ ਹੋਏ ਗ੍ਰੇਨੇਡ ਹਮਲੇ
ਜੇਕਰ ਪੰਜਾਬ ’ਚ ਪੁਲਸ ਸਟੇਸ਼ਨਾਂ, ਪੁਲਸ ਚੌਂਕੀਆਂ ਤੇ ਗ੍ਰੇਨੇਡ ਹਮਲਿਆਂ ਦੀ ਗੱਲ ਕਰੀਏ ਤਾਂ ਅੱਤਵਾਦੀ ਸੰਗਠਨਾਂ ਦੇ ਨਾਲ ਜੁੜੇ ਕਾਰਕੁੰਨਾਂ ਵੱਲੋਂ ਪਹਿਲਾ ਹਮਲਾ ਨਵੰਬਰ 2024 ’ਚ ਅਜਨਾਲਾ ਪੁਲਸ ਸਟੇਸ਼ਨ ’ਤੇ ਕੀਤਾ ਗਿਆ। ਜਿਸ ਵਿਚ ਇਕ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ ) ਦਾ ਇਸਤੇਮਾਲ ਕੀਤਾ ਗਿਆ। ਜਦਕਿ ਇਸ ਹਮਲੇ ਦੇ ਦੋ ਦੋਸ਼ੀਆਂ ਨੂੰ ਪੁਲਸ ਨੇ ਗ੍ਰਿਫ਼ਤਾਰ ਵੀ ਕੀਤਾ ਸੀ।
ਇਸ ਤੋਂ ਬਾਅਦ 2 ਦਸੰਬਰ ਨੂੰ ਨਵਾਂ ਸ਼ਹਿਰ ਵਿਚ ਪੁਲਸ ਚੌਂਕੀ ਆਸਰਨ ਤੇ ਇਕ ਹੈਂਡ ਗ੍ਰਨੇਡ ਸੁੱਟਿਆ ਗਿਆ ਸੀ। ਜਿਸ ਵਿਚ ਪੁਲਸ ਨੇ ਖਾਲਿਸਤਾਨ ਜ਼ਿੰਦਾ ਫੋਰਸ ਅੱਤਵਾਦੀ ਮਾਡਿਊਲ ਦੇ ਤਿੰਨ ਮੈਂਬਰਾਂ ਨੂੰ ਕਾਬੂ ਕੀਤਾ। 17ਦਸੰਬਰ ਨੂੰ ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲਸ ਸਟੇਸ਼ਨ’ਤੇ ਇਕ ਹੈਂਡ ਗ੍ਰਨੇਡ ਨਾਲ ਹਮਲਾ ਹੋਇਆ। 18 ਦਸੰਬਰ ਨੂੰ ਗੁਰਦਾਸਪੁਰ ਵਿਚ ਬਖਸੀਵਾਲ ਪੁਲਸ ਚੌਂਕੀ ’ਤੇ ਗ੍ਰਨੇਡ ਹਮਲਾ, 12ਦਸੰਬਰ ਨੂੰ ਬਟਾਲਾ ਦੇ ਘਣੀਏ ਕੇ ਬਾਂਗਰ ਪੁਲਸ ਸਟੇਸ਼ਨ, ਗੁਰਦਾਸਪੁਰ ਦੇ ਵਡਾਲਾ ਬਾਂਗਰ ਪੁਲਸ ਚੌਂਕੀ ’ਤੇ ਹੱਥਗੋਲੇ ਨਾਲ ਹਮਲਾ ਕੀਤਾ ਗਿਆ। ਜਦਕਿ 7ਅਪ੍ਰੈਲ 2025 ਨੂੰ ਬਟਾਲਾ ਦੇ ਅਧੀਨ ਪੈਂਦੇ ਥਾਣਾ ਕਿਲਾ ਲਾਲ ਸਿੰਘ ’ਤੇ ਹਮਲਾ ਹੋਇਆ। ਜਦਕਿ ਜਲੰਧਰ ’ਚ ਭਾਜਪਾ ਦੇ ਸਾਬਕਾ ਕੈਬਨਿਟ ਮੰਤਰੀ ਦੇ ਘਰ ’ਤੇ ਗ੍ਰਨੇਡ ਹਮਲਾ ਕੀਤਾ ਗਿਆ।
ਇਹ ਵੀ ਪੜ੍ਹੋ-ਪਾਕਿ ਸਰਕਾਰ ਦੀ ਵੱਡੀ ਨਾਕਾਮੀ, 18 ਘੰਟੇ ਭੁੱਖੇ-ਪਿਆਸੇ ਬੈਠੇ ਸ਼ਰਧਾਲੂਆਂ ਦੀ ਨਹੀਂ ਲਈ ਸਾਰ
ਪੰਜਾਬ ’ਚ ਆਏ ਦਿਨ ਹੋ ਰਹੇ ਹਮਲਿਆਂ ਦੇ ਕਾਰਨ ਲੋਕ ਸਹਿਮੇ
ਇਸ ਸਬੰਧੀ ਭਾਵੇ ਪੰਜਾਬ ਪੁਲਸ ਵੱਲੋਂ ਇਨਾਂ ਅੱਤਵਾਦੀ ਸੰਗਠਨਾਂ ’ਤੇ ਸ਼ਿਕੰਜ਼ਾ ਕੱਸਦਿਆਂ ਇਨ੍ਹਾਂ ਅੱਤਵਾਦੀ ਸੰਗਠਨਾਂ ਦੇ ਕਈ ਕਾਰਕੁੰਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਜੇਲ੍ਹ ਦੀਆਂ ਸਲਾਖ਼ਾਂ ਦੇ ਪਿੱਛੇ ਸੁੱਟਿਆ ਗਿਆ ਹੈ। ਪਰ ਉਸ ਦੇ ਬਾਵਜੂਦ ਪੰਜਾਬ ’ਚ ਇਹ ਹਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ।
ਅੱਤਵਾਦੀ ਹਮਲਿਆਂ ਦੇ ਕਾਰਨ ਪੰਜਾਬ ਪੁਲਸ ਨੇ ਪੁਲਸ ਥਾਣਿਆਂ ਦੀ ਸੁਰੱਖਿਆ ਵਧਾਈ
ਜਦੋਂ ਤੋਂ ਪੰਜਾਬ ’ਚ ਅੱਤਵਾਦੀ ਸੰਗਠਨਾਂ ਵੱਲੋਂ ਪੰਜਾਬ ਪੁਲਸ ਸਟੇਸ਼ਨਾਂ, ਪੁਲਸ ਚੌਂਕੀਆਂ ਨੂੰ ਆਪਣਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਉਦੋਂ ਤੋਂ ਪੰਜਾਬ ਪੁਲਸ ਵੱਲੋਂ ਆਪਣੇ ਪੁਲਸ ਸਟੇਸ਼ਨਾਂ ਅਤੇ ਪੁਲਸ ਚੌਕੀਆਂ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਜਦਕਿ ਜਿੰਨਾਂ ਪੁਲਸ ਸਟੇਸਨਾਂ ਦੀਆਂ ਕੰਧਾਂ ਨੀਵੀਆਂ ਸਨ, ਉਸ ਨੂੰ ਉੱਚਾ ਕੀਤਾ ਜਾ ਰਿਹਾ ਹੈ ਅਤੇ ਜਿੰਨਾਂ ਪੁਲਸ ਚੌਂਕੀਆਂ ’ਚ ਪੁਲਸ ਕਰਮਚਾਰੀਆਂ ਦੀ ਗਿਣਤੀ ਨਾਮਾਤਰ ਸੀ , ਉਨ੍ਹਾਂ ਨੂੰ ਉੱਥੋਂ ਪੁਲਸ ਸਟੇਸ਼ਨਾਂ ’ਚ ਭੇਜਿਆ ਜਾ ਰਿਹਾ ਹੈ। ਪੁਲਸ ਕਰਮਚਾਰੀਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਡੀ.ਜੀ.ਪੀ ਪੰਜਾਬ ਵੱਲੋਂ ਐੱਸ.ਐੱਸ.ਪੀਜ਼ ਨੂੰ ਜ਼ਰੂਰੀ ਸੁਰੱਖਿਆ ਪ੍ਰਬੰਧ ਕਰਨ ਦੇ ਦਿਸ਼ਾ ਨਿਰਦੇਸ਼ ਵੀ ਦਿੱਤੇ ਗਏ ਹਨ।
ਪੰਜਾਬ ’ਚ ਅੱਤਵਾਦੀ ਸੰਗਠਨ ਫਿਰ ਹੋਏ ਸਰਗਰਮ
ਪੰਜਾਬ ’ਚ ਜਦੋਂ ਅੱਤਵਾਦ ਦਾ ਦੌਰ ਸੀ ਤਾਂ ਪੰਜਾਬ ਪੁਲਸ ਨੇ ਉਸ ਸਮੇ ਅੱਤਵਾਦ ਦਾ ਡੱਟ ਕੇ ਮੁਕਾਬਲਾ ਕੀਤਾ ਅਤੇ ਪੰਜਾਬ ਨੂੰ ਅੱਤਵਾਦ ਤੋਂ ਮੁਕਤ ਕਰਵਾਇਆ । ਜਿਸ ਤੋਂ ਬਾਅਦ ਪੰਜਾਬ ਨੂੰ ਸ਼ਾਂਤੀ ਸੂਬਾ ਕਿਹਾ ਜਾਣ ਲੱਗਾ। ਪਰ ਹੁਣ ਜਿਸ ਤਰਾਂ ਨਾਲ ਪੰਜਾਬ ’ਚ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਅਤੇ ਖਾਲਿਸਤਾਨ ਜ਼ਿੰਦਾਫੋਰਸ ਫੋਰਸ ਸਮੇਤ ਹੋਰ ਅੱਤਵਾਦੀ ਸੰਗਠਨ ਐਕਟਿਵ ਦਿਖਾਈ ਦੇ ਰਹੇ ਹਨ, ਉਸ ਨਾਲ ਪੰਜਾਬ ਦੀ ਹੋਂਦ ਖਤਰੇ ’ਚ ਪਈ ਦਿਖਾਈ ਦੇ ਰਹੀ ਹੈ। ਇਸ ਦੇ ਇਲਾਵਾ ਪਾਬੰਧੀਸ਼ੁਦਾ ਅੱਤਵਾਦੀ ਸੰਗਠਨ ‘ਸਿੱਖ ਫਾਰ ਜਸਟਿਸ’ ਵੀ ਪੰਜਾਬ ਸਮੇਤ ਦੇਸ਼’ਚ ਅੱਤਵਾਦੀ ਹਮਲੇ ਕਰਨ ਦੀਆ ਧਮਕਆਂ ਦਿੰਦਾ ਦਿਖਾਈ ਦਿੰਦਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਸੀਨੀਅਰ IAS ਅਫ਼ਸਰਾਂ ਦੇ ਤਬਾਦਲੇ
ਪੰਜਾਬ ਦੇ ਇਕ ਸੰਸਦ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ
ਦੂਜੇ ਪਾਸੇ ਪੰਜਾਬ ਦੇ ਇਕ ਸੰਸਦ ਮੈਂਬਰ ਨੇ ਪੰਜਾਬ ’ਚ ਲਗਾਤਾਰ ਹੋ ਰਹੇ ਗ੍ਰਨੇਡ ਹਮਲਿਆਂ ਦੇ ਚੱਲਦੇ ਪੰਜਾਬ ’ਚ ਲਾਡ ਐਂਡ ਆਰਡਰ ਦੀ ਸਥਿਤੀ ਨੂੰ ਬਰਕਰਾਰ ਰੱਖਣ ਦੇ ਲਈ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ’ਚ ਇਕ ਦਿਨ ’ਚ ਦੋ ਗ੍ਰਨੇਡ ਹਮਲੇ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਬਟਾਲਾ ਦੇ ਥਾਣਾ ਕਿਲਾ ਲਾਲ ਸਿੰਘ ਦੇ ਪੁਲਸ ਸਟੇਸ਼ਨ ’ਤੇ ਗ੍ਰਨੇਡ ਹਮਲਾ ਅਤੇ ਜਲੰਧਰ ’ਚ ਭਾਜਪਾ ਦੇ ਸਾਬਕਾ ਕੈਬਨਿਟ ਮੰਤਰੀ ਦੇ ਘਰ ਤੇ ਹੋਏ ਹਮਲੇ ਦੇ ਕਾਰਨ ਪੰਜਾਬ ਦੇ ਲੋਕਾਂ ’ਚ ਹੜਕੰਮ ਮਚ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ’ਚ ਖੁਫ਼ੀਆਂ ਤੰਤਰ, ਪੁਲਸ ਤੰਤਰ ਪੂਰੀ ਤਰ੍ਹਾਂ ਨਾਲ ਫੇਲ ਹੈ ਅਤੇ ਪੰਜਾਬ ’ਚ ਕਾਨੂੰਨ ਵਿਵਸਥਾਂ ਪੂਰੀ ਤਰ੍ਹਾਂ ਨਾਲ ਡਾਵਾਡੋਲ ਦਿਖਾਈ ਦੇ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੁਖਬੀਰ ਸਿੰਘ ਬਾਦਲ ਮੁੜ ਬਣੇ ਅਕਾਲੀ ਦਲ ਦੇ ਪ੍ਰਧਾਨ
NEXT STORY