ਗੁਰਦਾਸਪੁਰ(ਹਰਮਨ)-ਜ਼ਿਲ੍ਹਾ ਗੁਰਦਾਸਪੁਰ ਅੰਦਰ ਵੱਖ-ਵੱਖ ਥਾਵਾਂ ’ਤੇ ਮਨਾਏ ਜਾ ਰਹੇ ਗਣਤੰਤਰ ਦਿਵਸ ਦੇ ਸਬੰਧ ਵਿਚ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੀਆਂ ਤਿਆਰੀਆਂ ਮੁਕੰਮਲ ਕਰਕੇ ਫੁੱਲ ਡਰੈੱਸ ਰਿਹਰਸਲ ਕਰ ਲਈ ਹੈ। ਉਸ ਦੇ ਨਾਲ ਹੀ ਪੁਲਸ ਵੱਲੋਂ ਵੀ ਐੱਸਐੱਸਪੀ ਹਰੀਸ਼ ਦਯਾਮਾ ਦੀ ਅਗਵਾਈ ਹੇਠ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਸੰਬੰਧ ਵਿੱਚ ਅੱਜ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜਿੱਥੇ ਐੱਸ. ਐੱਸ.ਪੀ. ਨੇ ਗੁਰਦਾਸਪੁਰ ਸ਼ਹਿਰ ਦੇ ਨਾਲ-ਨਾਲ ਜ਼ਿਲ੍ਹੇ ਅੰਦਰ ਵੱਖ-ਵੱਖ ਦਿਹਾਤੀ ਅਤੇ ਸਰਹੱਦੀ ਖੇਤਰਾਂ ਦਾ ਦੌਰਾ ਕੀਤਾ। ਉਸ ਦੇ ਨਾਲ ਹੀ ਉਨ੍ਹਾਂ ਨੇ ਪੁਲਸ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਡਿਊਟੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ ਮੱਠ ਜਾਂ ਕੁਤਾਹੀ ਨਾ ਵਰਤੀ ਜਾਵੇ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਰੂਹ ਕੰਬਾਊ ਹਾਦਸਾ, ਤਾਸ਼ ਦੇ ਪੱਤਿਆਂ ਵਾਂਗ ਉੱਡਾ ਕੇ ਮਾਰੀ ਸਕੂਟਰੀ ਸਵਾਰ ਕੁੜੀ
‘ਜਗ ਬਾਣੀ’ ਨਾਲ ਗੱਲਬਾਤ ਕਰਦਿਆਂ ਐੱਸ.ਐੱਸ.ਪੀ. ਨੇ ਦੱਸਿਆ ਕਿ ਪੁਲਸ ਵੱਲੋਂ ਗਣਤੰਤਰ ਦਿਵਸ ਦੌਰਾਨ ਸੁਰੱਖਿਆ ਦੇ ਹਰ ਪੱਖ ਤੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਾਰੇ ਸੁਰੱਖਿਆ ਪ੍ਰਬੰਧਾਂ ਲਈ ਜਿਲਾ ਹੈਡਕੁਆਰਟਰ ’ਤੇ 600 ਪੁਲਸ ਮੁਲਾਜ਼ਮ ਤੈਨਾਤ ਕੀਤੇ ਗਏ ਹਨ ਜਿਨ੍ਹਾਂ ਦੇ ਦੋਹਰੇ ਸੁਰੱਖਿਆ ਪਹਿਰੇ ਹੇਠ ਜ਼ਿਲਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ 100 ਦੇ ਕਰੀਬ ਫੋਰਸ ਦੇ ਜਵਾਨ ਬਾਹਰੋ ਮੰਗਵਾਏ ਗਏ ਜਿਨ੍ਹਾਂ ਨੂੰ ਗੁਰਦਾਸਪੁਰ ਸ਼ਹਿਰ ਅੰਦਰ ਤੈਨਾਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੌਕੇ ਜ਼ਿਲੇ ਅੰਦਰ ਕੁੱਲ 19 ਨਾਕੇ ਲਗਾਏ ਗਏ ਹਨ। ਉਹਨਾਂ ਕਿਹਾ ਕਿ ਸਰਹੱਦੀ ਖੇਤਰ ਵਿਚ ਅੱਜ ਉਨ੍ਹਾਂ ਨੇ ਖੁਦ ਦੌਰਾ ਕੀਤਾ ਹੈ।
ਇਹ ਵੀ ਪੜ੍ਹੋ- ਬਟਾਲਾ ਪੁਲਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ ਦੇ ਮਸ਼ਹੂਰ ਹੋਟਲ 'ਚ ਕੀਤੀ ਰੇਡ ਤੇ ਫਿਰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਟਾਲਾ ਪੁਲਸ ਦੇ 1 ਹਜ਼ਾਰ ਮੁਲਾਜ਼ਮ ਕਰਨਗੇ ਸ਼ਹਿਰ ਦੀ ਸੁਰੱਖਿਆ: DIG ਇੰਦਰਬੀਰ ਸਿੰਘ
NEXT STORY