ਗੁਰਦਾਸਪੁਰ (ਵਿਨੋਦ, ਹਰਮਨ) : ਜ਼ਿਲਾ ਪੁਲਸ ਗੁਰਦਾਸਪੁਰ ਨੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ 53,250 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜਦੋਂ ਕਿ ਇਕ ਮੁਲਜ਼ਮ ਭੱਜ ਗਿਆ। ਐੱਸ. ਐੱਸ. ਪੀ. ਆਦਿੱਤਿਆ ਨੇ ਦੱਸਿਆ ਕਿ ਨਸ਼ਾ ਸਮੱਗਲਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਤਿੱਬੜ ਪੁਲਸ ਨੂੰ ਮੁਖ਼ਬਰ ਤੋਂ ਸੂਚਨਾ ਮਿਲੀ ਸੀ ਕਿ ਮੁਲਜ਼ਮ ਗੁਰਪ੍ਰੀਤ ਸਿੰਘ ਉਰਫ਼ ਆਕਾਸ਼ ਪੁੱਤਰ ਰੂਪ ਸਿੰਘ ਵਾਸੀ ਪਿੰਡ ਅਲਾਵਲਪੁਰ ਆਪਣੇ ਘਰ ਸ਼ਰਾਬ ਦਾ ਕਾਰੋਬਾਰ ਕਰਦਾ ਹੈ।
ਇਹ ਵੀ ਪੜ੍ਹੋ- 28 ਅਪ੍ਰੈਲ ਨੂੰ ਪੂਰੇ ਪੰਜਾਬ 'ਚ ਮੌਸਮ ਦੀ ਚਿਤਾਵਨੀ, ਪੜ੍ਹੋ ਵਿਭਾਗ ਦੀ ਵੱਡੀ ਭਵਿੱਖਬਾਣੀ
ਇਸ ਸੂਚਨਾ ਦੇ ਆਧਾਰ ’ਤੇ ਏ. ਐੱਸ. ਆਈ. ਜਸਵਿੰਦਰ ਸਿੰਘ ਨੇ ਪੁਲਸ ਪਾਰਟੀ ਨਾਲ ਮੁਲਜ਼ਮ ਦੇ ਘਰ ਛਾਪਾ ਮਾਰਿਆ। ਮੁਲਜ਼ਮ ਘਰ ਦੇ ਬਾਹਰ ਪਲਾਸਟਿਕ ਦਾ ਕੈਨ ਲੈ ਕੇ ਬੈਠਾ ਸੀ, ਜੋ ਪੁਲਸ ਨੂੰ ਦੇਖ ਕੇ ਭੱਜਣ ’ਚ ਕਾਮਯਾਬ ਹੋ ਗਿਆ। ਕੈਨ ਦੀ ਜਾਂਚ ਕਰਨ ’ਤੇ ਉਸ ਵਿਚੋਂ 39,000 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਤਿੱਬੜ ਥਾਣੇ ’ਚ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਵੱਡੇ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਪਤੀ-ਪਤਨੀ ਤੇ ਧੀ ਦੀ ਦਰਦਨਾਕ ਮੌਤ
ਇਸੇ ਤਰ੍ਹਾਂ ਬਹਿਰਾਮਪੁਰ ਪੁਲਸ ਨੇ ਟੀ-ਪੁਆਇੰਟ ਫੋਕਲ ਪੁਆਇੰਟ ਅਬਾਦੀ ਚੰਡੀਗੜ੍ਹ ਵਿਖੇ ਮੁਹੱਲਾ ਕਲੀਨਿਕ ਦੇ ਗੇਟ ਦੇ ਬਾਹਰੋਂ ਸੰਦੀਪ ਕੁਮਾਰ ਪੁੱਤਰ ਸੋਮ ਰਾਜ ਵਾਸੀ ਅਬਾਦੀ ਚੰਡੀਗੜ੍ਹ ਨੂੰ ਗ੍ਰਿਫ਼ਤਾਰ ਕਰਕੇ ਉਸ ਤੋਂ 6,750 ਮਿਲੀਲੀਟਰ ਸ਼ਰਾਬ ਬਰਾਮਦ ਕੀਤੀ। ਉਧਰ ਕਾਹਨੂੰਵਾਨ ਪੁਲਸ ਨੇ ਪਿੰਡ ਬਲਗਣ ਦੇ ਬਾਹਰੋਂ ਮਹਿੰਦਰ ਸਿੰਘ ਪੁੱਤਰ ਕਪੂਰ ਸਿੰਘ ਵਾਸੀ ਪਿੰਡ ਬਲਗਣ ਨੂੰ ਗ੍ਰਿਫ਼ਤਾਰ ਕਰ ਕੇ 7,500 ਮਿਲੀਲੀਟਰ ਸ਼ਰਾਬ ਬਰਾਮਦ ਕੀਤੀ ਹੈ। ਪੁਲਸ ਵੱਲੋਂ ਮੁਲਜ਼ਮਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ: ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ਲਈ ਅਹਿਮ ਹਦਾਇਤਾਂ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਤਰਨਤਾਰਨ: ਪਿੰਡਾਂ ’ਚ 6 ਘੰਟੇ ਦਿੱਤੀ ਜਾ ਰਹੀ ਬਿਜਲੀ, ਗਰਮੀ ਨੇ ਕੀਤਾ ਬੁਰਾ ਹਾਲ
NEXT STORY