ਤਰਨਤਾਰਨ (ਰਮਨ)-ਥਾਣਾ ਝਬਾਲ ਦੀ ਪੁਲਸ ਨੇ 2 ਮੁਲਜ਼ਮਾਂ ਨੂੰ ਇਕ ਸਵਿਫਟ ਕਾਰ, ਇਕ ਪਿਸਤੌਲ, 5 ਜਿੰਦਾ ਰੌਂਦ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਮਾਨਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਦੇ ਹੋਏ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿਚ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਪੰਜਾਬ ਵਿਚ ਲਗਾਤਾਰ 2 ਛੁੱਟੀਆਂ!
ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਸਿਟੀ ਕਮਲ ਮੀਤ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ ਅਭੀਮੰਨਿਊ ਰਾਣਾ ਵੱਲੋਂ ਜਾਰੀ ਹੋਏ ਸਖ਼ਤ ਹੁਕਮਾਂ ਤਹਿਤ ਮਾਡ਼ੇ ਅਨਸਰਾਂ ਖਿਲਾਫ ਸਖ਼ਤ ਮੁਹਿਮ ਸ਼ੁਰੂ ਕੀਤੀ ਗਈ ਹੈ, ਜਿਸ ਦੇ ਚੱਲਦਿਆਂ ਥਾਣਾ ਝਬਾਲ ਦੇ ਏ.ਐੱਸ.ਆਈ ਜਤਿੰਦਰ ਸਿੰਘ ਵੱਲੋਂ ਨਾਕਾਬੰਦੀ ਦੌਰਾਨ ਇਕ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ, ਜਿਸ ਵਿਚ ਸਵਾਰ ਦੋ ਵਿਅਕਤੀਆਂ ਦੀ ਤਲਾਸ਼ੀ ਲੈਣ ਦੌਰਾਨ ਉਨ੍ਹਾਂ ਪਾਸੋਂ ਇਕ 32 ਬੋਰ ਪਿਸਤੌਲ ਅਤੇ 5 ਜਿੰਦਾ ਰੌਂਦ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਦੋਵਾਂ ਦੀ ਪਹਿਚਾਣ ਲਵਪ੍ਰੀਤ ਸਿੰਘ ਉਰਫ ਲਵਲੀ ਪੁੱਤਰ ਬਿਹਾਰੀ ਲਾਲ ਵਾਸੀ ਅਮਰਕੋਟ ਅਤੇ ਗੁਰਚੇਤ ਸਿੰਘ ਉਰਫ ਲਵ ਪੁੱਤਰ ਰਸਾਲ ਸਿੰਘ ਵਾਸੀ ਕਲੰਜਰ ਉਤਾੜ ਥਾਣਾ ਵਲਟੋਹਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਵਿਅਕਤੀਆਂ ਦੇ ਖਿਲਾਫ ਥਾਣਾ ਝਬਾਲ ਵਿਖੇ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਬਣਨ ਜਾ ਰਿਹੈ 110 ਕਿੱਲੋਮੀਟਰ ਲੰਮਾ ਨਵਾਂ ਹਾਈਵੇਅ, ਸੁਖਾਲਾ ਹੋਵੇਗਾ ਸਫ਼ਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਰ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ
NEXT STORY