ਗੁਰਦਾਸਪੁਰ (ਵਿਨੋਦ)- ਥਾਣਾ ਧਾਰੀਵਾਲ ਦੀ ਪੁਲਸ ਵੱਲੋਂ ਨਸ਼ਾ ਤਸਕਰਾਂ ਅਤੇ ਮਾੜੇ ਅਨਸ਼ਰਾਂ ਖਿਲਾਫ ਆਰੰਭੀ ਮੁਹਿੰਮ ਤਹਿਤ 2 ਚੋਰਾਂ ਨੂੰ ਚੋਰੀ ਕੀਤੇ ਸਾਮਾਨ ਅਤੇ ਨਸ਼ੀਲੀਆਂ ਗੋਲੀਆ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਹੋਈ ਹੈ । ਐਸ.ਐਚ.ਓ. ਧਾਰੀਵਾਲ ਪਰਮਿੰਦਰ ਸਿੰਘ ਸਿੱਧੂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਏ.ਐਸ.ਆਈ. ਕਲਦੀਪ ਸਿੰਘ ਨੇ ਨਾਕੇ ਦੌਰਾਨ ਨਿਖਲ ਉਰਫ ਬੱਬਾ ਉਰਫ ਅਭੀ ਪੁੱਤਰ ਜਸਪਾਲ ਸਿੰਘ ਵਾਸੀ ਡਡਵਾਂ ਅਤੇ ਅਜੈ ਕੁਮਾਰ ਉਰ ਮੁੰਨਾ ਪੁੱਤਰ ਦੇਸ ਰਾਜ ਰਾਜ ਵਾਸੀ ਨੇੜੇ ਪਾਲ ਹਸਪਤਾਲ ਕਲੇਰਾ ਵਾਲੀ ਗਲੀ ਧਾਰੀਵਾਲ ਨੂੰ ਬਿਨ੍ਹਾਂ ਨੰਬਰੀ ਸਪਲੈਂਡਰ ਸਵਾਰਾਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਕਰੀਬ 100 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।
ਇਹ ਵੀ ਪੜ੍ਹੋ-ਪੰਜਾਬ ’ਚ ਇਸ ਬਿਮਾਰੀ ਨੇ ਧਾਰਿਆ ਭਿਆਨਕ ਰੂਪ, 60 ਹਜ਼ਾਰ ਤੋਂ ਵੱਧ ਨਵੇਂ ਮਰੀਜ਼
ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਮੰਨਿਆ ਕਿ ਉਨ੍ਹਾਂ ਕੋਲੋਂ ਮਿਲਿਆ ਮੋਟਰਸਾਈਕਲ ਵੀ ਚੋਰੀ ਦਾ ਹੈ। ਚੋਰਾਂ ਨੂੰ ਚੋਰੀ ਕੀਤੇ ਸਾਮਾਨ ਸਮੇਤ ਥਾਣੇ ਲਿਆਂਦਾ ਗਿਆ, ਜਿੱਥੇ ਗਹਿਰਾਈ ਨਾਲ ਪੁੱਛਗਿੱਛ ਕਰਨ ਦੌਰਾਨ ਕਾਬੂ ਕੀਤੇ ਗਏ ਦੋਸ਼ੀਆਂ ਨੇ ਕਬੂਲ ਕੀਤਾ ਕਿ ਉਹ ਕਰੀਬ 11 ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ। ਦੋਸ਼ੀਆਂ ਨੇ ਇਹ ਵੀ ਮੰਨਿਆ ਕਿ ਉਨ੍ਹਾਂ ਵੱਲੋਂ 10 ਮੋਬਾਈਲ ਫੋਨ ਵੀ ਚੋਰੀ ਕੀਤੇ ਗਏ ਸਨ, ਜਿਨ੍ਹਾਂ ਵਿੱਚੋਂ 5 ਮੋਬਾਈਲ ਫੋਨ ਪੁਲਸ ਨੇ ਬਰਾਮਦ ਕਰ ਲਏ ਹਨ। ਬਾਕੀ ਚੋਰੀ ਕੀਤੇ ਮੋਬਾਈਲ ਫੋਨ ਵੀ ਜਲਦ ਬਰਾਮਦ ਕਰ ਲਏ ਜਾਣਗੇ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਦੁਬਈ ਜਾ ਰਹੀ ਮਹਿਲਾ ਯਾਤਰੀ ਦੀ ਤਲਾਸ਼ੀ ਲੈਣ 'ਤੇ ਉਡੇ ਹੋਸ਼
ਪੁਲਸ ਅਨੁਸਾਰ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਹੋਰ ਪੁੱਛਗਿੱਛ ਕੀਤੀ ਜਾ ਸਕੇ। ਨਗਰ ਕੌਂਸਲ ਚੋਣਾਂ ਸਬੰਧੀ ਐਸ.ਐਚ.ਓ. ਪਰਮਿੰਦਰ ਸਿੰਘ ਸਿੰਧੂ ਨੇ ਦੱਸਿਆ ਕਿ ਚੋਣਾਂ ਨੂੰ ਅਮਨ-ਅਮਾਨ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਪੁਲਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ। ਉਨ੍ਹਾਂ ਲੋਕਾਂ ਨੂੰ ਬਿਨਾਂ ਕਿਸੇ ਖੌਫ ਜਾਂ ਡਰ ਦੇ ਆਪਣੀ ਵੋਟ ਪਾਉਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਬੱਸ ਹਾਦਸਾ, 2 ਯਾਤਰੀਆਂ ਦੀ ਮੌਤ, ਕਈ ਵਾਹਨ ਚਪੇਟ 'ਚ ਆਏ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਤੇਜ਼ ਗਰਮੀ ਕਾਰਨ ਲੋਕ ਹੋਏ ਬੇਹਾਲ, ਪਾਰਾ ਪਹੁੰਚਿਆ 45 ਡਿਗਰੀ ਤੋਂ ਵੱਧ
NEXT STORY