ਤਰਨਤਾਰਨ (ਰਮਨ)-ਪਿਸਤੌਲ ਦੀ ਨੋਕ ਉਪਰ ਔਰਤ ਦੀਆਂ ਵਾਲੀਆਂ ਲਵਾਉਣ ਵਾਲੇ ਦੋ ਮੁਲਜ਼ਮਾਂ ਨੂੰ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਗ੍ਰਿਫ਼ਤਾਰ ਕਰ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ, ਜਿਸ ’ਚ ਕੋਈ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੁਲਸ ਨੇ ਇਸ ਮਾਮਲੇ ਵਿਚ ਇਕ ਮੋਟਰਸਾਈਕਲ ਅਤੇ ਇਕ ਏਅਰ ਪਿਸਤੌਲ ਵੀ ਬਰਾਮਦ ਕੀਤਾ ਹੈ।
ਇਹ ਵੀ ਪੜ੍ਹੋ- ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਸ਼ਗਨਾ ਦੀ ਮਹਿੰਦੀ ਵੀ ਨਹੀਂ ਲੱਥੀ ਕਿ ਕੁੜੀ ਨਾਲ ਵਾਪਰ ਗਿਆ ਭਾਣਾ (ਵੀਡੀਓ)
ਜਾਣਕਾਰੀ ਦੇ ਅਨੁਸਾਰ ਗੁਰਿੰਦਰ ਕੌਰ ਪਤਨੀ ਹਰਵਿੰਦਰ ਸਿੰਘ ਵਾਸੀ ਪਿੰਡ ਕੋਟਲੀ ਜੋ ਬੀਤੀ 30 ਅਗਸਤ ਦੀ ਦੁਪਹਿਰ ਕਰੀਬ ਡੇਢ ਵਜੇ ਆਪਣੀ ਸਕੂਟਰੀ ’ਤੇ ਸਵਾਰ ਹੋ ਪਿੰਡ ਰਟੌਲ ਜਾ ਰਹੀ ਸੀ, ਜਦੋਂ ਉਹ ਪਿੰਡ ਤੋਂ ਥੋੜਾ ਪਿੱਛੇ ਪਹੁੰਚੀ ਤਾਂ ਅੱਗੇ ਤੋਂ ਮੋਟਰਸਾਈਕਲ ਉਪਰ ਸਵਾਰ ਦੋ ਵਿਅਕਤੀਆਂ ਨੇ ਉਸ ਨੂੰ ਰੋਕ ਲਿਆ ਅਤੇ ਪਿਸਤੌਲ ਵਿਖਾਉਂਦੇ ਹੋਏ ਜਾਨੋ ਮਾਰਨ ਦੀ ਧਮਕੀ ਦਿੱਤੀ, ਜਿਸ ਦੌਰਾਨ ਉਹ ਡਰ ਗਈ। ਇਸ ਦੌਰਾਨ ਦੋਵਾਂ ਮੁਲਜ਼ਮਾਂ ਨੇ ਉਸਦੇ ਕੰਨ ’ਚ ਪਾਈਆਂ ਸੋਨੇ ਦੀਆਂ ਵਾਲੀਆਂ ਲਵਾ ਕੇ ਫਰਾਰ ਹੋ ਗਏ।
ਇਹ ਵੀ ਪੜ੍ਹੋ- ਸੈਲੂਨ ਤੇ ਸਪਾ ਸੈਂਟਰ 'ਚ ਪੁਲਸ ਦੀ ਰੇਡ, ਇਤਰਾਜ਼ਯੋਗ ਹਾਲਤ 'ਚ ਮਿਲੇ ਕੁੜੀਆਂ-ਮੁੰਡੇ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਤਰਨਤਾਰਨ ਦੇ ਏ.ਐੱਸ.ਆਈ ਬਿਸ਼ਨ ਦਾਸ ਨੇ ਦੱਸਿਆ ਕਿ ਪੁਲਸ ਵੱਲੋਂ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਕਰਦੇ ਹੋਏ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਗੁਰਸੇਵਕ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਰਟੌਲ ਅਤੇ ਗੁਰਲਾਲ ਸਿੰਘ ਉਰਫ ਲਾਲੀ ਪੁੱਤਰ ਸੁਖਬੀਰ ਸਿੰਘ ਵਾਸੀ ਪਿੰਡ ਖਾਰਾ ਨੂੰ ਗ੍ਰਿਫਤਾਰ ਕਰਦੇ ਹੋਏ ਇਕ ਮੋਟਰਸਾਈਕਲ ਬਿਨਾਂ ਨੰਬਰੀ ਅਤੇ ਇਕ ਏਅਰ ਪਿਸਤੌਲ ਬਰਾਮਦ ਕੀਤਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਦਾ ਮਾਣਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਦੇ ਹੋਏ ਅਗਲੇਰੀ ਪੁੱਛਗਿੱਛ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਵਿਚ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮਾਂ ਵੱਲੋਂ ਪਹਿਲਾਂ ਕਿੰਨੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆ ਜਾ ਚੁੱਕਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਇਲਾਕੇ 'ਚ ਧੜੱਲੇ ਨਾਲ ਚੱਲ ਰਿਹੈ ਜਿਸਮ ਫਿਰੋਸ਼ੀ ਤੇ ਨਸ਼ੇ ਦਾ ਕਾਲਾ ਧੰਦਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਅਕਾਲ ਤਖ਼ਤ ਸਾਹਿਬ ਨੇ 17 ਸਾਬਕਾ ਮੰਤਰੀਆਂ ਤੋਂ ਮੰਗਿਆ ਸਪੱਸ਼ਟੀਕਰਨ
NEXT STORY