ਤਰਨਤਾਰਨ/ਝਬਾਲ (ਰਮਨ, ਨਰਿੰਦਰ)- ਥਾਣਾ ਝਬਾਲ ਦੀ ਪੁਲਸ ਨੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਦੇ ਹੋਏ ਨਾਜਾਇਜ਼ ਪਿਸਤੌਲ, 12 ਰੌਂਦ ਅਤੇ ਇਕ ਸਕਾਰਪੀਓ ਗੱਡੀ ਸਮੇਤ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ, ਜਦੋਂਕਿ ਮੌਕੇ ਤੋਂ ਫ਼ਰਾਰ ਹੋਏ ਇਕ ਸਾਥੀ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਝਬਾਲ ਦੇ ਮੁਖੀ ਇੰਸਪੈਕਟਰ ਗੁਰਚਰਨ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਗੁਰਮੀਤ ਸਿੰਘ ਚੌਹਾਨ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਸਖ਼ਤ ਕਾਰਵਾਈ ਕਰਦੇ ਹੋਏ ਮਾੜੇ ਅਨਸਰਾਂ ਨੂੰ ਨੱਥ ਪਾਈ ਜਾ ਰਹੀ ਹੈ।
ਇਹ ਵੀ ਪੜ੍ਹੋ- CM ਮਾਨ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਦਿੱਤਾ ਹੌਂਸਲਾ, ਲਿਖਿਆ- 'ਮੈਂ ਖੁਦ ਪਲ-ਪਲ ਦੀ ਨਿਗਰਾਨੀ ਕਰ ਰਿਹਾ ਹਾਂ'
ਉਨ੍ਹਾਂ ਦੱਸਿਆ ਕਿ ਸਬ-ਇੰਸਪੈਕਟਰ ਕੁਲਵੰਤ ਸਿੰਘ ਵੱਲੋਂ ਸਮੇਤ ਪੁਲਸ ਪਾਰਟੀ ਲਾਏ ਸਪੈਸ਼ਲ ਨਾਕੇ ਦੌਰਾਨ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਇਕ ਸਕਾਰਪੀਓ ਗੱਡੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ, ਜਿਸ ’ਚ ਸਵਾਰ ਅਮਰੀਕ ਸਿੰਘ ਉਰਫ਼ ਹੈਪੀ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਬੱਚੜੇ ਅਤੇ ਪ੍ਰਿੰਸਪਾਲ ਸਿੰਘ ਉਰਫ਼ ਪ੍ਰਿੰਸ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਪਿੱਦੀ ਨੂੰ ਇਕ ਪਿਸਤੌਲ, 30 ਬੋਰ, 8 ਜ਼ਿੰਦਾ ਰੌਂਦ ਅਤੇ ਇਕ ਮੈਗਜ਼ੀਨ 32 ਬੋਰ ਸਮੇਤ 4 ਰੌਂਦ ਗ੍ਰਿਫ਼ਤਾਰ ਕੀਤਾ ਗਿਆ, ਜਦੋਂਕਿ ਇਕਬਾਲ ਸਿੰਘ ਵਾਸੀ ਹੰਸਾ ਵਾਲਾ ਮੌਕੇ ਤੋਂ ਫ਼ਰਾਰ ਹੋਣ ’ਚ ਕਾਮਯਾਬ ਹੋ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨਾਜਾਇਜ਼ ਅਸਲੇ ਸਮੇਤ ਘੁੰਮ ਰਹੇ ਸਨ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਦੁਖਦ ਖ਼ਬਰ: ਰੋਜ਼ੀ ਰੋਟੀ ਲਈ ਵਿਦੇਸ਼ ਗਏ ਅੰਮ੍ਰਿਤਸਰ ਦੇ ਵਿਅਕਤੀ ਨਾਲ ਵਾਪਰੀ ਅਣਹੋਣੀ, ਮੌਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਈ ਮੰਡ ਨੂੰ ‘ਆਪ’ ਦੇ 2 ਵਿਧਾਇਕਾਂ ਨੇ ਸੌਂਪੀ ਮੁੱਖ ਮੰਤਰੀ ਵੱਲੋਂ ਭੇਜੀ ਚਿੱਠੀ
NEXT STORY