ਬਟਾਲਾ (ਬੇਰੀ, ਸਾਹਿਲ, ਖੋਖਰ) : ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਦੀ ਟੀਮ ਨੇ 2 ਵਿਅਕਤੀਆਂ ਨੂੰ 100 ਗ੍ਰਾਮ ਹੈਰੋਇਨ ਅਤੇ 4 ਲੱਖ 80 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਦੇ ਇੰਸਪੈਕਟਰ ਅਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਸ਼ਾਹਬਾਦ ਦੇ ਨਜ਼ਦੀਕ ਤੋਂ ਇਕ ਐਕਟਿਵਾ ਸਵਾਰ 2 ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 100 ਗ੍ਰਾਮ ਹੈਰੋਇਨ ਅਤੇ 4 ਲੱਖ 80 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ-ਛਬੀਲ ਪੀਣ ਲਈ ਸੜਕ ਪਾਰ ਕਰ ਰਹੇ ਮੁੰਡੇ ਨਾਲ ਵਾਪਰਿਆ ਭਾਣਾ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ
ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਲਵਜੀਤ ਸਿੰਘ ਅਤੇ ਸੇਵਕ ਦੋਵੇਂ ਵਾਸੀ ਪਿੰਡ ਗ੍ਰੰਥਗੜ੍ਹ ਵਜੋਂ ਹੋਈ ਹੈ। ਪੁਲਸ ਨੇ ਉਕਤ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਥਾਣਾ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਨੇ ਪੁਲਸ ਨੂੰ ਦੱਸਿਆ ਕਿ ਉਹ ਗੋਇੰਦਵਾਲ ਜੇਲ੍ਹ ’ਚ ਬੰਦ ਇਕ ਨਸ਼ਾ ਸਮੱਗਲਰ ਦੇ ਨਿਰਦੇਸ਼ਾਂ ਤਹਿਤ ਕੰਮ ਕਰਦੇ ਸਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਉਕਤ ਵਿਅਕਤੀਆਂ ਨੂੰ ਬਟਾਲਾ ਦੀ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਪਾਸੋਂ ਹੋਰ ਖੁਲਾਸੇ ਹੋ ਸਕਣ।
ਇਹ ਵੀ ਪੜ੍ਹੋ- ਅਸਮਾਨ ਤੋਂ ਵਰ੍ਹ ਰਹੀ ਅੱਗ ਵਾਂਗ ਲੂ, ਤਾਪਮਾਨ 46 ਡਿਗਰੀ ਤੋਂ ਪਾਰ, ਲੋਕ ਘਰਾਂ ’ਚ ਰਹਿਣ ਲਈ ਹੋਏ ਮਜ਼ਬੂਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਿਮਾਚਲ ’ਚ ਸਿੱਖ ਯਾਤਰੀਆਂ ਨੂੰ ਘੇਰ ਕੇ ਹਮਲੇ ਕਰਨਾ ਮੰਦਭਾਗੀ ਤੇ ਅਸਹਿ ਘਟਨਾ : ਭੋਮਾ
NEXT STORY