ਤਰਨਤਾਰਨ (ਰਮਨ)- ਸੀ.ਆਈ.ਏ ਸਟਾਫ਼ ਤਰਨਤਰਨ ਦੀ ਪੁਲਸ ਨੇ ਕਾਰਵਾਈ ਕਰਦੇ ਹੋਏ ਪਾਬੰਦੀਸ਼ੁਦਾ ਚਾਈਨਾ ਡੋਰ ਦੇ 120 ਗੱਟੂਆਂ ਸਮੇਤ ਤਿੰਨ ਮੁਲਜ਼ਮਾਂ ਨੂੰ ਨਾਮਜ਼ਦ ਕਰਦੇ ਹੋਏ ਦੋ ਨੂੰ ਗ੍ਰਿਫ਼ਤਾਰ ਕਰਨ ’ਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਨੇ ਇਸ ਸਬੰਧੀ ਥਾਣਾ ਸਿਟੀ ਤਰਨਤਾਰਨ ਵਿਖੇ ਮਾਮਲਾ ਦਰਜ ਕਰ ਫ਼ਰਾਰ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ :ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਕਟੜਾ ਤੋਂ ਵੰਦੇ ਭਾਰਤ ਐਕਸਪ੍ਰੈਸ ਟਰੇਨ ਦਾ ਸੰਚਾਲਨ ਸ਼ੁਰੂ
ਜਾਣਕਾਰੀ ਦਿੰਦੇ ਹੋਏ ਸੀ.ਆਈ.ਏ ਸਟਾਫ਼ ਤਰਨਤਰਨ ਦੇ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ ਅਸ਼ਵਨੀ ਕਪੂਰ ਵਲੋਂ ਮਿਲੇ ਸਖ਼ਤ ਹੁਕਮਾਂ ਤਹਿਤ ਕਾਰਵਾਈ ਕਰਦੇ ਹੋਏ ਪਾਬੰਦੀਸ਼ੁਦਾ ਚਾਈਨਾ ਡੋਰ ਦੀ ਵਿਕਰੀ ਉੱਪਰ ਸਖ਼ਤੀ ਨਾਲ ਨਕੇਲ ਭਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਾਰਵਾਈ ਕਰਦੇ ਹੋਏ ਸੀ.ਆਈ.ਏ ਸਟਾਫ਼ ਦੇ ਏ.ਐੱਸ.ਆਈ ਮਹਿਲ ਸਿੰਘ ਵਲੋਂ ਸਮੇਤ ਪੁਲਸ ਪਾਰਟੀ ਨਾਕਾਬੰਦੀ ਕਰਦੇ ਹੋਏ 120 ਚਾਈਨਾ ਡੋਰ ਗੱਟੂਆਂ ਸਮੇਤ ਸਾਹਿਲ ਪੁੱਤਰ ਸੰਦੀਪ ਕੁਮਾਰ ਉਰਫ਼ ਗੁੱਗੂ ਵਾਸੀ ਵਾਰਡ ਨੰਬਰ 18 ਨੰਗੇ ਪੈਰਾਂ ਵਾਲਾ ਚੌਂਕ ਤਰਨਤਰਨ ਅਤੇ ਸੁਖਦੇਵ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਮੁਹੱਲਾ ਭਾਗ ਸ਼ਾਹ ਗਲੀ ਧੋਬੀਆਂ ਵਾਲੀ ਤਰਨਤਾਰਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਇਨ੍ਹਾਂ ਦੇ ਫ਼ਰਾਰ ਸਾਥੀ ਸੰਦੀਪ ਕੁਮਾਰ ਉਰਫ਼ ਗੁੱਗੂ ਪੁੱਤਰ ਮਦਨ ਲਾਲ ਵਾਸੀ ਨੰਗੇ ਪੈਰਾਂ ਵਾਲਾ ਚੌਂਕ ਤਰਨਤਰਨ ਦੀ ਗ੍ਰਿਫ਼ਤਾਰੀ ਸਬੰਧੀ ਭਾਲ ਜਾਰੀ ਹੈ।
ਇਹ ਵੀ ਪੜ੍ਹੋ : ਲੁਧਿਆਣਾ 'ਚ ਫਿਰ ਇਕ ਹੋਰ ਬਲਾਸਟ, ਦੂਰ ਤੱਕ ਫੈਲੀਆਂ ਅੱਗ ਦੀਆਂ ਲਪਟਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਰਹੂਮ ਵਿਨੋਦ ਖੰਨਾ ਦੀ ਪਤਨੀ ਕਵਿਤਾ ਨੇ ਗੁਰਦਾਸਪੁਰ ਹਲਕੇ ਤੋਂ ਲੋਕ ਸਭਾ ਚੋਣ ਲੜਨ ਦੀ ਜਤਾਈ ਇੱਛਾ
NEXT STORY