ਤਰਨਤਾਰਨ (ਰਮਨ)- ਡਰੈਗਨ ਡੋਰ ਦੇ ਖਿਲਾਫ ਪੁਲਸ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਪੁਲਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਦੇ ਹੋਏ ਉਨ੍ਹਾਂ ਪਾਸੋਂ 15 ਚਾਈਨਾ ਡੋਰ ਦੇ ਗੱਟੂ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਨੇ ਦੱਸਿਆ ਕਿ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਕਾਰਵਾਈ ਕਰਦੇ ਹੋਏ ਅਜੀਤ ਸਿੰਘ ਪੁੱਤਰ ਰੁਲੀਆ ਸਿੰਘ ਵਾਸੀ ਗੋਇੰਦਵਾਲ ਸਾਹਿਬ ਨੂੰ ਗ੍ਰਿਫਤਾਰ ਕਰਦੇ ਹੋਏ ਉਸ ਪਾਸੋਂ 5 ਗੱਟੂ ਚਾਈਨਾ ਡੋਰ ਬਰਾਮਦ ਕੀਤੇ ਗਏ ਹਨ ਜਦਕਿ ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ ਕਾਰਵਾਈ ਕਰਦੇ ਹੋਏ ਕਸ਼ਮੀਰ ਸਿੰਘ ਉਰਫ ਸੀਰਾ ਪੁੱਤਰ ਧਰਮ ਸਿੰਘ ਵਾਸੀ ਚੋਹਲਾ ਸਾਹਿਬ ਨੂੰ ਗ੍ਰਿਫਤਾਰ ਕਰਦੇ ਹੋਏ ਉਸ ਪਾਸੋਂ 10 ਚਾਈਨਾ ਡੋਰ ਗੱਟੂ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬਰਾਮਦ ਕੀਤੇ ਗਏ ਗੱਟੂਆਂ ਨੂੰ ਕਬਜ਼ੇ ਵਿਚ ਲੈਂਦੇ ਹੋਏ ਪੁਲਸ ਪਾਰਟੀ ਵੱਲੋਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 5 ਦਿਨ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਠੰਡ ਨੇ ਤੋੜੇ ਰਿਕਾਰਡ: ਅਗਲੇ 48 ਘੰਟਿਆਂ ਲਈ ‘ਰੈੱਡ ਅਲਰਟ’
NEXT STORY