ਪਠਾਨਕੋਟ (ਜ.ਬ.) : ਨਸ਼ਾ ਵਿਰੋਧੀ ਮੁਹਿੰਮ ਤਹਿਤ ਮਾਮੂਨ ਕੈਂਟ ਪੁਲਸ ਨੇ ਨਾਕਾਬੰਦੀ ਦੌਰਾਨ ਦੋ ਨੌਜਵਾਨਾਂ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਏ. ਐੱਸ.ਆਈ. ਬੋਧ ਰਾਜ ਦੀ ਅਗਵਾਈ ਵਾਲੀ ਪੁਲਸ ਟੀਮ ਨੇ ਪਿੰਡ ਭੜਮੋਤਾ (ਬਧਾਨੀ) ਨੇੜੇ ਨਾਕਾ ਲਗਾਇਆ ਹੋਇਆ ਸੀ। ਇਸ ਦੌਰਾਨ ਬਧਾਨੀ ਵਾਲੀ ਸਾਈਡ ਤੋਂ ਆ ਰਹੇ ਇਕ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਸ਼ੱਕ ਦੇ ਅਧਾਰ ’ਤੇ ਰੁਕਣ ਦਾ ਇਸ਼ਾਰਾ ਕੀਤਾ ਗਿਆ। ਪੁਲਸ ਨੂੰ ਦੇਖ ਕੇ ਮੋਟਰਸਾਈਕਲ ਚਲਾ ਰਹੇ ਨੌਜਵਾਨ ਨੇ ਆਪਣੀ ਜੇਬ ਵਿਚੋਂ ਇਕ ਪਾਰਦਰਸ਼ੀ ਪਲਾਸਟਿਕ ਦਾ ਪੈਕੇਟ ਕੱਢ ਕੇ ਝਾੜੀਆਂ ਵਿਚ ਸੁੱਟ ਦਿੱਤਾ।
ਇਹ ਵੀ ਪੜ੍ਹੋ- ਪੰਜਾਬ 'ਚ ਠੰਡ ਦਾ ਜ਼ੋਰ ਰਹੇਗਾ ਜਾਰੀ, ਪੜ੍ਹੋ 22 ਤੋਂ 25 ਮਾਰਚ ਤੱਕ ਦੀ ਮੌਸਮ ਦੀ ਵੱਡੀ UPDATE
ਪੁਲਸ ਨੇ ਮੁਸਤੈਦੀ ਦਿਖਾਉਂਦਿਆਂ ਦੋਵਾਂ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਸੁੱਟੇ ਗਏ ਪੈਕੇਟ ਦੀ ਜਾਂਚ ਕੀਤੀ, ਜਿਸ ਵਿਚੋਂ 1.63 ਗ੍ਰਾਮ ਹੈਰੋਇਨ ਬਰਾਮਦ ਹੋਈ। ਮੋਟਰਸਾਈਕਲ ਦੀ ਤਲਾਸ਼ੀ ਲੈਣ ’ਤੇ ਟੂਲ ਕਿੱਟ ਵਿਚੋਂ 5,000 ਰੁਪਏ ਦੀ ਨਕਦੀ ਵੀ ਮਿਲੀ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਕਬੂਲਿਆ ਕਿ ਇਹ ਰਾਸ਼ੀ ਨਸ਼ਾ ਵੇਚ ਕੇ ਕਮਾਈ ਗਈ ਸੀ। ਮੁਲਜ਼ਮਾਂ ਦੀ ਪਛਾਣ ਸੋਨੂੰ ਪੁੱਤਰ ਪ੍ਰੇਮ ਲਾਲ ਅਤੇ ਹਿਮਾਂਸ਼ੂ ਉਰਫ਼ ਕਾਲੂ ਪੁੱਤਰ ਅਤੁਲ ਸ਼ਰਮਾ ਦੋਵੇਂ ਵਾਸੀ ਵਿਸ਼ਨੂੰ ਨਗਰ, ਪਠਾਨਕੋਟ ਵਜੋਂ ਹੋਈ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਹੋਟਲਾਂ 'ਚ ਨਿਹੰਗ ਸਿੰਘ ਕਰ ਰਹੇ ਛਾਪੇਮਾਰੀ, ਦੇਖੋ ਪੂਰੀ ਵੀਡੀਓ
4.27 ਗ੍ਰਾਮ ਚਿੱਟੇ ਸਮੇਤ ਇਕ ਕਾਬੂ
ਇਕ ਹੋਰ ਕਾਰਵਾਈ ਦੌਰਾਨ ਸ਼ਾਹਪੁਰ ਕੰਢੀ ਪੁਲਸ ਨੇ ਨਰਿੰਦਰ ਕੁਮਾਰ ਨਾਮੀ ਨੌਜਵਾਨ ਨੂੰ 4.27 ਗ੍ਰਾਮ ‘ਚਿੱਟੇ’ ਸਮੇਤ ਕਾਬੂ ਕੀਤਾ ਹੈ। ਐੱਸ. ਐੱਚ. ਓ. ਜਗਦੀਸ਼ ਕੁਮਾਰ ਨੇ ਦੱਸਿਆ ਕਿ ਏ. ਐੱਸ.ਆਈ. ਧਰਮਪਾਲ ਬੈਂਸ ਦੀ ਅਗਵਾਈ ਵਿਚ ਪੁਲਸ ਪਾਰਟੀ ਗਸ਼ਤ ’ਤੇ ਸੀ। ਜਦੋਂ ਟੀਮ ਟੀ-4 ਕੁਆਰਟਰਾਂ ਨੇੜੇ ਪਹੁੰਚੀ ਤਾਂ ਉਥੇ ਖੜ੍ਹੇ ਇਕ ਨੌਜਵਾਨ ਨੇ ਪੁਲਸ ਨੂੰ ਦੇਖ ਕੇ ਘਬਰਾਹਟ ਵਿਚ ਆਪਣੀ ਜੇਬ ਵਿਚੋਂ ਇਕ ਪੈਕੇਟ ਝਾੜੀਆਂ ਵਿਚ ਸੁੱਟ ਦਿੱਤਾ। ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਪੈਕੇਟ ਬਰਾਮਦ ਕੀਤਾ, ਜਿਸ ਵਿਚੋਂ ਨਸ਼ੇ ਵਾਲਾ ਪਦਾਰਥ ਮਿਲਿਆ। ਮੁਲਜ਼ਮ ਨਰਿੰਦਰ ਕੁਮਾਰ ਵਾਸੀ ਸ਼ਾਹਪੁਰ ਕੰਢੀ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਲਾਲਜੀਤ ਭੁੱਲਰ 'ਤੇ ਕਰੋ ਕਤਲ ਦਾ ਮਾਮਲਾ ਦਰਜ : ਗੁਰਜੀਤ ਔਜਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਗਗਨਦੀਪ ਰੰਧਾਵਾ ਦੀ ਖ਼ੁਦਕੁਸ਼ੀ ਬੇਹੱਦ ਦਰਦਨਾਕ, 'ਆਪ' ਸਰਕਾਰ 'ਚ ਭ੍ਰਿਸ਼ਟਾਚਾਰ ਸਿਖਰਾਂ 'ਤੇ : ਚੁੱਘ
NEXT STORY