ਅੰਮ੍ਰਿਤਸਰ (ਸੰਜੀਵ)- ਸਰਹੱਦੋਂ ਪਾਰ ਪਾਕਿਸਤਾਨ ਤੋਂ ਹੋਣ ਵਾਲੀ ਹੈਰੋਇਨ ਸਮੱਗਲਿੰਗ ’ਤੇ ਜ਼ਿਲਾ ਅੰਮ੍ਰਿਤਸਰ ਦਿਹਾਤੀ ਦੀ ਪੁਲਸ ਨੇ ਪੂਰੀ ਤਰ੍ਹਾਂ ਨਕੇਲ ਕੱਸ ਦਿੱਤੀ ਹੈ। ਸੂਚਨਾ ਦੇ ਆਧਾਰ ’ਤੇ ਕੀਤੀ ਨਾਕੇਬੰਦੀ ਦੌਰਾਨ ਥਾਣਾ ਘਰਿੰਡਾ ਦੀ ਪੁਲਸ ਨੇ ਗੁਰਬਖ਼ਸ਼ੀਸ਼ ਸਿੰਘ ਅਤੇ ਉਸ ਦੇ ਸਾਥੀ ਬਿਕਰਮਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ਦੇ ਕਬਜ਼ੇ ’ਚੋਂ 10 ਕਿੱਲੋ 18 ਗ੍ਰਾਮ ਹੈਰੋਇਨ, ਮੋਬਾਇਲ ਫ਼ੋਨ ਅਤੇ ਮੋਟਰਸਾਈਕਲ ਬਰਾਮਦ ਹੋਇਆ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਲੱਗਭਗ 70 ਕਰੋੜ ਰੁਪਏ ਆਂਕੀ ਜਾਂਦੀ ਹੈ।
ਇਹ ਵੀ ਪੜ੍ਹੋ- ਕਾਂਸਟੇਬਲ ਕਰਮਬੀਰ ਦਾ ਸਾਥੀ ਹਰਜੀਤ ਗ੍ਰਿਫ਼ਤਾਰ, NCB ਨੇ ਕੀਤੀ ਵੱਡੀ ਕਾਰਵਾਈ
ਸਰਹੱਦੋਂ ਪਾਰ ਪਾਕਿਸਤਾਨ ਤੋਂ ਹੋਣ ਵਾਲੀ ਹੈਰੋਇਨ ਸਮੱਗਲਿੰਗ ’ਤੇ ਜ਼ਿਲਾ ਅੰਮ੍ਰਿਤਸਰ ਦਿਹਾਤੀ ਦੀ ਪੁਲਸ ਨੇ ਪੂਰੀ ਤਰ੍ਹਾਂ ਨਕੇਲ ਕੱਸ ਦਿੱਤੀ ਹੈ। ਸੂਚਨਾ ਦੇ ਆਧਾਰ ’ਤੇ ਕੀਤੀ ਨਾਕੇਬੰਦੀ ਦੌਰਾਨ ਥਾਣਾ ਘਰਿੰਡਾ ਦੀ ਪੁਲਸ ਨੇ ਗੁਰਬਖ਼ਸ਼ੀਸ਼ ਸਿੰਘ ਅਤੇ ਉਸ ਦੇ ਸਾਥੀ ਬਿਕਰਮਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ਦੇ ਕਬਜ਼ੇ ’ਚੋਂ 10 ਕਿੱਲੋ 18 ਗ੍ਰਾਮ ਹੈਰੋਇਨ, ਮੋਬਾਇਲ ਫ਼ੋਨ ਅਤੇ ਮੋਟਰਸਾਈਕਲ ਬਰਾਮਦ ਹੋਇਆ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਲੱਗਭਗ 70 ਕਰੋੜ ਰੁਪਏ ਆਂਕੀ ਜਾਂਦੀ ਹੈ।
ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਪੁਲਸ ਹਿਰਾਸਤ ’ਚੋਂ ਮੁਲਜ਼ਮ ਫ਼ਰਾਰ
ਫਿਲਹਾਲ ਪੁਲਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਮਾਣਯੋਗ ਅਦਾਲਤ ਦੇ ਨਿਰਦੇਸ਼ਾਂ ’ਤੇ ਜਾਂਚ ਲਈ ਪੁਲਸ ਰਿਮਾਂਡ ’ਤੇ ਲਿਆ ਹੈ, ਉੱਥੇ ਹੀ ਬਰਾਮਦ ਕੀਤੇ ਗਏ ਮੋਬਾਇਲ ਫ਼ੋਨਾਂ ਨੂੰ ਸਕੈਨ ਕੀਤਾ ਜਾ ਰਿਹਾ ਹੈ। ਪੁਲਸ ਜਲਦ ਹੀ ਇਨ੍ਹਾਂ ਸਮੱਗਲਰਾਂ ਨਾਲ ਜੁੜੇ ਕਈ ਹੋਰ ਤੱਥਾਂ ਦਾ ਵੀ ਖ਼ੁਲਾਸਾ ਕਰੇਗੀ।
510 ਗ੍ਰਾਮ ਹੈਰੋਇਨ ਸਮੇਤ 2 ਕਾਬੂ
ਥਾਣਾ ਘਰਿੰਡਾ ਦੀ ਪੁਲਸ ਨੇ ਇਕ ਹੋਰ ਨਾਕੇਬੰਦੀ ਦੌਰਾਨ ਸ਼ੱਕੀ ਹਾਲਤ ’ਚ ਆ ਰਹੇ ਖਤਰਨਾਕ ਹੈਰੋਇਨ ਸਮੱਗਲਰ ਰਾਹੁਲ ਸਿੰਘ ਢੋਲਾ ਨੂੰ ਗ੍ਰਿਫ਼ਤਾਰ ਕੀਤਾ, ਜਿਸ ਦੇ ਕਾਬਜ਼ ’ਚੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸੇ ਤਰ੍ਹਾਂ ਉਸ ਦੇ ਨਾਲ ਭੁਪਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਕਾਬਜ਼ ’ਚੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਲੁੱਟ-ਖੋਹ ਕਰਨ ਆਏ ਬਦਮਾਸ਼ਾਂ ਨੇ ਵਿਅਕਤੀ ਨੂੰ ਮਾਰੀ ਗੋਲੀ
90 ਕਰੋੜ ਦੀ ਹੈਰੋਇਨ ਸਮੇਤ ਖਤਰਨਾਕ ਸਮੱਗਲਰ ਗ੍ਰਿਫ਼ਤਾਰ
ਥਾਣਾ ਲੋਪੋਕੇ ਦੀ ਪੁਲਸ ਨੇ ਬੀ. ਐੱਸ. ਐੱਫ. ਇੰਟੈਲੀਜੈਂਸ ਵਿੰਗ ਨਾਲ ਕੀਤੀ ਗਈ ਸਪੈਸ਼ਲ ਨਾਕੇਬੰਦੀ ਦੌਰਾਨ ਖਤਰਨਾਕ ਸਮੱਗਲਰ ਸੁਖਮਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਤਲਾਸ਼ੀ ਦੌਰਾਨ ਉਸ ਦੇ ਕਾਬਜ਼ ’ਚੋਂ 13 ਕਿੱਲੋ ਹੈਰੋਇਨ, ਇਕ ਪਿਸਤੌਲ ਅਤੇ ਮੈਗਜ਼ੀਨ ਬਰਾਮਦ ਹੋਇਆ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਲੱਗਭਗ 90 ਕਰੋੜ ਰੁਪਏ ਆਂਕੀ ਜਾਂਦੀ ਹੈ। ਪੁਲਸ ਨੇ ਮੁਲਜ਼ਮ ਨੂੰ ਮਾਣਯੋਗ ਅਦਾਲਤ ਦੇ ਨਿਰਦੇਸ਼ਾਂ ’ਤੇ ਜਾਂਚ ਲਈ ਪੁਲਸ ਰਿਮਾਂਡ ’ਤੇ ਲਿਆ ਹੈ, ਜਿਸ ਤੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਕਾਂਸਟੇਬਲ ਕਰਮਬੀਰ ਦਾ ਸਾਥੀ ਹਰਜੀਤ ਗ੍ਰਿਫ਼ਤਾਰ, NCB ਨੇ ਕੀਤੀ ਵੱਡੀ ਕਾਰਵਾਈ
NEXT STORY