ਬਟਾਲਾ (ਸਾਹਿਲ, ਯੋਗੀ)- ਥਾਣਾ ਸਿਟੀ ਦੀ ਪੁਲਸ ਨੇ ਇਕ ਨੌਜਵਾਨ ਨੂੰ ਨਸ਼ੀਲੀਆਂ ਗੋਲੀਆਂ ਸਮੇਤ 2 ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫਤੀਸ਼ੀ ਅਫਸਰ ਐੱਸ.ਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪੁਰਾਣਾ ਬਰਫ ਵਾਲਾ ਕਾਰਖਾਨਾ ਬੈਂਕ ਕਾਲੋਨੀ ਬਟਾਲਾ ਤੋਂ ਨੌਜਵਾਨ ਅੰਸ਼ ਤੇ ਨਰਿੰਦਰ ਸਿੰਘ ਦੋਵੇਂ ਵਾਸੀ ਈਸਾ ਨਗਰ ਬਟਾਲਾ ਨੂੰ ਕਾਬੂ ਕਰਕੇ ਇਸ ਕੋਲੋਂ 55 ਨਸ਼ੀਲੀਆਂ ਗੋਲੀਆਂ ਬਿਨਾਂ ਲੇਬਲ ਬਰਾਮਦ ਕਰਕੇ ਇਨ੍ਹਾਂ ਦੋਵਾਂ ਖਿਲਾਫ ਉਕਤ ਥਾਣੇ ਵਿਚ ਕੇਸ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਪੜ੍ਹੋ ਵਿਭਾਗ ਦੀ ਵੱਡੀ ਭਵਿੱਖਬਾਣੀ
ਇਸੇ ਤਰ੍ਹਾਂ ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਐੱਸ.ਆਈ ਨਿਸ਼ਾਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਕੱਚਾ ਪਹਿਆ ਪੁਲ ਡਰੇਨ ਰਣਸੀਕੇ ਤਲਾਂ ਤੋਂ ਹਰਦੇਵ ਸਿੰਘ ਉਰਫ ਬਲਦੇਵ ਸਿੰਘ ਉਰਫ ਦੇਬਾ ਵਾਸੀ ਪਿੰਡ ਜੀਵਨ ਨੰਗਲ ਨੂੰ 50 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰਕੇ ਇਸ ਵਿਰੁੱਧ ਥਾਣੇ ਵਿਚ ਕੇਸ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਬਿਜਲੀ ਰਹੇਗੀ ਬੰਦ, ਇਹ ਇਲਾਕੇ ਹੋਣਗੇ ਪ੍ਰਭਾਵਿਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੁਗਾੜੂ ਵਾਹਨਾਂ ’ਤੇ ਟਰਾਂਸਪੋਰਟ ਵਿਭਾਗ ਦੀ ਸਖ਼ਤ ਕਾਰਵਾਈ, ਸੱਤ ਵਾਹਨ ਥਾਣਿਆਂ ’ਚ ਕੀਤੇ ਗਏ ਇੰਪਾਊਂਡ
NEXT STORY