ਬਟਾਲਾ (ਸਾਹਿਲ, ਯੋਗੀ)- ਥਾਣਾ ਸਿਟੀ ਦੀ ਪੁਲਸ ਨੇ ਨਸ਼ੀਲੀਆਂ ਗੋਲੀਆਂ ਤੇ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ 2 ਜਣਿਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਪੁਲਸ ਕੋਲੋਂ ਮਿਲੀ ਦੇ ਮੁਤਾਬਕ ਥਾਣਾ ਸਿਟੀ ਦੇ ਐੱਸ.ਆਈ ਬਲਬੀਰ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਕੂੜਾ ਡੰਪ ਬੱਕਰਘਾਟ ਹੰਸਲੀ ਕੰਡਾ ਬੈਂਕ ਕਾਲੋਨੀ ਤੋਂ ਰੌਸ਼ਨ ਸਿੰਘ ਵਾਸੀ ਬਾਉਲੀ ਇੰਦਰਜੀਤ ਨੂੰ 60 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੇ ਇਸ ਵਿਰੁੱਧ ਥਾਣੇ ਵਿਚ ਮਾਮਲਾ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਇਕੱਠੀਆਂ 3 ਛੁੱਟੀਆਂ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਇਸੇ ਤਰ੍ਹਾਂ ਏ.ਐੱਸ.ਆਈ ਸਤਨਾਮ ਸਿੰਘ ਨੇ ਦੱਸਿਆ ਕਿ ਉਨਾਂ ਨੂੰ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਪਤਚਰ ਨੇ ਗੁਪਤ ਸੂਚਨਾ ਦਿੱਤੀ ਕਿ ਰਜਿੰਦਰ ਸਿੰਘ ਵਾਸੀ ਰੰਗੀਲਪੁਰ ਜੋ ਕਿ ਰਾਜਿੰਦਰਾ ਮੈਡੀਕਲ ਨਾਂ ਦੀ ਦੁਕਾਨ ਡੋਲਾ ਨੰਗਲ ਵਿਖੇ ਕਰਦਾ ਹੈ, ਨੇ ਇਸ ਵੇਲੇ ਆਪਣੇ ਪੁਰਾਣੇ ਮਕਾਨ ਵਿਖੇ ਭਾਰੀ ਮਾਤਰਾ ਵਿਚ ਪਾਬੰਦੀਸ਼ੁਦਾ ਕੈਪਸੂਲ ਰੱਖੇ ਹੋਏ, ਜਿਸ ’ਤੇ ਛਾਪਾ ਮਾਰ ਕੇ ਉਕਤ ਵਿਅਕਤੀ ਨੂੰ ਕਾਬੂ ਕੀਤਾ ਗਿਆ ਅਤੇ ਇਸ ਕੋਲੋਂ 14354 ਕੈਪਸੂਲ ਬਰਾਮਦ ਹੋਏ ਹਨ, ਜੋ ਉਕਤ ਵਿਅਕਤੀ ਨੇ ਪਾਬੰਦੀਸ਼ੁਦਾ ਕੈਪਸੂਲ ਰੱਖ ਕੇ ਡੀ.ਸੀ ਗੁਰਦਾਸਪੁਰ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ, ਜਿਸ ’ਤੇ ਇਸ ਦੇ ਖਿਲਾਫ ਥਾਣਾ ਸਿਟੀ ਵਿਚ ਮਾਮਲਾ ਦਰਜ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਗੜ੍ਹੇਮਾਰੀ ਦੀ ਸੰਭਾਵਨਾ, ਓਰੇਂਜ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ ਦੀ UPDATE
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਖਡੂਰ ਸਾਹਿਬ ਦੇ ਨੌਜਵਾਨ ਦੀ ਨਹਿਰ 'ਚੋਂ ਲਾਸ਼ ਬਰਾਮਦ, ਪਰਿਵਾਰ ਨੇ ਕਤਲ ਦਾ ਜਤਾਇਆ ਸ਼ੱਕ
NEXT STORY