ਬਟਾਲਾ(ਸਾਹਿਲ, ਯੋਗੀ)- ਪਿਸਤੌਲ ਅਤੇ 60 ਰੌਂਦਾਂ ਸਮੇਤ 2 ਨੌਜਵਾਨਾਂ ਨੂੰ ਥਾਣਾ ਸਦਰ ਦੀ ਪੁਲਸ ਨੇ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਲਖਬੀਰ ਸਿੰਘ ਨੇ ਦੱਸਿਆ ਕਿ ਗੁਪਤਚਰ ਨੇ ਗੁਪਤ ਸੂਚਨਾ ਦਿੱਤੀ ਕਿ ਦੋ ਅਣਪਛਾਤੇ ਵਿਅਕਤੀ ਸੀ.ਡੀ ਡੀਲਕਸ ਮੋਟਰਸਾਈਕਲ ’ਤੇ ਸਵਾਰ ਹੋ ਕੇ ਨੈਸ਼ਨਲ ਹਾਈਵੇ ’ਤੇ ਫਿਰ ਰਹੇ ਹਨ ਜੋ ਕਿਸੇ ਵਾਰਦਾਤ ਅੰਜ਼ਾਮ ਦੇਣ ਦੀ ਤਾਕ ਵਿਚ ਹਨ ਤੇ ਇਨ੍ਹਾਂ ਕੋਲੋਂ ਇਕ ਪਿਸੌਤਲ ਵੀ ਹੈ।
ਇਹ ਵੀ ਪੜ੍ਹੋ- ਪੰਜਾਬ : ਦਰਜਨਾਂ ਪਿੰਡਾਂ 'ਤੇ ਮੰਡਰਾ ਰਿਹਾ ਖ਼ਤਰਾ, ਕਿਸੇ ਵੇਲੇ ਵੀ ਵਾਪਰ ਸਕਦੈ ਭਾਣਾ
ਉਕਤ ਪੁਲਸ ਅਫਸਰ ਨੇ ਅੱਗੇ ਦੱਸਿਆ ਕਿ ਇਸਦੇ ਤੁਰੰਤ ਬਾਅਦ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਨੈਸ਼ਨਲ ਹਾਈਵੇ ’ਤੇ ਪਿੰਡ ਹਰਦੋਝੰਡੇ ਦੇ ਪੁਲ ਹੇਠੋਂ ਭਾਲ ਦੌਰਾਨ ਸੀ.ਡੀ ਡੀਲਕਸ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਜਸਪ੍ਰੀਤ ਸਿੰਘ ਉਰਫ ਜੱਸੀ ਪੁੱਤਰ ਕੁਲਦੀਪ ਸਿੰਘ ਵਾਸੀ ਲੰਡੇਕੇ ਜ਼ਿਲ੍ਹਾ ਮੋਗਾ ਅਤੇ ਅੰਮ੍ਰਿਤਪਾਲ ਸਿੰਘ ਉਰਫ ਬਾਜ ਪੁੱਤਰ ਨਛੱਤਰ ਸਿੰਘ ਵਾਸੀ ਮੱਧੋਕੇ ਜ਼ਿਲ੍ਹਾ ਮੋਗਾ ਨੂੰ ਕਾਬੂ ਕਰ ਕੇ ਇਨ੍ਹਾਂ ਕੋਲੋਂ ਇਕ ਪਿਸਤੌਲ ਪ੍ਰੀ ਥ੍ਰੀ ਐਕਸ ਤੇ 60 ਰੌਂਦ ਜਿੰਦਾ ਬਰਾਮਦ ਕੀਤੇ ਹਨ। ਉਕਤ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਕਤ ਦੋਵਾਂ ਨੌਜਵਾਨਾਂ ਖਿਲਾਫ ਥਾਣਾ ਸਦਰ ਵਿਚ ਅਸਲਾ ਐਕਟ ਤੇ 111 ਬੀ.ਐੱਨ.ਐੱਸ ਤਹਿਤ ਕੇਸ ਦਰਜ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਡਾਕਾ, ਦਿਨ-ਦਿਹਾੜੇ ਲੁੱਟ ਲਏ 7,00,00,000 ਕਰੋੜ ਰੁਪਏ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਅਣਪਛਾਤੀ ਔਰਤ ਦੀ ਸੜਕ ਕਿਨਾਰੇ ਤੋਂ ਮਿਲੀ ਲਾਸ਼
NEXT STORY