ਬਟਾਲਾ(ਬੇਰੀ, ਸਾਹਿਲ)-ਥਾਣਾ ਫਤਿਹਗੜ੍ਹ ਚੂੜੀਆਂ ਦੀ ਪੁਲਸ ਨੇ ਇਕ ਰਿਵਾਲਵਰ, ਜ਼ਿੰਦਾ ਰੌਂਦ ਅਤੇ ਕਾਰ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਪੁਲਸ ਅਧਿਕਾਰੀ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਦੇ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਏ. ਐੱਸ. ਆਈ. ਵਰਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਫਤਿਹਗੜ੍ਹ ਚੂੜੀਆਂ ਤੋਂ ਇਕ ਕਾਰ ਸਵਾਰ 2 ਵਿਅਕਤੀਆਂ ਨੂੰ ਕਾਬੂ ਕਰ ਕੇ ਜਦ ਕਾਰ ਦੀ ਤਲਾਸ਼ੀ ਲਈ ਤਾਂ ਇਕ ਰਿਵਾਲਵਰ, ਇਕ ਜ਼ਿੰਦਾ ਰੌਂਦ 32 ਬੋਰ ਬਰਾਮਦ ਹੋਇਆ।
ਇਹ ਵੀ ਪੜ੍ਹੋ- ਅੰਮ੍ਰਿਤਸਰ ਪੁਲਸ ਵੱਲੋਂ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗ੍ਰਿਫ਼ਤਾਰ, ਕੈਨੇਡਾ ਤੋਂ ਆਇਆ ਸੀ ਵਾਪਸ
ਉਨ੍ਹਾਂ ਕਿਹਾ ਕਿ ਫੜੇ ਮੁਲਜ਼ਮਾਂ ਦੀ ਪਛਾਣ ਅਮਨਦੀਪ ਸਿੰਘ ਵਾਸੀ ਅਗਵਾਨ ਅਤੇ ਗੁਰਪ੍ਰੀਤ ਸਿੰਘ ਵਾਸੀ ਸੂਹਰ ਕਲਾਂ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਪੁਲਸ ਨੇ ਉਕਤ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਅਤੇ ਇਕ ਹੋਰ ਵਿਅਕਤੀ ਦੇ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਬੱਸ ਸਟੈਂਡ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਵੋ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਪਾਰੀਆਂ ਦੇ ਚਿਹਰੇ 'ਤੇ ਆਈ ਰੌਣਕ, ਅਟਾਰੀ ਸਰਹੱਦ ’ਤੇ ਮੁੜ ਸ਼ੁਰੂ ਹੋਇਆ ਵਪਾਰ
NEXT STORY