ਅੰਮ੍ਰਿਤਸਰ (ਸੰਜੀਵ)- ਖਿਡੌਣਾ ਪਿਸਤੌਲ ਦੀ ਮਦਦ ਨਾਲ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸੁਨੀਲ ਰਾਏ ਅਤੇ ਉਸ ਦੇ ਸਾਥੀ ਮੁਨੀਸ਼ ਕੁਮਾਰ ਨੂੰ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਦੇ ਕਬਜ਼ੇ ’ਚੋਂ ਪੰਜ ਮੋਬਾਇਲ ਫ਼ੋਨ, ਖਿਡੌਣਾ ਪਿਸਤੌਲ ਤੇ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 536ਵੇਂ ਵਿਆਹ ਪੁਰਬ 'ਤੇ ਬਟਾਲਾ 'ਚ ਸਜਾਇਆ ਮਹਾਨ ਨਗਰ ਕੀਰਤਨ, ਦੇਖੋ ਤਸਵੀਰਾਂ
ਦੋਵਾਂ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਮਾਣਯੋਗ ਅਦਾਲਤ ਦੇ ਨਿਰਦੇਸ਼ਾਂ ’ਤੇ ਪੁੱਛਗਿੱਛ ਲਈ ਪੁਲਸ ਰਿਮਾਂਡ ’ਤੇ ਲਿਆ ਗਿਆ ਹੈ। ਇਹ ਪ੍ਰਗਟਾਵਾ ਏ. ਸੀ. ਪੀ. ਉੱਤਰੀ ਵਰਿੰਦਰ ਸਿੰਘ ਖੋਸਾ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮ ਸਿਵਲ ਲਾਈਨ ਇਲਾਕੇ ਵਿਚ ਸਰਗਰਮੀ ਨਾਲ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਪੁਲਸ ਨੂੰ ਇਨਪੁਟ ਸੀ ਕਿ ਦੋਸ਼ੀ ਕੋਈ ਵੱਡੀ ਲੁੱਟ ਦੀ ਵਾਰਦਾਤ ਕਰਨ ਜਾ ਰਹੇ ਹਨ, ਜਿਸ ’ਤੇ ਥਾਣਾ ਸਿਵਲ ਲਾਈਨ ਦੇ ਏ. ਐੱਸ. ਆਈ. ਹਰਨੇਕ ਸਿੰਘ ਨੇ ਪੁਲਸ ਪਾਰਟੀ ਨਾਲ ਛਾਪਾਮਾਰੀ ਕਰ ਕੇ ਦੋਵਾਂ ਨੂੰ ਕਾਬੂ ਕਰ ਲਿਆ। ਮੁਲਜ਼ਮਾਂ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਇਨ੍ਹਾਂ ਵੱਲੋਂ ਕੀਤੇ ਹੋਰ ਅਪਰਾਧਾਂ ਦਾ ਵੀ ਖੁਲਾਸਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਪਿੰਡ ਕਲੇਰ ਘੁੰਮਾਣ ਦੇ ਨੌਜਵਾਨ ਨੇ ਪੰਜਾਬ ਦਾ 'ਚ ਚਮਕਾਇਆ ਨਾਂ, ਨਿਊਜ਼ੀਲੈਂਡ ਪੁਲਸ ਫੋਰਸ 'ਚ ਹੋਇਆ ਭਰਤੀ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੁਬਈ ਤੋਂ ਆਏ ਯਾਤਰੀ ਤੋਂ 68 ਲੱਖ ਦਾ ਸੋਨਾ ਜ਼ਬਤ
NEXT STORY