ਅੰਮ੍ਰਿਤਸਰ (ਸੰਜੀਵ)-ਥਾਣਾ ਮਜੀਠਾ ਰੋਡ ਦੀ ਪੁਲਸ ਨੇ ਛਾਪੇਮਾਰੀ ਦੌਰਾਨ ਦਡ਼ਾ-ਸੱਟਾ ਲਾਉਣ ਦੇ ਦੋਸ਼ ’ਚ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਨ੍ਹਾਂ ’ਚ ਅਮਨ ਸ਼ਰਮਾ ਵਾਸੀ ਰਾਮ ਤੀਰਥ ਰੋਡ ਤੇ ਉਸ ਦਾ ਸਾਥੀ ਰੋਹਿਤ ਸ਼ਰਮਾ ਵਾਸੀ ਗਵਾਲ ਮੰਡੀ ਸ਼ਾਮਿਲ ਹਨ। ਪੁਲਸ ਨੇ ਦੋਸ਼ੀਆਂ ਦੇ ਕਬਜ਼ੇ ’ਚੋਂ 1 ਡਾਇਰੀ, ਪੈੱਨ ਤੇ 3100 ਰੁਪਏ ਦੀ ਨਕਦੀ ਬਰਾਮਦ ਕੀਤੀ। ਪੁਲਸ ਨੇ ਦੋਸ਼ੀਆਂ ਵਿਰੁੱਧ ਗੈਂਬਲਿੰਗ ਐਕਟ ਅਧੀਨ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਬੱਚੀ ਨੂੰ ਹਵਸ ਦਾ ਸ਼ਿਕਾਰ ਬਣਾਉਣ ਵਾਲਾ ਗ੍ਰਿਫਤਾਰ
NEXT STORY