ਅੰਮ੍ਰਿਤਸਰ (ਸੰਜੀਵ)-ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚ ਵਾਹਨ ਚੋਰੀ ਅਤੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਦੇ ਸਰਗਣਾ ਰੋਹਿਤ ਨਿਵਾਸੀ ਜੋੜਾ ਫਾਟਕ ਅਤੇ ਉਸ ਦੇ ਸਾਥੀ ਸੰਨੀ ਨਿਵਾਸੀ ਅੰਨਗੜ ਨੂੰ ਗ੍ਰਿਫਤਾਰ ਕੀਤਾ। ਦੋਵਾਂ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਚੋਰੀ ਕੀਤੇ ਗਏ 3 ਮੋਟਰਸਾਈਕਲ ਬਰਾਮਦ ਕੀਤੇ। ਥਾਣਾ ਸਦਰ ਦੀ ਪੁਲਸ ਨੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਕੇ ਅੱਜ ਅਦਾਲਤ ਦੇ ਨਿਰਦੇਸ਼ਾਂ 'ਤੇ 14 ਦਿਨ ਦੇ ਜੁਡੀਸ਼ੀਅਲ ਰਿਮਾਂਡ 'ਤੇ ਭੇਜ ਦਿੱਤਾ ਹੈ। ਪੁਲਸ ਨੂੰ ਸੁਖਵਿੰਦਰ ਕੌਰ ਨਿਵਾਸੀ ਮਜੀਠਾ ਰੋਡ ਨੇ ਸ਼ਿਕਾਇਤ ਦਿੱਤੀ ਸੀ ਕਿ ਕੋਈ ਅਣਪਛਾਤੇ ਲੁਟੇਰੇ ਉਸ ਦਾ ਪਰਸ ਖੋਹ ਕੇ ਲੈ ਗਏ ਹਨ। ਇਸ ਤੋਂ ਬਾਅਦ ਪੁਲਸ ਨੇ ਪੂਰੀ ਚੌਕਸੀ ਵਿਖਾਈ ਅਤੇ ਰੋਹਿਤ ਨੂੰ ਗ੍ਰਿਫਤਾਰ ਕਰ ਲਿਆ। ਪੁਲਸ ਰਿਮਾਂਡ ਦੌਰਾਨ ਉਸ ਨੇ ਆਪਣੇ ਸਾਥੀ ਸੰਨੀ ਦਾ ਨਾਂ ਉਗਲਿਆ। ਇਨ੍ਹਾਂ ਦੀ ਨਿਸ਼ਾਨਦੇਹੀ 'ਤੇ ਲੁੱਟ ਦਾ ਮਾਲ ਅਤੇ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਗਏ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਅੰਮ੍ਰਿਤਸਰ ਧਮਾਕਾ : ਸਰਕਾਰ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੇਵੇਗੀ 2-2 ਲੱਖ ਰੁਪਏ
NEXT STORY