ਤਰਨਤਾਰਨ, (ਰਾਜੂ)- ਥਾਣਾ ਸਦਰ ਤਰਨਤਾਰਨ ਤੇ ਭਿੱਖੀਵਿੰਡ ਦੀ ਪੁਲਸ ਨੇ ਦੋ ਵਿਅਕਤੀਆਂ ਕੋਲੋਂ ਭਾਰੀ ਮਾਤਰਾ ਵਿਚ ਨਸ਼ੀਲੇ ਕੈਪਸੂਲ ਤੇ ਗੋਲੀਆਂ ਬ੍ਰਾਮਦ ਕੀਤੀਆਂ ਹਨ। ਇਸ ਸਬੰਧੀ ਥਾਣਾ ਭਿੱਖੀਵਿੰਡ ਦੇ ਏ. ਐੱਸ. ਆਈ. ਨਰੇਸ਼ ਕੁਮਾਰ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਪੁਲ ਡਰੇਨ ਕਾਲੇ ਵਿਖੇ ਗਸ਼ਤ ਕਰ ਰਹੇ ਸੀ ਕਿ ਉਨ੍ਹਾਂ ਨੂੰ ਸਾਹਮਣੇ ਤੋਂ ਇਕ ਵਿਅਕਤੀ ਮੋਟਰਸਾਈਕਲ ’ਤੇ ਆਉਂਦਾ ਹੋਇਆ ਦਿਖਾਈ ਦਿੱਤਾ। ਜਿਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਪੁਲਸ ਪਾਰਟੀ ਨੂੰ ਦੇਖ ਕੇ ਉਹ ਭੱਜਣ ਲੱਗਾ ਤਾਂ ਪੁਲਸ ਕਰਮਚਾਰੀਆਂ ਨੇ ਉਸ ਨੂੰ ਕਾਬੂ ਕਰ ਲਿਆ, ਜਿਸਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ 570 ਨਸ਼ੀਲੇ ਕੈਪਸੂਲ ਬ੍ਰਾਮਦ ਹੋਏ। ਪੁੱਛਗਿੱਛ ਕਰਨ ’ਤੇ ਉਸ ਦੀ ਪਹਿਚਾਣ ਜਿਉਣ ਸਿੰਘ ਪੁੱਤਰ ਸ਼ਿੰਦਾ ਸਿੰਘ ਵਾਸੀ ਸਿੰਗਲ ਬਸਤੀ ਪੱਟੀ ਵਜੋਂ ਹੋਈ। ਇਸ ਤੋਂ ਇਲਾਵਾ ਥਾਣਾ ਸਦਰ ਤਰਨਤਾਰਨ ਦੇ ਏ. ਐੱਸ. ਆਈ. ਨਰਿੰਦਰ ਸਿੰਘ ਨੇ ਸੁਖਵਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਡਾਲੇਕੇ ਨੂੰ ਕਾਬੂ ਕਰਕੇ ਉਸ ਕੋਲੋਂ 180 ਨਸ਼ੇ ਵਾਲੀਆਂ ਗੋਲੀਆਂ ਬ੍ਰਾਮਦ ਕੀਤੀਆਂ। ਦੋਵਾਂ ਦੋਸ਼ੀਆਂ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਭਾਰਤ ਤੋਂ ਪਾਕਿਸਤਾਨ ਜਾਣ ਵਾਲੀ ਅੰਮ੍ਰਿਤਸਰ ਦੀ ਕੰਡਮ ਹੋ ਚੁੱਕੀ ਰੇਲ ਲਾਈਨ ਨੂੰ ਬਦਲਣ ਦਾ ਕੰਮ ਸ਼ੁਰੂ
NEXT STORY