ਧਾਰੀਵਾਲ/ਗੁਰਦਾਸਪੁਰ (ਖੋਸਲਾ, ਬਲਬੀਰ, ਹਰਮਨ)- ਥਾਣਾ ਧਾਰੀਵਾਲ ਦੀ ਪੁਲਸ ਅਤੇ ਸੀ. ਆਈ. ਏ. ਸਟਾਫ਼ ਗੁਰਦਾਸਪੁਰ ਵੱਲੋਂ ਸਾਂਝੇ ਤੌਰ ’ਤੇ ਲਾਏ ਗਏ ਨਾਕੇ ਦੌਰਾਨ ਮੋਟਰਸਾਈਕਲ ਸਵਾਰ 2 ਵਿਅਕਤੀਆਂ ਕੋਲੋਂ ਹੈਰੋਇਨ, ਡਰੱਗ ਮਨੀ, ਇਕ ਪਿਸਤੌਲ, ਤਿੰਨ ਜ਼ਿੰਦਾ ਰੌਂਦ ਅਤੇ ਇਕ ਮੋਬਾਇਲ ਆਦਿ ਬਰਾਮਦ ਕਰ ਕੇ ਉਨ੍ਹਾਂ ਖ਼ਿਲਾਫ਼ ਦਰਜ ਕੀਤਾ ਗਿਆ ਹੈ। ਏ. ਐੱਸ. ਆਈ. ਕਸ਼ਮੀਰ ਸਿੰਘ ਅਤੇ ਏ. ਐੱਸ. ਆਈ. ਬਲਬੀਰ ਸਿੰਘ ਪੁਲਸ ਪਾਰਟੀ ਸਮੇਤ ਸਮਾਜ ਵਿਰੋਧੀ ਅਨਸਰਾਂ ਦੀ ਤਲਾਸ਼ ਕਰਦੇ ਹੋਏ ਪਿੰਡ ਸੰਧਵਾਂ ਨੇੜੇ ਪਹੁੰਚੇ ਤਾਂ ਸ਼ੱਕ ਦੇ ਆਧਾਰ ’ਤੇ ਮੋਟਰਸਾਈਕਲ ਸਵਾਰ 2 ਵਿਅਕਤੀਆਂ ਨੂੰ ਰੋਕ ਕੇ ਜਦ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 150 ਗ੍ਰਾਮ ਹੈਰੋਇਲ, 30,200 ਡਰੱਗ ਮਨੀ, ਇਕ ਪਿਸਤੌਲ ਸਮੇਤ ਮੈਗਜ਼ੀਨ ਬਰਾਮਦ ਹੋਇਆ।
ਇਹ ਵੀ ਪੜ੍ਹੋ- ਕੈਮਿਕਲ ਵਾਲੇ ਨਕਲੀ ਦੁੱਧ ਨਾਲ ਲੋਕ ਹੋ ਰਹੇ ਕਾਲਾ ਪੀਲੀਆ, ਕੈਂਸਰ ਵਰਗੀਆਂ ਭਿਆਨਕ ਬੀਮਾਰੀਆਂ ਦੇ ਸ਼ਿਕਾਰ
ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਜਸਵਿੰਦਰ ਸਿੰਘ ਉਰਫ਼ ਪ੍ਰਿੰਸ ਪੁੱਤਰ ਬਲਕਾਰ ਸਿੰਘ ਵਾਸੀ ਨਵਾਂ ਪਿੰਡ ਝਾਵਰ, ਗੁਰਦੀਪ ਸਿੰਘ ਉਰਫ਼ ਨਿੱਕਾ ਬਾਜ ਪੁੱਤਰ ਬਖਸੀਸ ਸਿੰਘ ਵਾਸੀ ਸੰਧਵਾਂ ਵਜੋਂ ਹੋਈ ਹੈ। ਪੁਲਸ ਨੇ ਉਕਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਨਵਜਨਮੇ ਬੱਚੇ ਨੂੰ ਛੱਡ ਕੇ ਭੱਜੀ ਮਾਂ 2 ਦਿਨਾਂ ਬਾਅਦ ਵਾਪਸ ਪਰਤੀ, DNA ਟੈਸਟ ਕਰਵਾਉਣ ਦੀ ਯੋਜਨਾ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਕੈਮਿਕਲ ਵਾਲੇ ਨਕਲੀ ਦੁੱਧ ਨਾਲ ਲੋਕ ਹੋ ਰਹੇ ਕਾਲਾ ਪੀਲੀਆ ਤੇ ਕੈਂਸਰ ਵਰਗੀਆਂ ਭਿਆਨਕ ਬੀਮਾਰੀਆਂ ਦੇ ਸ਼ਿਕਾਰ
NEXT STORY