ਬਟਾਲਾ (ਸਾਹਿਲ, ਯੋਗੀ)-ਬਟਾਲਾ ਦੇ ਜਲੰਧਰ ਰੋਡ ’ਤੇ ਸਥਿਤ ਕਾਰ ਸ਼ਿੰਗਾਰ ਨਾਮਕ ਦੁਕਾਨ ’ਤੇ ਗੋਲੀਆਂ ਚਲਾਉਣ ਦੇ ਮਾਮਲੇ ’ਚ ਥਾਣਾ ਸਿਵਲ ਲਾਈਨ ਦੀ ਪੁਲਸ ਵਲੋਂ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਥਾਣਾ ਸਿਵਲ ਲਾਈਨ ’ਚ ਪੈਂਦੀ ਪੁਲਸ ਚੌਕੀ ਸਿੰਬਲ ਦੇ ਇੰਚਾਰਜ ਏ. ਐੱਸ. ਆਈ. ਵਿਕਰਮ ਨੇ ਦੱਸਿਆ ਕਿ ਬੀਤੀ 26 ਅਕਤੂਬਰ ਨੂੰ ਜਲੰਧਰ ਰੋਡ ’ਤੇ ਕਾਰ ਸ਼ਿੰਗਾਰ ਨਾਮਕ ਇਕ ਕਾਰ ਮੁਰੰਮਤ ਦੀ ਦੁਕਾਨ ’ਤੇ ਬਾਈਕ ਸਵਾਰ ਦੋ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾਈਆਂ ਗਈਆਂ ਸਨ, ਜਿਸ ’ਤੇ ਪੁਲਸ ਵਲੋਂ ਦੁਕਾਨ ਮਾਲਕ ਨਰੇਸ਼ ਕੁਮਾਰ ਪੁੱਤਰ ਜਸਵਿੰਦਰ ਮੋਹਨ ਦੀ ਸ਼ਿਕਾਇਤ ਦੇ ਆਧਾਰ ’ਤੇ ਮਾਮਲਾ ਦਰਜ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ- ਕਾਂਸਟੇਬਲ ਕਰਮਬੀਰ ਦਾ ਸਾਥੀ ਹਰਜੀਤ ਗ੍ਰਿਫ਼ਤਾਰ, NCB ਨੇ ਕੀਤੀ ਵੱਡੀ ਕਾਰਵਾਈ
ਉਕਤ ਚੌਕੀ ਇੰਚਾਰਜ ਨੇ ਦੱਸਿਆ ਕਿ ਉਕਤ ਮਾਮਲੇ ਨੂੰ ਹੱਲ ਕਰਨ ਲਈ ਐੱਸ. ਐੱਸ. ਪੀ. ਬਟਾਲਾ ਦੇ ਨਿਰਦੇਸ਼ਾਂ ’ਤੇ ਵੱਖ-ਵੱਖ ਪੁਲਸ ਅਧਿਕਾਰੀਆਂ ’ਤੇ ਆਧਾਰਿਤ ਟੀਮਾਂ ਗਠਿਤ ਕਰਕੇ ਜਾਂਚ ਆਰੰਭ ਕੀਤੀ ਗਈ, ਜਿਸ ਦੌਰਾਨ ਦੋ ਨੌਜਵਾਨਾਂ ਦੀ ਪਛਾਣ ਹੋਈ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਪ੍ਰਾਪਤ ਕਰ ਲਈ ਹੈ।
ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਪੁਲਸ ਹਿਰਾਸਤ ’ਚੋਂ ਮੁਲਜ਼ਮ ਫ਼ਰਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਤਰਨਤਾਰਨ ’ਚ ਆਗਾਮੀ ਤਿਉਹਾਰਾਂ ਮੌਕੇ ਪਟਾਖ਼ੇ ਚਲਾਉਣ ਲਈ ਸਮਾਂ ਨਿਰਧਾਰਤ: ਜ਼ਿਲਾ ਮੈਜਿਸਟ੍ਰੇਟ
NEXT STORY