ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਸਰਹੱਦ ਪਾਰੋਂ ਨਸ਼ੇ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਦੋ ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ 5 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 7 ਗੈਰ-ਕਾਨੂੰਨੀ ਪਿਸਤੌਲ ਅਤੇ 2.030 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਐਕਸ 'ਤੇ ਸਾਂਝੀ ਕੀਤੀ ਹੈ।
ਇਹ ਵੀ ਪੜ੍ਹੋ-ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਹੋਣਗੇ ਹੋਰ ਸੁਖਾਲੇ, ਰੇਲਵੇ ਨੇ ਲਿਆ ਅਹਿਮ ਫੈਸਲਾ
ਡੀ.ਜੀ.ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰਾਂ ਵਾਲੇ ਮਾਮਲੇ ਦੇ ਦੋਸ਼ੀ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਅੰਮ੍ਰਿਤਸਰ ਅਤੇ ਤਾਰਨ ਤਾਰਨ 'ਚ ਅੱਗੇ ਸਪਲਾਈ ਕਰਨ ਲਈ ਗੈਰ-ਕਾਨੂੰਨੀ ਹਥਿਆਰ ਮੰਗਵਾ ਰਹੇ ਸਨ। ਵਿਦੇਸ਼ੀ ਤਸਕਰਾਂ ਨਾਲ ਇਨ੍ਹਾਂ ਦੇ ਸਬੰਧਾਂ ਦੀ ਪੁਸ਼ਟੀ ਕਰਨ ਅਤੇ ਇਸ ਪੂਰੇ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅੱਗੇ ਦੀ ਤਫ਼ਤੀਸ਼ ਜਾਰੀ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ
ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖਿਲਾਫ਼ ਥਾਣਾ ਇਸਲਾਮਾਬਾਦ ਤੇ ਥਾਣਾ ਸੁਲਤਾਨਵਿੰਡ, ਅੰਮ੍ਰਿਤਸਰ ਵਿਖੇ ਦੋ ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ, ਸਰਹੱਦ ਪਾਰ ਦੇ ਹੈਂਡਲਰਾਂ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਸਮੱਗਲਿੰਗ ਨੈੱਟਵਰਕ ਨੂੰ ਪੂਰੀ ਤਰ੍ਹਾਂ ਨਸ਼ਟ ਕਰਨ ਲਈ ਅੱਗੇ ਦੀ ਤਫ਼ਤੀਸ਼ ਜਾਰੀ ਹੈ।

ਇਹ ਵੀ ਪੜ੍ਹੋ-ਪੰਜਾਬ: ਅਗਵਾ ਕਰਨ ਮਗਰੋਂ ਨੌਜਵਾਨ ਦਾ ਹੋਇਆ ਸੀ ਕਤਲ, ਲਾਸ਼ ਮਿਲਣ 'ਤੇ ਪਰਿਵਾਰ ਨੇ ਘੇਰ ਲਿਆ ਥਾਣਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ: ਅਗਵਾ ਕਰਨ ਮਗਰੋਂ ਨੌਜਵਾਨ ਦਾ ਹੋਇਆ ਸੀ ਕਤਲ, ਲਾਸ਼ ਮਿਲਣ 'ਤੇ ਪਰਿਵਾਰ ਨੇ ਘੇਰ ਲਿਆ ਥਾਣਾ
NEXT STORY