ਬਟਾਲਾ (ਸਾਹਿਲ) : ਬਟਾਲਾ-ਗੁਰਦਾਸਪੁਰ ਜੀ. ਟੀ. ਰੋਡ ’ਤੇ 2 ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ ਕਾਰਨ ਇਕੋ ਪਰਿਵਾਰ ਦੇ 7 ਮੈਂਬਰਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਜਾਣਕਾਰੀ ਅਨੁਸਾਰ ਗਗਨਦੀਪ ਸਿੰਘ ਪੁੱਤਰ ਕੰਵਲਜੀਤ ਸਿੰਘ ਵਾਸੀ ਨੌਸ਼ਹਿਰਾ ਮੱਝਾ ਸਿੰਘ ਆਪਣੀ ਇਨੋਵਾ ਕਾਰ ’ਤੇ ਸਵਾਰ ਹੋ ਕੇ ਪਰਿਵਾਰਕ ਮੈਂਬਰ ਬਲਜੀਤ ਕੌਰ ਪਤਨੀ ਭੁਪਿੰਦਰ ਸਿੰਘ, ਭੁਪਿੰਦਰ ਸਿੰਘ, ਪਰਮਜੀਤ ਕੌਰ, ਸਰਬਜੀਤ ਕੌਰ, ਸ਼ਰਨਜੀਤ ਕੌਰ ਅਤੇ ਤਰਜਿੰਦਰ ਸਿੰਘ ਨਾਲ ਬਟਾਲਾ ਤੋਂ ਨੌਸ਼ਹਿਰਾ ਮੱਝਾ ਸਿੰਘ ਜਾ ਰਿਹਾ ਸੀ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਗੁੰਡਾਗਰਦੀ ਦਾ ਨੰਗਾ ਨਾਚ, ਨੌਜਵਾਨ ਨੂੰ ਸ਼ਰੇਆਮ ਵੱਢਿਆ, ਵਾਰਦਾਤ ਤੋਂ ਪਹਿਲਾਂ ਬਣਾਈ ਵੀਡੀਓ
ਜਦੋਂ ਉਹ ਬਟਾਲਾ-ਗੁਰਦਾਸਪੁਰ ਰੋਡ ’ਤੇ ਸਥਿਤ ਸ਼ੂਗਰ ਮਿੱਲ ਨੇੜੇ ਪਹੁੰਚਿਆ ਤਾਂ ਇਕ ਗੱਡੀ ਜਿਸ ਨੂੰ ਹਰਵਿੰਦਰ ਸਿੰਘ ਪੁੱਤਰ ਵਰਿਆਮ ਸਿੰਘ ਵਾਸੀ ਅੰਮ੍ਰਿਤਸਰ ਚਲਾ ਰਿਹਾ ਸੀ, ਦਾ ਅਚਾਨਕ ਟਾਇਰ ਪੈਂਕਚਰ ਹੋ ਗਿਆ, ਜਿਸ ਕਾਰਨ ਇਹ ਗੱਡੀ ਡਿਵਾਈਡਰ ਨਾਲ ਟਕਰਾਉਣ ਉਪਰੰਤ ਦੂਜੀ ਸਾਈਡ ’ਤੇ ਆ ਰਹੀ ਇਨੋਵਾ ਨਾਲ ਜਾ ਟਕਰਾਈ, ਜਿਸ ਕਾਰਨ ਇਨੋਵਾ ’ਚ ਸਵਾਰ ਇਕੋ ਪਰਿਵਾਰ ਦੇ ਸਾਰੇ 7 ਮੈਂਬਰ ਜ਼ਖ਼ਮੀ ਹੋ ਗਏ ਅਤੇ ਦੋਵੇਂ ਗੱਡੀਆਂ ਕਾਫੀ ਨੁਕਸਾਨੀਆਂ ਗਈਆਂ।
ਇਹ ਵੀ ਪੜ੍ਹੋ- ਨੌਜਵਾਨ ਕੁੜੀ 'ਤੇ ਥਰਡ ਡਿਗਰੀ ਦਾ ਤਸ਼ੱਦਦ, ਗੁਪਤ ਅੰਗ 'ਤੇ ਲਾਇਆ ਕਰੰਟ, ਹੈਰਾਨ ਕਰੇਗਾ ਪੂਰਾ ਮਾਮਲਾ
ਦੂਜੇ ਪਾਸੇ ਹਾਦਸੇ ਦੀ ਸੂਚਨਾ ਮਿਲਣ ’ਤੇ 108 ਐਂਬੂਲੈਂਸ ਦੇ ਅਮਲੇ ਨੇ ਮੌਕੇ ’ਤੇ ਪਹੁੰਚ ਕੇ ਸਾਰੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ, ਜਿਥੇ ਡਾਕਟਰ ਅਰਵਿੰਦਰ ਸ਼ਰਮਾ ਜ਼ਖ਼ਮੀਆਂ ਦਾ ਇਲਾਜ ਕਰ ਰਹੇ ਹਨ।
ਇਹ ਵੀ ਪੜ੍ਹੋ- ਹੁਸ਼ਿਆਰਪੁਰ 'ਚ ਚੱਲੀਆਂ ਤਾਬੜਤੋੜ ਗੋਲ਼ੀਆਂ, ਪੈਟਰੋਲ ਪੰਪ ਦਾ ਮੁਲਾਜ਼ਮ ਗੰਭੀਰ ਜ਼ਖ਼ਮੀ (ਵੀਡੀਓ)
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਪੰਜਾਬ ਪਾਵਰ ਕਾਰਪੋਰੇਸ਼ਨ ਦੇ ਡਾਇਰੈਕਟਰ ਜਸਬੀਰ ਸਿੰਘ ਢਿੱਲੋਂ ਨੇ ਕੀਤੀ CM ਮਾਨ ਨਾਲ ਮੁਲਾਕਾਤ
NEXT STORY