ਬਟਾਲਾ/ਜੈਂਤੀਪੁਰ (ਸਾਹਿਲ, ਬਲਜੀਤ)- ਦੋ ਕਾਰਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ ਨਾਲ ਇਕ ਕਾਰ ਦੇ ਖ਼ੇਤਾਂ ਵਿਚ ਉਤਰਨ ਨਾਲ ਇਕੋ ਪਰਿਵਾਰ ਦੇ ਚਾਰ ਜੀਆਂ ਸਮੇਤ 8 ਜਣਿਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਮੁਤਾਬਕ ਨੀਲੇ ਰੰਗ ਦੀ ਵੈਗਨਾਰ ਕਾਰ 'ਚ ਵਿਚ ਚਾਰ ਵਿਅਕਤੀ ਗੁਰਦੀਪ ਸਿੰਘ ਪੁੱਤਰ ਦਰਬਾਰਾ ਸਿੰਘ, ਬੇਅੰਤ ਸਿੰਘ ਪੁੱਤਰ ਹਰਜਾਤ ਸਿੰਘ, ਚੈਂਚਲ ਸਿੰਘ ਪੁੱਤਰ ਨਰਿੰਜਣ ਸਿੰਘ, ਤਰਸੇਮ ਸਿੰਘ ਪੁੱਤਰ ਸਵਰਨ ਸਿੰਘ ਵਾਸੀਆਨ ਔਲਖ ਕਲਾਂ ਜੋ ਕਿ ਇਕੋ ਪਰਿਵਾਰ ਦੇ ਜੀਅ ਹਨ, ਸਵਾਰ ਹੋ ਕੇ ਚੱਕ ਸ਼ਰੀਫ਼ ਤੋਂ ਕਾਹਨੂੰਵਾਨ ਨੂੰ ਜਾ ਰਹੇ ਸਨ।
ਇਹ ਵੀ ਪੜ੍ਹੋ- ਡੌਂਕੀ ਲਗਾ ਕੇ ਇਟਲੀ ਗਏ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾਣਾ, ਪਰਿਵਾਰ 'ਚ ਵਿਛੇ ਸੱਥਰ
ਜਦੋਂ ਉਨ੍ਹਾਂ ਦੀ ਕਾਰ ਕਾਹਨੂੰਵਾਨ ਨੇੜੇ ਪੈਂਦੇ ਭੈਣੀ ਮੀਆਂ ਖਾਂ ਰੋਡ ’ਤੇ ਪਹੁੰਚੀ ਤਾਂ ਇਸੇ ਦੌਰਾਨ ਪਿੰਡ ਭੈਣੀ ਤੋਂ ਚੱਕ ਸ਼ਰੀਫ ਨੂੰ ਜਾ ਰਹੀ ਚਿੱਟੇ ਰੰਗ ਦੀ ਸਵਿਫ਼ਟ ਕਾਰ ਜਿਸ 'ਚ ਵੀ ਚਾਰ ਲੋਕ ਸਵਾਰ ਸਨ, ਨੇ ਉਕਤ ਕਾਰਨਕਾਰ ਨੂੰ ਸਾਹਮਣਿਓਂ ਲਿਆ ਕੇ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸਦੇ ਸਿੱਟੇ ਵਜੋਂ ਇਹ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਖੇਤਾਂ ਵਿਚ ਉਤਰ ਜਾਣ ਨਾਲ ਇਸ ਵਿਚ ਸਵਾਰ ਗੁਰਦੀਪ ਸਿੰਘ, ਬੇਅੰਤ ਸਿੰਘ, ਚੈਂਚਲ ਸਿੰਘ ਤੇ ਤਰਸੇਮ ਸਿੰਘ ਗੰਭੀਰ ਜ਼ਖਮੀ ਹੋ ਗਏ। ਜਦਕਿ ਦੂਜੇ ਪਾਸੇ ਇਹ ਵੀ ਪਤਾ ਚੱਲਿਆ ਹੈ ਕਿ ਸਵਿਫਟ ਕਾਰ ਵਿਚ ਸਵਾਰ ਚਾਰਾਂ ਵਿਅਕਤੀਆਂ ਨੂੰ ਵੀ ਸੱਟਾਂ ਲੱਗੀਆਂ ਹਨ। ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ 108 ਐਂਬੂਲੈਸ ਦੇ ਮੁਲਾਜ਼ਮਾਂ ਨੇ ਉਕਤ ਜ਼ਖ਼ਮੀਆਂ ਨੂੰ ਫ਼ਸਟ ਏਡ ਦਿੰਦਿਆਂ ਤੁਰੰਤ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ।
ਇਹ ਵੀ ਪੜ੍ਹੋ- ਪਤੀ ਨਾਲ ਮਾਮੂਲੀ ਤਕਰਾਰ ਮਗਰੋਂ ਪਤਨੀ ਨੇ ਚੁੱਕਿਆ ਖ਼ੌਫ਼ਨਾਕ ਕਦਮ, ਪਲਾਂ 'ਚ ਉੱਜੜੀਆਂ ਖ਼ੁਸ਼ੀਆਂ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਡੌਂਕੀ ਲਗਾ ਕੇ ਇਟਲੀ ਗਏ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾਣਾ, ਪਰਿਵਾਰ 'ਚ ਵਿਛੇ ਸੱਥਰ
NEXT STORY