ਪੱਟੀ, (ਪਾਠਕ)- ਪੱਟੀ ਸਿਟੀ ਪੁਲਸ ਵਲੋਂ ਦੋ ਵਿਅਕਤੀਆਂ ਨੂੰ 340 ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਸਿਟੀ ਮੁਖੀ ਐੱਸ. ਆਈ. ਕਰਨਜੀਤ ਸਿੰਘ ਨੇ ਦੱਸਿਆ ਕਿ ਥਾਣੇਦਾਰ ਅੰਗਰੇਜ਼ ਸਿੰਘ ਵਲੋਂ ਪੁਲਸ ਪਾਰਟੀ ਸਮੇਤ ਚੱਠੂਆਂ ਮੁਹੱਲਾ ਪੁਲ ਡਰੇਨ ਨੇਡ਼ੇ ਨਾਕਾ ਲਾਇਆ ਸੀ, ਜਿਸ ਦੌਰਾਨ ਸ਼ੱਕ ਆਧਾਰ ’ਤੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ, ਜਿਨ੍ਹਾਂ ਦੀ ਸ਼ਨਾਖਤ ਚਮਕੌਰ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਘਰਿਆਲੀ ਰਾਡ਼ੀਆਂ ਥਾਣਾ ਸਦਰ ਪੱਟੀ ਵਜੋਂ ਹੋਈ ਹੈ, ਤਲਾਸ਼ੀ ਲੈਣ ’ਤੇ ਉਸ ਕੋਲੋਂ 180 ਨਸ਼ੇ ਵਾਲੀਆਂ ਗੋਲੀਆਂ ਅਤੇ ਦੂਸਰੇ ਦੀ ਸ਼ਨਾਖਤ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਮਲਕੀਅਤ ਸਿੰਘ ਵਾਸੀ ਵਾਰਡ ਨੰ. 5 ਪੱਟੀ ਵਜੋਂ ਹੋਈ, ਜਿਸ ਕੋਲੋਂ ਤਲਾਸ਼ੀ ਲੈਣ ’ਤੇ 160 ਗੋਲੀਆਂ ਨਸ਼ੇ ਵਾਲੀਆਂ ਬਰਾਮਦ ਹੋਈਆਂ ਹਨ। ਪੁਲਸ ਨੇ ਦੋਵਾਂ ਖਿਲਾਫ ਕੇਸ ਦਰਜ ਕਰ ਲਿਆ ਹੈ।
ਸ਼ਰਾਬ ਦੇ ਠੇਕੇਦਾਰ ਨੇ ਸਹਾਇਕ ਕਮਿਸ਼ਨਰ ਨੂੰ ਦਿੱਤੀ ਗੋਲੀ ਮਾਰਨ ਦੀ ਧਮਕੀ
NEXT STORY