ਗੁਰਦਾਸਪੁਰ (ਹਰਮਨ,ਵਿਨੋਦ)- ਬੀਤੇ ਦਿਨੀਂ ਜ਼ਿਲ੍ਹਾ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਵਾਲ ਕਲਾਂ ’ਚ ਸਰਪੰਚੀ ਲਈ 2 ਕਰੋੜ ਦੀ ਬੋਲੀ ਲਗਾਈ ਗਈ ਸੀ। ਪਰ ਹੁਣ ਉਕਤ ਸਰਪੰਚ ਆਹੁਦੇ ਲਈ 2 ਕਰੋੜ ਰੁਪਏ ਬੋਲੀ ਲਗਾਉਣ ਵਾਲੇ ਵਿਅਕਤੀ ਨੇ ਚੋਣ ਲੜਨ ਦਾ ਐਲਾਨ ਕੀਤਾ ਹੈ, ਪਰ ਇਸ ਮਾਮਲੇ ’ਚ ਗੁਰਦਾਸਪੁਰ ਦੇ ਡੀ.ਸੀ ਵੱਲੋਂ ਜਾਂਚ ਦੇ ਆਦੇਸ਼ ਦਿੱਤੇ ਗਏ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਸੁਖਜਿੰਦਰ ਰੰਧਾਵਾ ਅਤੇ ਪ੍ਰਤਾਪ ਬਾਜਵਾ ਵੱਲੋਂ ਡੀ. ਸੀ. ਦਫ਼ਤਰ ਹੰਗਾਮਾ
ਡੀ.ਸੀ ਨੇ ਦਿੱਤੇ ਜਾਂਚ ਦੇ ਆਦੇਸ਼
ਦੂਜੇ ਪਾਸੇ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਗੁਰਦਾਸਪੁਰ ਵੱਲੋਂ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਵਾਲ ਵਿਚ ਖੁਦ ਨੂੰ ਭਾਜਪਾ ਨੇਤਾ ਆਤਮਾ ਸਿੰਘ ਦੱਸਣ ਵਾਲੇ ਵਿਅਕਤੀ ਵੱਲੋਂ ਦੋ ਕਰੋੜ ਬੋਲੀ ਲਗਾਉਣ ਦੇ ਮਾਮਲੇ ’ਚ ਜਾਂਚ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਰਿਪੋਰਟ ਆਉਣ ਦੇ ਬਾਅਦ ਮਾਮਲੇ ’ਚ ਉਚਿੱਤ ਕਾਰਵਾਈ ਕੀਤੀ ਜਾਵੇਗੀ। ਇਸ ਕੇਸ ਦੀ ਜਾਂਚ ਏ.ਡੀ.ਸੀ ਅਤੇ ਐੱਸ.ਡੀ.ਐੱਮ ਨੂੰ ਜਾਂਚ ਸੌਂਪੀ ਹੈ।
ਇਹ ਵੀ ਪੜ੍ਹੋ- ਮੰਗਣੀ ਹੋਣ ਤੋਂ ਬਾਅਦ ਕੁੜੀ ਨੇ ਵਿਆਹ ਤੋਂ ਕੀਤਾ ਇਨਕਾਰ, ਮੰਗੇਤਰ ਨੇ ਉਹ ਕੀਤਾ ਜੋ ਸੋਚਿਆ ਨਾ ਸੀ
ਇਸ ਦੇ ਇਲਾਵਾ ਇਕ ਮਹਿਲਾ ਵਕੀਲ ਨੇ ਹਾਈਕੋਰਟ ’ਚ ਇਸ ਸਾਰੇ ਮਾਮਲੇ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਹੈ। ਜਿਸ ਦੀ ਸੁਣਵਾਈ 3 ਅਕਤੂਬਰ ਨੂੰ ਹਾਈਕੋਰਟ ’ਚ ਸੁਣਵਾਈ ਹੋਵੇਗੀ। ਦੱਸਣਯੋਗ ਹੈ ਕਿ ਅੱਜ ਬੋਲੀ ਦਾ ਆਖਰੀ ਦਿਨ ਸੀ, ਪਰ ਸਰਪੰਚ ਆਹੁਦੇ ਦੀ ਦਾਅਵੇਦਾਰੀ ਪੇਸ਼ ਕਰਨ ਵਾਲੇ ਆਤਮਾ ਸਿੰਘ ਦੀ 2 ਕਰੋੜ ਰੁਪਏ ਦੀ ਬੋਲੀ ਤੋਂ ਜ਼ਿਆਦਾ ਬੋਲੀ ਲਗਾਉਣ ਦਾ ਅੱਜ ਆਖਰੀ ਦਿਨ ਸੀ। ਪਿੰਡ ਦੇ ਕੁਝ ਲੋਕਾਂ ਵੱਲੋਂ ਕੀਤੇ ਗਏ ਵਿਰੋਧ ਦੇ ਬਾਅਦ ਇਹ ਫੈਸਲਾ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਜਲਦ ਆਤਮਾ ਸਿੰਘ ਨਾਮਜ਼ਦਗੀ ਦਾਇਰ ਕਰਨਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰਦਾਸਪੁਰ 'ਚ ਸੁਖਜਿੰਦਰ ਰੰਧਾਵਾ ਅਤੇ ਪ੍ਰਤਾਪ ਬਾਜਵਾ ਵੱਲੋਂ ਡੀ. ਸੀ. ਦਫ਼ਤਰ ਹੰਗਾਮਾ
NEXT STORY