ਗੁਰਦਾਸਪੁਰ (ਅਵਤਾਰ ਸਿੰਘ) : ਕੰਮ ਤੋਂ ਘਰ ਵਾਪਸ ਪਰਤ ਰਹੇ 4 ਨੌਜਵਾਨਾਂ ਨੂੰ ਪਿੱਛੋਂ ਆ ਰਹੇ ਇਕ ਅਣਪਛਾਤੇ ਕਾਰ ਸਵਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ 2 ਨੌਜਵਾਨਾਂ ਦੀ ਮੌਤ ਹੋ ਗਈ ਤੇ 2 ਜ਼ਖ਼ਮੀ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਚਾਰੋਂ ਜਣੇ ਗੁਰਦਾਸਪੁਰ ਤੋਂ ਧਾਰੀਵਾਲ ਕੰਮ ਕਰਕੇ ਵਾਪਸ ਜਾ ਰਹੇ ਸਨ ਕਿ ਪਿੱਛੋਂ ਆ ਰਹੀ ਇਕ ਅਣਪਛਾਤੀ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਤਰਸੇਮ ਲਾਲ ਤੇ ਯਸ਼ਪਾਲ ਦੀ ਮੌਤ ਹੋ ਗਈ ਹੈ ਤੇ 2 ਜ਼ਖ਼ਮੀ ਹੋ ਗਏ। ਉਨ੍ਹਾਂ ਪੁਲਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਕਾਰ ਦੀ ਭਾਲ ਕਰਕੇ ਚਾਲਕ 'ਤੇ ਬਣਦੀ ਕਾਰਵਾਈ ਕੀਤੀ ਜਾਵੇ ਤੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ।
ਇਹ ਵੀ ਪੜ੍ਹੋ : ਟਰੱਕ ਯੂਨੀਅਨਾਂ ਨੇ ਲੁਧਿਆਣਾ-ਜਲੰਧਰ ਨੈਸ਼ਨਲ ਹਾਈਵੇ ’ਤੇ ਲਾਇਆ ਧਰਨਾ, 15 ਕਿਲੋਮੀਟਰ ਤੱਕ ਲੱਗਾ ਰਿਹਾ ਜਾਮ
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਸ਼ਾਮ 6 ਵਜੇ ਸੂਚਨਾ ਮਿਲੀ ਕਿ ਰੋਡ ਐਕਸੀਡੈਂਟ ਹੋਇਆ ਹੈ ਤੇ ਘਰ ਵਾਪਸ ਜਾ ਰਹੇ ਮਜ਼ਦੂਰਾਂ ਨੂੰ ਅਣਪਛਾਤੀ ਕਾਰ ਨੇ ਫੇਟ ਮਾਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਆਸ-ਪਾਸ ਦੇ ਸੀਸੀਟੀਵੀ ਕੈਮਰੇ ਖੰਗਾਲੇ ਗਏ ਹਨ ਪਰ ਕਾਰ ਦਾ ਕੁਝ ਪਤਾ ਨਹੀਂ ਲੱਗ ਸਕਿਆ। ਅੱਜ ਤਰਸੇਮ ਲਾਲ ਅਤੇ ਯਸ਼ਪਾਲ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ, ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਹਰਿਆਣਾ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ 'ਤੇ ਐਡਵੋਕੇਟ ਧਾਮੀ ਦੀ ਤਿੱਖੀ ਪ੍ਰਤੀਕਿਰਿਆ, ਦਿੱਤਾ ਵੱਡਾ ਬਿਆਨ
NEXT STORY