ਤਰਨਤਾਰਨ(ਰਮਨ)-ਭਾਰਤ-ਪਾਕਿਸਤਾਨ ਨੂੰ ਸਰਹੱਦ ਨੇੜਿਓਂ ਬੀ.ਐੱਸ.ਐੱਫ ਅਤੇ ਪੁਲਸ ਵੱਲੋਂ ਚਲਾਏ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਦੋ ਡਰੋਨ ਅਤੇ ਅੱਧਾ ਕਿਲੋ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ। ਇਸ ਸਬੰਧੀ ਥਾਣਾ ਖਾਲੜਾ ਦੀ ਪੁਲਸ ਵੱਲੋਂ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਸੂਬੇ ਭਰ ਦੇ ਪੁਲਸ ਅਧਿਕਾਰੀਆਂ ਨਾਲ ਪੰਜਾਬ DGP ਦੀ ਖਾਸ ਮੀਟਿੰਗ, ਵੱਡਾ ਐਕਸ਼ਨ ਪਲਾਨ ਤਿਆਰ
ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਸਰਹੱਦੀ ਇਲਾਕੇ ਵਿਚ ਪੁਲਸ ਵੱਲੋਂ ਬੀ.ਐੱਸ.ਐੱਫ ਦੇ ਜਵਾਨਾਂ ਨਾਲ ਵੱਖ-ਵੱਖ ਸਮੇਂ ’ਤੇ ਸਾਂਝਾ ਆਪ੍ਰੇਸ਼ਨ ਚਲਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਬੀਤੇ ਕੱਲ ਜਦੋਂ ਥਾਣਾ ਖਾਲੜਾ ਦੇ ਪੁਲਸ ਕਰਮਚਾਰੀ ਅਤੇ ਬੀ.ਐੱਸ.ਐੱਫ ਦੇ ਜਵਾਨ ਪਿੰਡ ਡਲ ਵਿਖੇ ਜਦੋਂ ਮੌਜੂਦ ਸਨ ਤਾਂ ਪਾਕਿਸਤਾਨ ਵੱਲੋਂ ਭਾਰਤੀ ਖੇਤਰ ਵਿਚ ਡਰੋਨ ਦੀ ਦਸਤਕ ਦੇਣ ਦੀ ਸੂਚਨਾ ਪ੍ਰਾਪਤ ਹੋਈ, ਜਿਸ ਤੋਂ ਬਾਅਦ ਬਰੀਕੀ ਨਾਲ ਤਲਾਸ਼ੀ ਅਭਿਆਨ ਚਲਾਉਂਦੇ ਹੋਏ ਖੇਤਾਂ ਵਿਚ ਡਿੱਗੇ ਹੋਏ ਇਕ ਡਰੋਨ ਜੋ ਟੁੱਟੀ ਹਾਲਤ ਵਿਚ ਮੌਜੂਦ ਸੀ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ DGP ਨੇ ਕੀਤੀ ਹਾਈਲੈਵਲ ਮੀਟਿੰਗ, ਅਲਰਟ ਜਾਰੀ
ਉਨ੍ਹਾਂ ਦੱਸਿਆ ਕਿ ਪੈਕਟ ਦੀ ਤਲਾਸ਼ੀ ਲੈਣ ਦੌਰਾਨ ਉਸ ਵਿਚੋਂ 514 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਜਦਕਿ ਪੈਕਿੰਗ ਮਟੀਰੀਅਲ ਦਾ ਵਜ਼ਨ 66 ਗ੍ਰਾਮ ਪਾਇਆ ਗਿਆ। ਡੀ.ਐੱਸ.ਪੀ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਇਸ ਤੋਂ ਇਲਾਵਾ ਥਾਣਾ ਖਾਲੜਾ ਦੀ ਪੁਲਸ ਅਤੇ ਬੀ.ਐੱਸ.ਐੱਫ ਵੱਲੋਂ ਪਿੰਡ ਦੋਦੇ ਵਿਚ ਖੇਤਾਂ ਅੰਦਰ ਡਿੱਗੇ ਹੋਏ ਇਕ ਹੋਰ ਡਰੋਨ ਨੂੰ ਬਰਾਮਦ ਕੀਤਾ ਗਿਆ ਹੈ, ਜੋ ਟੁੱਟੀ ਹੋਈ ਹਾਲਤ ਵਿਚ ਮੌਜੂਦ ਸੀ ਅਤੇ ਇਹ ਡਰੋਨ ਪਾਕਿਸਤਾਨ ਵੱਲੋਂ ਭਾਰਤੀ ਖੇਤਰ ਵਿਚ ਪੁੱਜਾ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ: ਗੋਲੀਆਂ ਨਾਲ ਭੁੰਨ'ਤਾ ਬਿਜਲੀ ਬੋਰਡ 'ਚ ਨੌਕਰੀ ਕਰਦਾ ਨੌਜਵਾਨ
ਡੀ.ਐੱਸ.ਪੀ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਡਰੋਨਾਂ ਅਤੇ 514 ਗ੍ਰਾਮ ਹੈਰੋਇਨ ਨੂੰ ਕਬਜ਼ੇ ਵਿਚ ਲੈਂਦੇ ਹੋਏ ਥਾਣਾ ਖਾਲੜਾ ਵਿਖੇ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ, ਦੋ ਹੈਂਡ ਗ੍ਰਨੇਡ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
NEXT STORY