ਤਰਨਤਾਰਨ (ਰਮਨ)- ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਦੋ ਨਸ਼ਾ ਤਸਕਰਾਂ ਨੂੰ ਇਕ ਕਿਲੋ ਹੈਰੋਇਨ ਇਕ ਬਿਨਾਂ ਨੰਬਰੀ ਮੋਟਰਸਾਈਕਲ ਅਤੇ ਮੋਬਾਈਲ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਹੋਈ ਹੈ। ਇਸ ਸਬੰਧੀ ਥਾਣਾ ਖਾਲੜਾ ਦੀ ਪੁਲਸ ਵੱਲੋਂ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਬਾਹਰੋਂ ਖਾਣਾ ਖਾਣ ਤੋਂ ਪਹਿਲਾਂ ਪੜ੍ਹ ਲਿਓ ਪੂਰੀ ਖ਼ਬਰ, ਮਸ਼ਹੂਰ ਰੈਸਟੋਰੈਂਟ 'ਚੋਂ ਸਾਹਮਣੇ ਆਈ ਹੈਰਾਨੀ ਵਾਲੀ ਗੱਲ
ਜਾਣਕਾਰੀ ਦੇ ਅਨੁਸਾਰ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਵਿਖੇ ਡੀ.ਆਈ.ਜੀ ਫਿਰੋਜ਼ਪੁਰ ਵੱਲੋਂ ਜਾਰੀ ਹੁਕਮਾਂ ਅਤੇ ਜ਼ਿਲ੍ਹੇ ਦੇ ਐੱਸ.ਐੱਸ.ਪੀ ਗੌਰਵ ਤੂਰਾ ਦੇ ਸਖ਼ਤ ਨਿਰਦੇਸ਼ਾਂ ਹੇਠ ਕਾਰਵਾਈ ਕਰਦੇ ਹੋਏ ਥਾਣਾ ਖਾਲੜਾ ਦੀ ਪੁਲਸ ਵੱਲੋਂ ਕਾਰਵਾਈ ਕਰਦੇ ਹੋਏ ਇਕ ਮੋਟਰਸਾਈਕਲ ਉਪਰ ਸਵਾਰ ਦੋ ਨਸ਼ਾ ਤਸਕਰਾਂ ਨੂੰ ਰਾਜੋਕੇ ਤੋਂ ਖਾਲੜਾ ਆਉਂਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ ਇਕ ਕਿਲੋ ਹੈਰੋਇਨ, ਇਕ ਮੋਬਾਈਲ ਫੋਨ ਅਤੇ ਬਿਨਾਂ ਨੰਬਰੀ ਮੋਟਰਸਾਈਕਲ ਕਬਜ਼ੇ ਵਿਚ ਲੈ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਹਿਚਾਣ ਰਮਨ ਸਿੰਘ ਵਾਸੀ ਬਾਸਰਕੇ ਅਤੇ ਲਵਪ੍ਰੀਤ ਸਿੰਘ ਵਾਸੀ ਪਿੰਡ ਮੂਸੇ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਇਨ੍ਹਾਂ ਜ਼ਿਲ੍ਹਿਆਂ 'ਚ ਅੱਜ ਪਵੇਗਾ ਮੀਂਹ!
ਇਸਦੀ ਪੁਸ਼ਟੀ ਕਰਦੇ ਹੋਏ ਸਬ ਡਵੀਜ਼ਨ ਭਿੱਖੀਵਿੰਡ ਦੇ ਡੀ.ਐੱਸ.ਪੀ ਸਰਬਜੀਤ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਦੇ ਹੋਏ ਉਨ੍ਹਾਂ ਪਾਸੋਂ ਬਰਾਮਦ ਹੈਰੋਇਨ ਅਤੇ ਹੋਰ ਸਾਮਾਨ ਦੀ ਬਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਕਿਸਾਨਾਂ ਲਈ ਅਹਿਮ ਖ਼ਬਰ, ਜਾਰੀ ਹੋਏ ਨਵੇਂ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਿਗਮ ਨੇ 988 ਪ੍ਰਾਪਰਟੀ ਟੈਕਸ ਰਿਟਰਨਾਂ ਨਾਲ 1.13 ਕਰੋੜ ਰੁਪਏ ਦਾ ਟੈਕਸ ਕੀਤਾ ਇਕੱਠਾ
NEXT STORY