ਤਰਨਤਾਰਨ (ਰਮਨ)-ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਥਾਣਾ ਖਾਲੜਾ ਦੀ ਪੁਲਸ ਨੇ ਦੋ ਮੁਲਜ਼ਮਾਂ ਨੂੰ ਕਾਬੂ ਕਰਦੇ ਹੋਏ ਉਨ੍ਹਾਂ ਪਾਸੋਂ 1 ਕਿਲੋ 32 ਗ੍ਰਾਮ ਹੈਰੋਇਨ, ਇਕ ਮੋਬਾਇਲ ਫੋਨ ਅਤੇ ਮੋਟਰਸਾਈਕਲ ਬਰਾਮਦ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਵੱਲੋਂ ਪਰਚਾ ਦਰਜ ਕਰਨ ਉਪਰੰਤ ਦੋਵਾਂ ਮੁਲਜ਼ਮਾਂ ਦਾ ਮਾਨਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਦੇ ਹੋਏ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ। ਜਿਸ ਵਿਚ ਵੱਡੇ ਖ਼ੁਲਾਸੇ ਹੋ ਸਕਦੇ ਹਨ।
ਇਹ ਵੀ ਪੜ੍ਹੋ: ਤੁਸੀਂ ਵੀ ਰਹੋ ਥੋੜ੍ਹਾ ਸਾਵਧਾਨ! ਪੰਜਾਬ 'ਚ ਡੇਟਿੰਗ ਐਪਸ ਬਣੇ ਵੱਡਾ ਖ਼ਤਰਾ, ਇੰਝ ਚੱਲ ਰਹੀ ਗੰਦੀ ਖੇਡ
ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਭਿੱਖੀਵਿੰਡ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਥਾਣਾ ਖਾਲੜਾ ਦੀ ਪੁਲਸ ਅਤੇ ਬੀ. ਐੱਸ. ਐੱਫ਼. ਦੀ 142 ਬਟਾਲੀਅਨ ਵੱਲੋਂ ਸਾਂਝੇ ਤੌਰ ਉਪਰ ਨਾਕਾਬੰਦੀ ਕਰਦੇ ਹੋਏ ਪਿੰਡ ਵਾਂ ਵਾਲੀ ਸਾਈਡ ਤੋਂ ਆਉਂਦੇ ਇਕ ਮੋਟਰਸਾਈਕਲ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ, ਜਿਸ ਉਪਰ ਬੈਠੇ ਨੌਜਵਾਨਾਂ ਵੱਲੋਂ ਇਕ ਵਜ਼ਨਦਾਰ ਮੋਮੀ ਲਿਫ਼ਾਫ਼ਾ ਪੁਲਸ ਪਾਰਟੀ ਨੂੰ ਵੇਖ ਕੇ ਘਾਹ ਉਪਰ ਸੁੱਟ ਦਿੱਤਾ ਗਿਆ। ਜਿਸ ਨੂੰ ਲੱਭ ਕੇ ਉਸ ਦੀ ਤਲਾਸ਼ੀ ਲੈਣ ਦੌਰਾਨ ਉਸ ਵਿਚੋਂ 1 ਕਿਲੋ 32 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਹੋਟਲ 'ਚ ਪੁਲਸ ਵੱਲੋਂ ਦੇਹ ਵਪਾਰ ਦਾ ਪਰਦਾਫਾਸ਼! ਮੁੰਡੇ-ਕੁੜੀਆਂ ਫੜੇ
ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਖ਼ੁਸ਼ਕੀ ਪੁੱਤਰ ਲਾਡੀ ਸਿੰਘ ਵਾਸੀ ਚੇਲਾ ਕਾਲੋਨੀ ਭਿੱਖੀਵਿੰਡ ਅਤੇ ਸਾਜਨ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਪਿੰਡ ਡਲ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਪਾਸੋਂ ਇਕ ਮੋਬਾਇਲ ਫੋਨ ਅਤੇ ਮੋਟਰਸਾਈਕਲ ਨੂੰ ਕਬਜ਼ੇ ਵਿਚ ਲੈਂਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦਾ ਮਾਨਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਦੇ ਹੋਏ ਅਗਲੇਰੀ ਪੁੱਛਗਿੱਛ ਵਿਚ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਹੈਰੋਇਨ ਦੀ ਇਹ ਖੇਪ ਕਿਹੜੇ ਰਸਤੇ ਅਤੇ ਕਿਸ ਤਰ੍ਹਾਂ ਇਨ੍ਹਾਂ ਕੋਲ ਪੁੱਜੀ ਹੈ ਅਤੇ ਇਸ ਨੂੰ ਕਿੱਥੇ ਸਪਲਾਈ ਕੀਤਾ ਜਾਣਾ ਸੀ।
ਇਹ ਵੀ ਪੜ੍ਹੋ: ਨਵਾਂਸ਼ਹਿਰ ਜ਼ਿਲ੍ਹੇ 'ਚ ਲੱਗੀ ਵੱਡੀ ਪਾਬੰਦੀ! 20 ਮਈ ਤੱਕ ਨਵੇਂ ਹੁਕਮ ਜਾਰੀ, ਰਾਤ 10 ਤੋਂ ਸਵੇਰੇ 6 ਵਜੇ ਤੱਕ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਅਕਾਲੀ ਦਲ ਰਾਜ ਕਰਨ ਵਾਸਤੇ ਨਹੀਂ, ਸਗੋਂ ਸੰਘਰਸ਼ ਕਰਨ ਵਾਸਤੇ ਬਣਿਆ ਹੈ : ਸੁਖਬੀਰ ਬਾਦਲ
NEXT STORY