ਤਰਨਤਾਰਨ (ਰਮਨ)- ਭਾਰਤ-ਪਾਕਿਸਤਾਨ ਸਰਹੱਦ ਨੇਡ਼ਿਓਂ ਬੀ.ਐੱਸ.ਐੱਫ ਨੇ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਦੇ ਹੋਏ ਉਨ੍ਹਾਂ ਪਾਸੋਂ 3 ਕਿਲੋ 166 ਗ੍ਰਾਮ ਹੈਰੋਇਨ, 5 ਗ੍ਰਾਮ ਅਫੀਮ ਅਤੇ 2 ਪਿਸਤੌਲ ਸਮੇਤ ਮੈਗਜ਼ੀਨ ਬਰਾਮਦ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਇਸ ਸਬੰਧੀ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਨੇ 2 ਤਸਕਰਾਂ ਖ਼ਿਲਾਫ਼ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਚੰਡੀਗੜ੍ਹ ਸਮੇਤ ਪੰਜਾਬ ਦੀ ਵਿਗੜਣ ਲੱਗੀ ਆਬੋ ਹਵਾ, ਜਾਣੋ ਇਨ੍ਹਾਂ ਜ਼ਿਲ੍ਹਿਆਂ ਦੀ AQI ਸਥਿਤੀ
ਬੀ.ਐੱਸ.ਐੱਫ ਦੇ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਢਾਲਾ ਦੀ ਕੰਡਿਆਲੀ ਤਾਰ ਨੇੜੇ 25 ਅਕਤੂਬਰ ਦੇਰ ਰਾਤ ਕੁਝ ਤਸਕਰਾਂ ਦੀ ਸੂਚਨਾ ਪ੍ਰਾਪਤ ਹੋਈ ਸੀ, ਜਿਸ ਸਬੰਧੀ ਬੀ.ਐੱਸ.ਐੱਫ ਵੱਲੋਂ ਤੁਰੰਤ ਐਕਸ਼ਨ ਲੈਂਦੇ ਹੋਏ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਕੰਡਿਆਲੀ ਤਾਰ ਨੇੜੇ ਤਲਾਸ਼ੀ ਲੈਣ ਦੌਰਾਨ ਇਕ ਕਿੱਟ ਬੈਗ ਬਰਾਮਦ ਕੀਤਾ ਗਿਆ, ਜਿਸ ਵਿਚੋਂ 3 ਕਿਲੋ 166 ਗ੍ਰਾਮ ਹੈਰੋਇਨ, 5 ਗ੍ਰਾਮ ਅਫੀਮ ਅਤੇ 2 ਪਿਸਤੌਲ ਸਮੇਤ ਮੈਗਜੀਨ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਬੀ.ਐੱਸ.ਐੱਫ ਦੇ ਜਵਾਨਾਂ ਵੱਲੋਂ ਮੌਕੇ ਤੋਂ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਦੀ ਪਹਿਚਾਣ ਕਿਰਪਾਲ ਸਿੰਘ ਪੁੱਤਰ ਲਾਭ ਸਿੰਘ ਅਤੇ ਕੁਲਵੰਤ ਸਿੰਘ ਪੁੱਤਰ ਮੇਜਾ ਸਿੰਘ ਵਾਸੀਆਨ ਨੌਸ਼ਿਹਰਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਨੂੰ ਨਾਲ ਮਿਲ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਸਪੱਸ਼ਟੀਕਰਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਹੱਦ ’ਤੇ 2 ਡਰੋਨ ਅਤੇ ਹੈਰੋਇਨ ਜ਼ਬਤ
NEXT STORY