ਤਰਨਤਾਰਨ (ਰਮਨ)-ਜ਼ਿਲ੍ਹਾ ਪੁਲਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਚੱਲਦਿਆਂ ਦੋ ਨਸ਼ਾ ਸਮੱਗਲਰਾਂ ਦੀ 1 ਕਰੋੜ 77 ਲੱਖ 71 ਹਜ਼ਾਰ 155 ਰੁਪਏ ਦੀਆਂ ਜਾਇਦਾਦਾਂ ਫਰੀਜ਼ ਕਰਦੇ ਹੋਏ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ. ਐੱਸ. ਪੀ. ਅਭਿਮੰਨਿਊ ਰਾਣਾ ਨੇ ਦੱਸਿਆ ਕਿ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਵੱਲੋਂ ਮਿਲੇ ਹੁਕਮਾਂ ਤਹਿਤ ਮਾੜੇ ਅਨਸਰਾਂ ਅਤੇ ਨਸ਼ਾ ਸਮੱਗਲਰਾਂ ਖਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਚੱਲਦਿਆਂ ਜਗਜੀਤ ਸਿੰਘ ਉਰਫ ਡਾਕਟਰ ਪੁੱਤਰ ਮਹਿਲ ਸਿੰਘ ਵਾਸੀ ਕਲਸੀਆਂ ਕਲਾਂ ਦੀ ਇਕ ਦੁਕਾਨ, ਸਕਾਰਪੀਓ ਗੱਡੀ ਅਤੇ ਰਿਹਾਇਸ਼ੀ ਘਰ, ਜਿਸ ਦੀ ਕੀਮਤ 1 ਕਰੋੜ 2 ਲੱਖ 61 ਹਜ਼ਾਰ 155 ਰੁਪਏ ਬਣਦੀ ਹੈ, ਨੂੰ ਫਰੀਜ਼ ਕਰ ਦਿੱਤਾ ਗਿਆ ਹੈ। ਇਸ ਮੁਲਜ਼ਮ ਦੇ ਖਿਲਾਫ ਥਾਣਾ ਸਦਰ ਪੱਟੀ ਵਿਖੇ 1 ਕਿਲੋ 510 ਗ੍ਰਾਮ ਹੈਰੋਇਨ ਬਰਾਮਦਗੀ ਤਹਿਤ ਸਾਲ 2023 ਨੂੰ ਮਾਮਲਾ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਭੂਆ ਘਰ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਐੱਸ. ਐੱਸ. ਪੀ. ਨੇ ਦੱਸਿਆ ਕਿ ਇਸ ਤੋਂ ਇਲਾਵਾ ਨਸ਼ਾ ਤਸਕਰ ਸ਼ਬਾਜ ਸਿੰਘ ਪੁੱਤਰ ਬਖਸ਼ੀਸ਼ ਸਿੰਘ ਵਾਸੀ ਪਿੰਡ ਕਲਸ ਦੀ 75 ਲੱਖ 10 ਹਜ਼ਾਰ ਰੁਪਏ ਕੀਮਤ ਵਾਲੀ ਜਾਇਦਾਦ ਨੂੰ ਫਰੀਜ਼ ਕਰ ਦਿੱਤਾ ਗਿਆ ਹੈ। ਜਿਸ ਦੇ ਖਿਲਾਫ ਥਾਣਾ ਖੇਮਕਰਨ ਵਿਖੇ 1 ਕਿਲੋ 104 ਗ੍ਰਾਮ ਹੈਰੋਇਨ ਬਰਾਮਦਗੀ ਤਹਿਤ ਮਾਮਲਾ ਦਰਜ ਹੈ। ਉਨ੍ਹਾਂ ਦੱਸਿਆ ਕਿ ਇਸੇ ਤਹਿਤ ਦੋਵਾਂ ਨਸ਼ਾ ਸਮੱਗਲਰਾਂ ਦੀ ਕੁੱਲ 1 ਕਰੋੜ 77 ਲੱਖ 71 ਹਜ਼ਾਰ 155 ਰੁਪਏ ਕੀਮਤ ਵਾਲੀ ਜਾਇਦਾਦ ਨੂੰ ਫਰੀਜ਼ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਮੁਰਗੀ ਨੇ ਬਣਾ 'ਤਾ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਹੱਦੀ ਖੇਤਰ ਦੇ ਇਸ ਪਿੰਡ 'ਚੋਂ ਮਿਲਿਆ ਸ਼ੱਕੀ ਬੈਗ, ਜਦ ਖੋਲ੍ਹਿਆ ਤਾਂ ਅਧਿਕਾਰੀ ਵੀ ਰਹਿ ਗਏ ਦੰਗ
NEXT STORY