ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਪੰਜਾਬ ਸਰਕਾਰ ਵੱਲੋਂ ਪੰਜਾਬ ਅੰਦਰ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਿੱਥੇ ਨਸ਼ਾ ਸਮਗਲਰਾਂ ਦੇ ਘਰ ਲਗਾਤਾਰ ਢਾਏ ਜਾ ਰਹੇ ਹਨ, ਉਸੇ ਤਹਿਤ ਹੀ ਪਿੰਡ ਡੀਡਾ ਸਾਂਸੀਆ ਵਿਖੇ ਵੀ ਅੱਜ ਨਸ਼ਾ ਸਮਗਲਰਾਂ ਦੀ ਨਹਿਰੀ ਵਿਭਾਗ ਦੀ ਸਰਕਾਰੀ ਜ਼ਮੀਨ 'ਤੇ ਬਣਾਏ ਗਏ, ਨਜਾਇਜ਼ ਘਰ 'ਤੇ ਪੀਲਾ ਪੰਜਾ ਚਲਾਇਆ ਗਿਆ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਪਰਿਵਾਰ 'ਤੇ ਟੁੱਟਿਆ ਦੁਖਾਂ ਦਾ ਪਹਾੜ, ਘਰ ਦੀ ਛੱਤ ਡਿੱਗਣ ਕਾਰਨ ਵਿਅਕਤੀ ਦੀ ਮੌਤ
ਜ਼ਿਕਰਯੋਗ ਹੈ ਕਿ ਇੱਥੇ ਪਹਿਲਾਂ ਵੀ ਪ੍ਰਸ਼ਾਸਨ ਵੱਲੋਂ ਅੱਧੀ ਦਰਜਨ ਤੋਂ ਵੱਧ ਨਸ਼ਾ ਸਮਗਲਰਾਂ ਦੇ ਘਰਾਂ 'ਤੇ ਪੀਲਾ ਪੰਜਾ ਚਲਾਇਆ ਗਿਆ, ਉੱਥੇ ਹੀ ਅੱਜ ਫਿਰ ਇਕ ਵਾਰ ਪਿੰਡ ਡੀਡਾ ਸਾਂਸੀਆਂ ਵਿਖੇ ਦੋ ਨਸ਼ਾ ਸਮਗਲਰਾਂ ਦੇ ਘਰਾਂ ਨੂੰ ਢਹਿ ਦਿੱਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਡੀਐਸਪੀ ਦੀਨਾਨਗਰ ਰਜਿੰਦਰ ਮਿਨਹਾਸ ਨੇ ਦੱਸਿਆ ਕਿ ਹਰੀਸ਼ ਖਿਲਾਫ ਵੱਖ-ਵੱਖ ਧਾਰਾ ਤਹਿਤ 11 ਮੁਕਦਮੇ ਦਰਜ ਹਨ ਅਤੇ ਵਿਜੇ ਖਿਲਾਫ ਤਿੰਨ ਦੇ ਕਰੀਬ ਮਾਮਲੇ ਦਰਜ ਹਨ ।
ਇਹ ਵੀ ਪੜ੍ਹੋ- ਪੰਜਾਬੀਆਂ ਦੇ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ALERT ਜਾਰੀ
ਪਠਾਨਕੋਟ 'ਚ ਵੱਡੀ ਵਾਰਦਾਤ, ਮੰਦਰ ਦੇ ਤਾਲੇ ਤੋੜ ਚੋਰਾਂ ਨੇ ਗਹਿਣੇ ਤੇ ਨਕਦੀ 'ਤੇ ਕੀਤਾ ਹੱਥ ਸਾਫ਼
NEXT STORY