ਤਰਨਤਾਰਨ(ਰਮਨ)- ਜ਼ਿਲਾ ਕਚਹਿਰੀਆਂ ਵਿਖੇ ਬਤੌਰ ਸੇਵਾਦਾਰ ਦੀ ਨੌਕਰੀ ਦਵਾਉਣ ਦਾ ਝਾਂਸਾ ਦੇ ਕੇ 2 ਲੱਖ ਰੁਪਏ ਦੀ ਠੱਗੀ ਮਾਰਨ ਸਬੰਧੀ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਤਿੰਨ ਮੁਲਜ਼ਮਾਂ ਖਿਲਾਫ ਪਰਚਾ ਦਰਜ ਕਰ ਗ੍ਰਿਫਤਾਰੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਸਿਟੀ ਕਮਲਮੀਤ ਸਿੰਘ ਨੇ ਦੱਸਿਆ ਕਿ ਜਸਪਾਲ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਭੰਦੇਰ ਕਲਾਂ ਨੇ ਡੀ.ਆਈ.ਜੀ ਫਿਰੋਜ਼ਪੁਰ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਹੈ ਕਿ ਉਸਦੇ ਬੇਟੇ ਚਮਕੌਰ ਸਿੰਘ ਨੂੰ ਇਮੈਨੁਅਲ ਮਸੀਹ ਉਰਫ ਮੋਨੂੰ ,ਪਰਵੀਨ ਮਸੀਹ ਪੁਤਰਾਨ ਗੁਲਫਾਮ ਮਸੀਹ ਅਤੇ ਗੁਲਫਾਮ ਮਸੀਹ ਪੁੱਤਰ ਪੱਪੂ ਮਸੀਹ ਵਾਸੀਆਨ ਮਿਸ਼ਨ ਕੰਪਾਉਂਡ ਤਰਨਤਾਰਨ ਨੇ ਸੋਚੀ ਸਮਝੀ ਸਾਜਿਸ਼ ਦੇ ਤਹਿਤ ਜ਼ਿਲ੍ਹਾ ਕਚਹਿਰੀਆਂ ਤਰਨਤਾਰਨ ਵਿਖੇ ਬਤੌਰ ਸੇਵਾਦਾਰ ਦੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਉਸ ਨਾਲ 2 ਲੱਖ ਰੁਪਏ ਦੀ ਠੱਗੀ ਮਾਰੀ ਹੈ।
ਇਹ ਵੀ ਪੜ੍ਹੋ- ਫਿਰ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, 4 ਜਣਿਆ ਨੇ ਨੌਜਵਾਨ 'ਤੇ ਵਰ੍ਹਾਈਆਂ ਗੋਲ਼ੀਆਂ
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਐੱਸ. ਪੀ. ਸਾਈਬਰ ਕ੍ਰਾਈਮ ਤਰਨਤਾਰਨ ਵੱਲੋਂ ਕੀਤੀ ਗਈ ਜਾਂਚ ਤੋਂ ਬਾਅਦ ਭੁਗਤ ਤਿੰਨਾਂ ਮੁਲਜ਼ਮਾਂ ਖਿਲਾਫ਼ ਪਰਚਾ ਦਰਜ ਕਰ ਗ੍ਰਿਫਤਾਰੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚਾਵਾਂ ਨਾਲ ਵਿਦੇਸ਼ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਮਾਪਿਆਂ ਦਾ ਸੀ ਇਕਲੌਤਾ ਪੁੱਤ
NEXT STORY