ਅੰਮ੍ਰਿਤਸਰ (ਦਲਜੀਤ)- ਦਵਾਈਆਂ ਦੀ ਖਰੀਦ-ਵਿਕਰੀ ਸਬੰਧੀ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦਵਾਈ ਵਿਕਰੇਤਾਵਾਂ ਖ਼ਿਲਾਫ਼ ਖੁਰਾਕ ਅਤੇ ਡਰੱਗ ਪ੍ਰਸ਼ਾਸਨ ਦੇ ਡਰੱਗਜ਼ ਵਿੰਗ ਵੱਲੋਂ ਸਖ਼ਤ ਕਾਰਵਾਈ ਜਾਰੀ ਹੈ। ਵਿਭਾਗ ਨੇ ਅੰਮ੍ਰਿਤਸਰ ਜ਼ੋਨ ਨਾਲ ਸਬੰਧਤ ਦੋ ਮੈਡੀਕਲ ਸਟੋਰਾਂ ਦੇ ਡਰੱਗ ਲਾਇਸੈਂਸ ਰੱਦ ਕਰ ਦਿੱਤੇ ਹਨ, ਜਦਕਿ ਦੋ ਪ੍ਰਧਾਨ ਮੰਤਰੀ ਭਾਰਤੀ ਜਨ ਔਸ਼ਧੀ ਕੇਂਦਰਾਂ ਦੇ ਲਾਇਸੈਂਸ 45-45 ਦਿਨਾਂ ਲਈ ਮੁਅੱਤਲ ਕੀਤੇ ਗਏ ਹਨ। ਜ਼ੋਨਲ ਲਾਇਸੈਂਸਿੰਗ ਅਥਾਰਟੀ ਅੰਮ੍ਰਿਤਸਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਡਰੱਗਜ਼ ਐਂਡ ਕਾਸਮੈਟਿਕਸ ਐਕਟ ਅਤੇ ਡਰੱਗਜ਼ ਰੂਲਜ਼, 1945 ਦੀਆਂ ਉਲੰਘਣਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖ਼ਾਸ ਤੌਰ ’ਤੇ ਪ੍ਰੀਗਾਬਾਲਿਨ ਵਾਲੀਆਂ ਦਵਾਈਆਂ ਦੀ ਖਰੀਦ ਅਤੇ ਵਿਕਰੀ ਦਾ ਰਿਕਾਰਡ ਪੇਸ਼ ਨਾ ਕਰਨਾ ਜਾਂ ਨਿਯਮਾਂ ਦੀ ਪਾਲਣਾ ਨਾ ਕਰਨਾ ਜਾਂਚ ਦੌਰਾਨ ਗੰਭੀਰ ਉਲੰਘਣਾ ਵਜੋਂ ਸਾਹਮਣੇ ਆਇਆ।
ਇਹ ਵੀ ਪੜ੍ਹੋ- ਤਿਉਹਾਰਾਂ ਤੋਂ ਪਹਿਲਾਂ ਰੇਲਵੇ ਵਿਭਾਗ ਦਾ ਵੱਡਾ ਤੋਹਫ਼ਾ, 4 ਫੈਸਟੀਵਲ ਸਪੈਸ਼ਲ ਟ੍ਰੇਨਾਂ ਚਲਾਉਣ ਦਾ ਐਲਾਨ
ਉਨ੍ਹਾਂ ਦੱਸਿਆ ਕਿ 11 ਸਤੰਬਰ ਨੂੰ ਡਰੱਗ ਕੰਟਰੋਲ ਅਫਸਰ ਅੰਮ੍ਰਿਤਸਰ-5 ਗੁਰਦੀਪ ਸਿੰਘ ਵੱਲੋਂ ਪਿੰਡ ਖੁਰਮਾਨੀਆ, ਨਾਨਕਸਰ ਗੇਟ ਨੇੜੇ ਸਥਿਤ ਇਕ ਮੈਡੀਕਲ ਸਟੋਰ ਦੀ ਅਚਨਚੇਤ ਜਾਂਚ ਕੀਤੀ ਗਈ। ਜਾਂਚ ਦੌਰਾਨ ਚਾਰ ਕਿਸਮ ਦੀਆਂ ਦਵਾਈਆਂ ਜ਼ਬਤ ਕੀਤੀਆਂ ਗਈਆਂ, ਜਿਨ੍ਹਾਂ ਵਿਚ ਪ੍ਰੀਗਾਬਾਲਿਨ ਮੁੱਖ ਤੱਤ ਵਾਲੀ ਦਵਾਈ ਵੀ ਸ਼ਾਮਲ ਸੀ। ਦੁਕਾਨ ਦਾ ਇੰਚਾਰਜ ਇਨ੍ਹਾਂ ਦਵਾਈਆਂ ਦੀ ਖਰੀਦ ਅਤੇ ਵਿਕਰੀ ਸਬੰਧੀ ਰਿਕਾਰਡ ਪੇਸ਼ ਨਹੀਂ ਕਰ ਸਕਿਆ। ਇਸ ਤੋਂ ਇਲਾਵਾ ਜਾਂਚ ਸਮੇਂ ਯੋਗਤਾ ਪ੍ਰਾਪਤ ਫਾਰਮਾਸਿਸਟ ਵੀ ਦੁਕਾਨ ’ਤੇ ਮੌਜੂਦ ਨਹੀਂ ਸੀ। ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਬਾਵਜੂਦ ਤਸੱਲੀਬਖਸ਼ ਜਵਾਬ ਅਤੇ ਜ਼ਬਤ ਕੀਤੀਆਂ ਦਵਾਈਆਂ ਦਾ ਰਿਕਾਰਡ ਪੇਸ਼ ਨਾ ਕੀਤੇ ਜਾਣ ’ਤੇ ਦੁਕਾਨ ਦਾ ਡਰੱਗ ਲਾਇਸੈਂਸ ਰੱਦ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
ਤਰਨਤਾਰਨ ਦੇ ਮੈਡੀਕਲ ਸਟੋਰ ’ਤੇ ਵੀ ਕਾਰਵਾਈ
ਇਸੇ ਤਰ੍ਹਾਂ 27 ਅਗਸਤ ਨੂੰ ਡਰੱਗ ਕੰਟਰੋਲ ਅਫਸਰ ਤਰਨਤਾਰਨ ਹਰਪ੍ਰੀਤ ਸਿੰਘ ਵੱਲੋਂ ਅਲਗੋਂ ਕੋਠੀ ਸਥਿਤ ‘ਮੈਡੀਕੋਜ਼’ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਤਿੰਨ ਕਿਸਮ ਦੀਆਂ ਦਵਾਈਆਂ ਜ਼ਬਤ ਕੀਤੀਆਂ ਗਈਆਂ, ਜਿਨ੍ਹਾਂ ਵਿਚ ਪ੍ਰੀਗਾਬਾਲਿਨ ਵਾਲੀ ਦਵਾਈ ਵੀ ਸ਼ਾਮਲ ਸੀ। ਦੁਕਾਨ ਦਾ ਇੰਚਾਰਜ ਦਵਾਈਆਂ ਦੀ ਖਰੀਦ ਅਤੇ ਵਿਕਰੀ ਸਬੰਧੀ ਰਿਕਾਰਡ ਪੇਸ਼ ਕਰਨ ਵਿਚ ਅਸਫਲ ਰਿਹਾ। ਜਾਂਚ ਦੌਰਾਨ ਯੋਗਤਾ ਪ੍ਰਾਪਤ ਫਾਰਮਾਸਿਸਟ ਵੀ ਗੈਰ-ਹਾਜ਼ਰ ਪਾਇਆ ਗਿਆ। ਉਕਤ ਦੁਕਾਨ ਨੂੰ ਜਨਤਕ ਹਿੱਤ ਵਿਚ ਸੀਲ ਕਰ ਦਿੱਤਾ ਗਿਆ ਸੀ। ਬਾਅਦ ਵਿਚ ਜਾਰੀ ਕੀਤੇ ਕਾਰਨ ਦੱਸੋ ਨੋਟਿਸ ਦਾ ਤਸੱਲੀਬਖਸ਼ ਜਵਾਬ ਨਾ ਮਿਲਣ ’ਤੇ ਦੁਕਾਨ ਦਾ ਡਰੱਗ ਲਾਇਸੈਂਸ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਗਏ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਪਾਸਟਰ ਬਲਵਿੰਦਰ ਦਾ ਕਤਲ
ਡਰੱਗਜ਼ ਰੂਲਜ਼, 1945 ਦੀ ਉਲੰਘਣਾ ਦੇ ਮਾਮਲੇ ਵਿਚ ਗੁਰੂ ਨਾਨਕ ਨਿਰੰਕਾਰ ਕਲੋਨੀ, ਸੁਲਤਾਨਵਿੰਡ ਰੋਡ, ਅੰਮ੍ਰਿਤਸਰ ਸਥਿਤ ਪ੍ਰਧਾਨ ਮੰਤਰੀ ਭਾਰਤੀ ਜਨ ਔਸ਼ਧੀ ਕੇਂਦਰ ਅਤੇ ਸਿਵਲ ਹਸਪਤਾਲ ਤਰਨਤਾਰਨ ਦੇ ਬਾਹਰ ਸਥਿਤ ਜਨ ਔਸ਼ਧੀ ਕੇਂਦਰ ਦੇ ਲਾਇਸੈਂਸ ਵੀ 45-45 ਦਿਨਾਂ ਲਈ ਮੁਅੱਤਲ ਕੀਤੇ ਗਏ ਹਨ।
ਅੰਮ੍ਰਿਤਸਰ ਜ਼ੋਨ ’ਚ 17 ਕੈਮਿਸਟਾਂ ਦੇ ਲਾਇਸੈਂਸ ਪਹਿਲਾਂ ਹੀ ਰੱਦ
ਜ਼ੋਨਲ ਲਾਇਸੈਂਸਿੰਗ ਅਥਾਰਟੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਜ਼ੋਨ ਦੇ ਡਰੱਗਜ਼ ਵਿੰਗ ਵੱਲੋਂ ਪਿਛਲੇ ਕੁਝ ਮਹੀਨਿਆਂ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ 17 ਕੈਮਿਸਟਾਂ ਦੇ ਲਾਇਸੈਂਸ ਪਹਿਲਾਂ ਹੀ ਰੱਦ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵਿਭਾਗ ਦਾ ਮੁੱਖ ਉਦੇਸ਼ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਅਤੇ ਦਵਾਈਆਂ ਦੀ ਦੁਰਵਰਤੋਂ ਨੂੰ ਰੋਕਣ ਦੇ ਨਾਲ-ਨਾਲ ਲੋਕਾਂ ਦੀ ਸਿਹਤ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ।
ਨਿਯਮਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਸਿਵਲ ਸਰਜਨ
ਸਿਵਲ ਸਰਜਨ ਡਾ. ਭਾਰਤੀ ਧਵਨ ਨੇ ਕਿਹਾ ਕਿ ਦਵਾਈਆਂ ਦੀ ਖਰੀਦ-ਵਿਕਰੀ ਦਾ ਸਹੀ ਰਿਕਾਰਡ ਰੱਖਣਾ ਅਤੇ ਨਿਰਧਾਰਿਤ ਨਿਯਮਾਂ ਦੀ ਪਾਲਣਾ ਕਰਨਾ ਹਰ ਦਵਾਈ ਵਿਕਰੇਤਾ ਲਈ ਲਾਜ਼ਮੀ ਹੈ। ਜਾਂਚ ਦੌਰਾਨ ਸਾਹਮਣੇ ਆਉਣ ਵਾਲੀਆਂ ਗੰਭੀਰ ਉਲੰਘਣਾਵਾਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਖ਼ਾਸ ਤੌਰ ’ਤੇ ਪ੍ਰੀਗਾਬਾਲਿਨ ਵਰਗੀਆਂ ਦਵਾਈਆਂ ਦੀ ਵਿਕਰੀ ਦੌਰਾਨ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਤਿਉਹਾਰਾਂ ਤੋਂ ਪਹਿਲਾਂ ਰੇਲਵੇ ਵਿਭਾਗ ਦਾ ਵੱਡਾ ਤੋਹਫ਼ਾ, 4 ਫੈਸਟੀਵਲ ਸਪੈਸ਼ਲ ਟ੍ਰੇਨਾਂ ਚਲਾਉਣ ਦਾ ਐਲਾਨ
NEXT STORY