ਤਰਨਤਾਰਨ (ਰਮਨ)- ਵਿਦੇਸ਼ ’ਚ ਬੈਠੇ ਅੱਤਵਾਦੀ ਲਖਬੀਰ ਸਿੰਘ ਲੰਡਾ ਵੱਲੋਂ ਦੋ ਹੋਰ ਵੱਖ-ਵੱਖ ਮਾਮਲਿਆਂ ’ਚ 70 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਜਾਣਕਾਰੀ ਦੇ ਅਨੁਸਾਰ ਸੁਖਚੈਨ ਸਿੰਘ ਪੁੱਤਰ ਰਤਨ ਸਿੰਘ ਵਾਸੀ ਪਿੰਡ ਰਾਣੀਵਲਾਹ ਨੇ ਪੁਲਸ ਨੂੰ ਦੱਸਿਆ ਕਿ ਬੀਤੀ 26 ਜੂਨ ਨੂੰ ਉਸ ਦੇ ਫੋਨ ’ਤੇ ਵਿਦੇਸ਼ੀ ਨੰਬਰ ਤੋਂ ਵੱਟਸਐਪ ਰਾਹੀਂ ਮੈਸੇਜ ਆਇਆ। ਇਸੇ ਦੌਰਾਨ ਉਸਦੇ ਤਾਏ ਦੇ ਮੁੰਡੇ ਨੂੰ ਵੀ ਵਿਦੇਸ਼ੀ ਨੰਬਰ ਤੋਂ ਕਾਲ ਆਈ, ਜਦੋਂ ਉਸਨੇ ਫੋਨ ਚੁੱਕਿਆ ਤਾਂ ਫੋਨ ਕਰਨ ਵਾਲੇ ਨੇ ਆਪਣਾ ਨਾਮ ਲਖਬੀਰ ਸਿੰਘ ਲੰਡਾ ਦੱਸਦੇ ਹੋਏ 50 ਲੱਖ ਰੁਪਏ ਦੀ ਫਿਰੌਤੀ ਮੰਗਣੀ ਸ਼ੁਰੂ ਕਰ ਦਿੱਤੀ ਅਤੇ ਪੈਸੇ ਨਾ ਦੇਣ ਦੇ ਚੱਲਦਿਆਂ ਪਰਿਵਾਰ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ।
ਇਹ ਵੀ ਪੜ੍ਹੋ- ਸੰਗਰੂਰ ਤੋਂ ਵੱਡੀ ਖ਼ਬਰ, ਸਾਥੀ ਅਧਿਆਪਕਾਂ ਤੋਂ ਦੁਖੀ ਹੋ ਕੇ ਮੁੱਖ ਅਧਿਆਪਕ ਨੇ ਕੀਤੀ ਖ਼ੁਦਕੁਸ਼ੀ
ਇਸ ਤੋਂ ਇਲਾਵਾ ਇਕ ਹੋਰ ਮਾਮਲੇ ’ਚ ਕੇਸ਼ਵ ਕੁਮਾਰ ਪੁੱਤਰ ਵਰਿੰਦਰ ਕੁਮਾਰ ਵਾਸੀ ਦੁਬਲੀ ਨੇ ਪੁਲਸ ਨੂੰ ਦੱਸਿਆ ਕਿ ਬੀਤੀ 29 ਜੂਨ ਨੂੰ ਉਸ ਦੇ ਵੱਟਸਐਪ ਨੰਬਰ ’ਤੇ ਵਿਦੇਸ਼ੀ ਕਾਲਾਂ ਆਈਆਂ ਸੀ, ਜਿਸ ’ਚ ਸਤਨਾਮ ਸਿੰਘ ਸੱਤਾ ਅਤੇ ਲਖਬੀਰ ਸਿੰਘ ਲੰਡਾ ਵੱਲੋਂ ਕਿਹਾ ਗਿਆ ਕਿ ਸਾਨੂੰ ਪਤਾ ਹੈ ਤੇਰਾ ਪੈਟਰੋਲ ਪੰਪ ਅਤੇ ਤੇਰੇ ਕੋਲ ਬਹੁਤ ਪੈਸਾ ਹੈ, ਜਿਸਨੇ ਉਸ ਪਾਸੋਂ 20 ਲੱਖ ਰੁਪਏ ਦੀ ਫਿਰੌਤੀ ਮੰਗੀ। ਜ਼ਿਲ੍ਹੇ ਦੇ ਐੱਸ. ਪੀ. ਇਨਵੈਸਟੀਗੇਸ਼ਨ ਅਜੇ ਰਾਜ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਫਿਰੌਤੀ ਮੰਗਣ ਦੇ 2 ਨਵੇਂ ਮਾਮਲਿਆਂ ’ਚ ਥਾਣਾ ਸਦਰ ਪੱਟੀ ਅਤੇ ਥਾਣਾ ਚੋਹਲਾ ਸਾਹਿਬ ਵਿਖੇ ਲਖਬੀਰ ਸਿੰਘ ਲੰਡਾ ਹਰੀਕੇ ਅਤੇ ਸਤਨਾਮ ਸੱਤਾ ਖ਼ਿਲਾਫ਼ ਮਾਮਲੇ ਦਰਜ ਕਰ ਲਏ ਗਏ ਹਨ।
ਇਹ ਵੀ ਪੜ੍ਹੋ- GNDU 'ਚ ਸਨਸਨੀ ਖੇਜ ਮਾਮਲਾ, ਸੁਰੱਖਿਆ ਅਮਲੇ ’ਚ ਤਾਇਨਾਤ ਔਰਤਾਂ ਨੇ ਅਧਿਕਾਰੀਆਂ 'ਤੇ ਲਾਏ ਵੱਡੇ ਇਲਜ਼ਾਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੁਖਜਿੰਦਰ ਰੰਧਾਵਾ ਨੇ 2 ਅਹਿਮ ਮੁੱਦਿਆਂ ਨੂੰ ਲੈ ਕੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ
NEXT STORY